Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ 'ਚ ਤਤਕਾਲੀ ਮੈਨੇਜਰ ਦੀ ਜ਼ਮਾਨਤ ਖਾਰਜ

18 ਅਗਸਤ, 2026 05:34 PM

ਮੋਹਾਲੀ : ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਤਤਕਾਲੀ ਮੈਨੇਜਰ ਤੇ ਹੋਰਨਾਂ ਵੱਲੋਂ ਧੋਖਾਧੜੀ ਨਾਲ ਗੁਰਦੁਆਰਾ ਸਾਹਿਬ ਦੀ 44 ਮਰਲੇ ਜ਼ਮੀਨ ਵੇਚਣ ਦੇ ਮਾਮਲੇ ’ਚ ਸੋਹਾਣਾ ਪੁਲਸ ਵੱਲੋਂ ਨਾਮਜ਼ਦ ਤਤਕਾਲੀ ਮੈਨੇਜਰ ਰਜਿੰਦਰ ਸਿੰਘ ਟੌਹੜਾ ਵੱਲੋਂ ਆਪਣੇ ਵਕੀਲ ਰਾਹੀਂ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ’ਚ ਜ਼ਮਾਨਤ ਦੀ ਅਰਜੀ ਦਾਇਰ ਕੀਤੀ ਸੀ। ਅਦਾਲਤ ਵੱਲੋਂ ਸਰਕਾਰੀ ਧਿਰ ਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਤਤਕਾਲੀ ਮੈਨੇਜਰ ਰਜਿੰਦਰ ਸਿੰਘ ਟੌਹੜਾ ਦੀ ਜ਼ਮਾਨਤ ਖਾਰਜ ਕਰਦਿਆਂ ਕਿਹਾ ਕਿ ਰਿਕਾਰਡ ਦੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਸ਼ਿਕਾਇਤਕਰਤਾ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵਜੋਂ ਕੰਮ ਕਰ ਰਿਹਾ ਹੈ, ਜਿਸ ਦਾ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਸਾਹਿਬ ਵਿਖੇ ਹੈ। ਰਜਿੰਦਰ ਸਿੰਘ, ਗੁਰਿੰਦਰ ਸਿੰਘ, ਤਲਵਿੰਦਰ ਸਿੰਘ, ਸਤਵੀਰ ਸਿੰਘ, ਬਲਜਿੰਦਰ ਸਿੰਘ, ਜਸਵੰਤ ਸਿੰਘ, ਜਗਤਾਰ ਸਿੰਘ ਨੇ 15 ਅਕਤੂਬਰ 2025 ਦੇ ਅਥਾਰਟੀ ਪੱਤਰ ’ਤੇ ਜਾਅਲੀ ਦਸਤਖ਼ਤਾਂ ਦੀ ਵਰਤੋਂ ਕਰਕੇ ਧੋਖਾਧੜੀ ਕੀਤੀ ਹੈ ਜੋ ਕਿ ਸਕੱਤਰ, ਐੱਸ. ਜੀ. ਪੀ. ਸੀ ਵਲੋਂ ਕਦੇ ਵੀ ਜਾਰੀ ਨਹੀਂ ਕੀਤਾ ਜਾਂਦਾ ਹੈ ਤੇ ਇਸ ਜਾਅਲੀ ਅਧਿਕਾਰ ਪੱਤਰ ਦੇ ਸਬੰਧ ’ਚ ਐੱਸ. ਜੀ. ਪੀ. ਸੀ ਦੀ ਕਾਰਜਕਾਰੀ ਕਮੇਟੀ ਵੱਲੋਂ ਕਦੇ ਵੀ ਕੋਈ ਮਤਾ ਪਾਸ ਨਹੀਂ ਕੀਤਾ ਗਿਆ ਸੀ।


ਇਸ ਜਾਅਲੀ ਤੇ ਘੜੇ ਹੋਏ ਅਧਿਕਾਰ ਪੱਤਰ ਦੀ ਵਰਤੋਂ ਕਰਕੇ ਗੁਰਦੁਆਰਾ ਅੰਬ ਸਾਹਿਬ ਦੀ 44 ਮਰਲੇ ਜ਼ਮੀਨ ਦੀ ਵਿਕਰੀ ਡੀਲ ਨੂੰ ਅੰਜਾਮ ਦਿੱਤਾ ਗਿਆ। ਅਦਾਲਤ ਦਾ ਕਹਿਣਾ ਹੈ ਕਿ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਇਸ ਨਤੀਜੇ 'ਤੇ ਪਹੁੰਚੀ ਹੈ ਕਿ ਜਾਇਦਾਦ ਗੁਰਦੁਆਰਾ ਸਾਹਿਬ ਪਾਤਸ਼ਾਹੀ ਸੱਤਵੀਂ ਦੇ ਨਾਮ ’ਤੇ ਸੀ ਅਤੇ ਜਮਾਂਬੰਦੀ ਮੁਤਾਬਕ ਗੁਰਦੁਆਰਾ ਸਾਹਿਬ ਨੂੰ ਹੀ ਮਾਲਕ ਵਜੋਂ ਦਰਜ ਕੀਤਾ ਗਿਆ ਸੀ। ਰਾਜਿੰਦਰ ਸਿੰਘ ਵਲੋਂ ਸ਼ਿਕਾਇਤਕਰਤਾ ਪ੍ਰਤਾਪ ਸਿੰਘ (ਸਕੱਤਰ, ਐੱਸ.ਜੀ.ਪੀ.ਸੀ ਅੰਮ੍ਰਿਤਸਰ) ਦੇ ਦਸਤਖ਼ਤ ਹੋਣ ਦਾ ਦਾਅਵਾ ਕਰਕੇ ਇਕ ਪੱਤਰ ਤਿਆਰ ਕੀਤਾ ਗਿਆ, ਪਰ ਉਕਤ ਦਸਤਾਵੇਜ਼ ਜਾਅਲੀ ਅਤੇ ਘੜਿਆ ਹੋਇਆ ਪਾਇਆ ਗਿਆ ਹੈ।


ਰਿਕਾਰਡ ’ਚ ਇਹ ਤੱਥ ਵੀ ਮੌਜੂਦ ਹੈ ਕਿ ਸੌਦੇ ਦੀ ਪੂਰੀ ਰਕਮ ਮੁਲਜ਼ਮ ਰਜਿੰਦਰ ਸਿੰਘ ਦੇ ਨਾਮ ’ਤੇ ਤਬਦੀਲ ਕੀਤੀ ਗਈ ਸੀ, ਨਾ ਕਿ ਗੁਰਦੁਆਰਾ ਸਾਹਿਬ ਦੇ ਖਾਤੇ ਵਿਚ। ਰਿਕਾਰਡ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਵਿਕਰੀ-ਨਾਮੇ ਦੀ ਰਜਿਸਟ੍ਰੇਸ਼ਨ ਸਮੇਂ ਦਿੱਤੇ ਗਏ ਚੈੱਕ ਰਜਿੰਦਰ ਸਿੰਘ ਦੇ ਨਾਂ ’ਤੇ ਜਾਰੀ ਕੀਤੇ ਗਏ ਸਨ। ਮੁਲਜ਼ਮ ਖ਼ਿਲਾਫ਼ ਲਗਾਏ ਗਏ ਦੋਸ਼ ਗੰਭੀਰ ਹਨ, ਇਸ ਕੇਸ ’ਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ। ਅਹਿਮ ਗਵਾਹਾਂ ਦੀ ਗਵਾਹੀ ਦੀ ਜਾਂਚ ਹੋਣੀ ਅਜੇ ਬਾਕੀ ਹੈ। ਜੇਕਰ ਮੁਲਜ਼ਮ ਰਜਿੰਦਰ ਸਿੰਘ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਉਹ ਮੁਕੱਦਮੇ ਤੋਂ ਬਚਣ ਲਈ ਫ਼ਰਾਰ ਹੋ ਸਕਦਾ ਹੈ, ਜਾਂ ਸਰਕਾਰੀ ਪੱਖ ਦੇ ਸਬੂਤਾਂ ਨਾਲ ਛੇੜਛਾੜ ਕਰ ਸਕਦਾ ਹੈ। ਇਸ ਲਈ ਮੁਲਜ਼ਮ ਰਜਿੰਦਰ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਨੂੰ ਖਾਰਜ ਕੀਤਾ ਜਾਂਦਾ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ