ਚੀਮਾ ਮੰਡੀ : ਵਰਲਡ ਕੈਂਸਰ ਕੇਅਰ ਸੋਸਾਇਟੀ ਵੱਲੋਂ ਅੱਜ ਦਿਨ ਸ਼ਨੀਵਾਰ, 23 ਅਗਸਤ ਨੂੰ ਗੁਰਦੁਆਰਾ ਜਨਮ ਅਸਥਾਨ, ਚੀਮਾ ਮੰਡੀ ਵਿਖੇ ਇੱਕ ਫਰੀ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਸਫਲਤਾਪੂਰਵਕ ਕੀਤਾ ਗਿਆ। ਇਹ ਕੈਂਪ ਗੁਰਦੁਆਰਾ ਜਨਮ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਦੀ ਸਰਪਰਸਤੀ ਹੇਠ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਇਆ ਗਿਆ। ਕੈਂਪ ਦੌਰਾਨ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਲੋਕਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਕੈਂਸਰ ਦੀ ਰੋਕਥਾਮ, ਲੱਛਣਾਂ ਅਤੇ ਇਲਾਜ ਸੰਬੰਧੀ ਜਾਗਰੂਕਤਾ ਪ੍ਰਦਾਨ ਕੀਤੀ ਗਈ। ਕੈਂਸਰ ਟੈਸਟ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਸ਼ੁਗਰ ਅਤੇ ਹੋਰ ਟੈਸਟ ਕੀਤੇ ਗਏ। ਕੁੱਲ 426 ਵਿਅਕਤੀਆਂ ਦੀ ਜਾਂਚ ਕੀਤੀ ਗਈ, ਜਿਸ ਨੇ ਲੋਕਾਂ ਦੀ ਵੱਡੀ ਹਾਜ਼ਰੀ ਅਤੇ ਕੈਂਪ ਦੀ ਲੋੜ ਨੂੰ ਦਰਸਾਇਆ। ਇਸ ਮੌਕੇ ਜੀਵੋ ਕੰਪਨੀ ਵੱਲੋਂ ਬੀਟ ਗ੍ਰਾਸ ਜੂਸ ਅਤੇ ਬੀਟ ਗ੍ਰਾਸ ਪਾਊਡਰ ਵੀ ਮੁਫ਼ਤ ਵੰਡਿਆ ਗਿਆ, ਜਿਸ ਦੀ ਲੋਕਾਂ ਵੱਲੋਂ ਖੂਬ ਸਰਾਹਣਾ ਕੀਤੀ ਗਈ। ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਵਰਲਡ ਕੈਂਸਰ ਕੇਅਰ ਸੋਸਾਇਟੀ ਦੀ ਮੈਡੀਕਲ ਟੀਮ, ਡਾਕਟਰਾਂ ਅਤੇ ਜੀਵੋ ਕੰਪਨੀ ਦਾ ਇਸ ਉਪਰਾਲੇ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਓਹਨਾ ਨੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸਚੇਤ ਰਹਿਣ ਦੀ ਅਪੀਲ ਕੀਤੀ ਗਈ।