Thursday, October 01, 2026
BREAKING
• ''ਮੇਰੇ ਲਈ ਇਹੀ ਬਹੁਤ ਐ..!'', 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਨੇ ਦਿੱਤਾ ਪਹਿਲਾ ਬਿਆਨ • ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ • ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ • ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ • LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ • ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਮੀਟਿੰਗ ਸੱਦੀ • ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ • ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ ਤਾਰ • ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਵਿਅਕਤੀ • 180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'

ਪੰਜਾਬ

ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ ਤਾਰ

01 ਅਕਤੂਬਰ, 2026 07:42 PM

ਗੁਰਦਾਸਪੁਰ : ਗੁਰਦਾਸਪੁਰ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਕੇ 4 ਮੁਲਜ਼ਮਾਂ ਨੂੰ 7 ਪਿਸਤੌਲਾਂ, ਜਿਨ੍ਹਾਂ ਵਿਚ ਇੱਕ ਗਲੌਕ ਪਿਸਤੌਲ ਅਤੇ ਛੇ .30 ਕੈਲੀਬਰ ਪਿਸਤੌਲਾਂ ਹਨ ਅਤੇ 8 ਮੈਗਜ਼ੀਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਦੀ ਜਾਣਕਾਰੀ ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਨੇ ਐਕਸ 'ਤੇ ਸਾਂਝੀ ਕੀਤੀ ਹੈ।

ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾਂ ਦੇ ਸਬੰਧ ਦੁਬਈ ਅਤੇ ਅਮਰੀਕਾ ਵਿੱਚ ਬੈਠੇ ਵਿਅਕਤੀ ਨਾਲ ਜੁੜੇ ਹੋਏ ਸਨ, ਜਿਨ੍ਹਾਂ ਦੇ ਨਿਰਦੇਸ਼ਾਂ 'ਤੇ ਇਹ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕੀਤੇ ਗਏ ਸਨ। ਇਸ ਸਬੰਧੀ ਥਾਣਾ ਕਲਾਨੌਰ ਵਿਖੇ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪੁਲਸ ਵੱਲੋਂ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਗੁਰਦਾਸਪੁਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐੱਸ ਨੇ ਦੱਸਿਆ ਕਿ ਕਲਾਨੌਰ ਪੁਲਿਸ ਅਤੇ ਸਪੈਸ਼ਲ ਟੀਮ ਵੱਲੋਂ ਟੀ-ਪੁਆਇੰਟ ਰੁਡਿਆਣਾ ਮੋੜ, ਕਲਾਨੌਰ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਡੇਰਾ ਬਾਬਾ ਨਾਨਕ ਵਾਲੀ ਸਾਈਡ ਤੋਂ ਆ ਰਹੀ ਸਵਿਫਟ ਕਾਰ ਨੰਬਰ ਯੂਕੇ-16-ਸੀ-0040 ਨੂੰ ਪੁਲਿਸ ਨੇ ਰੋਕਿਆ। ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਦੀ ਤਲਾਸ਼ੀ ਲੈਣ ’ਤੇ ਕਾਰ ਵਿੱਚ ਪਏ ਇੱਕ ਬੈਗ ਵਿੱਚੋਂ 7 ਪਿਸਤੌਲ ਅਤੇ 8 ਮੈਗਜ਼ੀਨ ਬਰਾਮਦ ਹੋਏ।

ਆਈਜੀ ਭੁੱਲਰ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਕਲਾਨੌਰ ਵਿੱਚ ਮੁਕੱਦਮਾ ਨੰਬਰ 130, ਮਿਤੀ 1 ਅਕਤੂਬਰ 2026 ਨੂੰ ਅਸਲਾ ਐਕਟ ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਹਥਿਆਰਾਂ ਦੀ ਸਪਲਾਈ ਦੇ ਸਰੋਤ ਅਤੇ ਇਸ ਪਿੱਛੇ ਕੰਮ ਕਰ ਰਹੇ ਨੈੱਟਵਰਕ ਸਬੰਧੀ ਅਹਿਮ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਦੱਤਾ ਫਾਰਮ, ਸਿਤਾਰਗੰਜ, ਊਧਮ ਸਿੰਘ ਨਗਰ, ਉੱਤਰਾਖੰਡ, ਉਮਰ 26 ਸਾਲ, ਲਵਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਹਲਫੂਵਾਲ, ਸਿਤਾਰਗੰਜ, ਊਧਮ ਸਿੰਘ ਨਗਰ, ਉੱਤਰਾਖੰਡ, ਉਮਰ 25 ਸਾਲ, ਜਸਨਦੀਪ ਸਿੰਘ ਪੁੱਤਰ ਸੁਰਿੰਦਰਪਾਲ ਸਿੰਘ ਵਾਸੀ ਜਨਤਾ ਫਾਰਮ, ਗੋਰੀ ਖੇੜਾ, ਸਿਤਾਰਗੰਜ, ਊਧਮ ਸਿੰਘ ਨਗਰ, ਉੱਤਰਾਖੰਡ, ਉਮਰ 25 ਸਾਲ ਅਤੇ ਹਰਜਿੰਦਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਲੱਖਣ ਕਲਾਂ, ਕਲਾਨੌਰ, ਉਮਰ 23 ਸਾਲ ਵਜੋਂ ਹੋਈ ਹੈ।

ਨਸ਼ਿਆਂ ਖ਼ਿਲਾਫ਼ ਵੀ ਪਿਛਲੇ ਇੱਕ ਮਹੀਨੇ ਦੌਰਾਨ ਬਰਾਮਦ ਕੀਤੀ 8.5 ਕਿੱਲੋ ਹੈਰੋਇਨ
ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਮਹੀਨੇ ਦੌਰਾਨ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਵਿੱਚ ਪੁਲਿਸ ਵੱਲੋਂ ਵਪਾਰਕ ਮਾਤਰਾ ਵਾਲੀ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ 8 ਮੁਕੱਦਮੇ ਦਰਜ ਕਰਕੇ 19 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕਾਰਵਾਈਆਂ ਦੌਰਾਨ ਕਰੀਬ 8.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਸ ਤੋਂ ਇਲਾਵਾ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਕੀਤੀਆਂ ਵੱਖ-ਵੱਖ ਕਾਰਵਾਈਆਂ ਦੌਰਾਨ 18 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਆਈਜੀ ਭੁੱਲਰ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਨਾਕਾਬੰਦੀ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਸਮੇਤ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ

ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ

ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ

ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ

ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ

ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ

LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ

LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ

ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਮੀਟਿੰਗ ਸੱਦੀ

ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਮੀਟਿੰਗ ਸੱਦੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਵਿਅਕਤੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਵਿਅਕਤੀ

ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ ਲਿਖਿਆ 'ਸਾਬਕਾ ਪ੍ਰਧਾਨ'

ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ ਲਿਖਿਆ 'ਸਾਬਕਾ ਪ੍ਰਧਾਨ'

CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ

CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ

ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ

ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ

ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਪਹਿਲੀ ਢੇਰੀ ਦੀ ਲੱਗੀ ਬੋਲੀ

ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਪਹਿਲੀ ਢੇਰੀ ਦੀ ਲੱਗੀ ਬੋਲੀ