Tuesday, November 03, 2026
BREAKING
• ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ • ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ • ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ • ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ • 'ਦੇਵਾਂਗੇ ਮੂੰਹ-ਤੋੜਵਾਂ ਜਵਾਬ' ! ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ ਦੇ'ਤੀ ਚੇਤਾਵਨੀ • ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ • ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ • ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ • ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼ • ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਪੰਜਾਬ

ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ

03 ਨਵੰਬਰ, 2026 05:57 PM

ਲੁਧਿਆਣਾ/ਹਲਵਾਰਾ : ਨੇੜਲੇ ਪਿੰਡ ਰਾਜੋਆਣਾ ਕਲਾਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਈ ਗੋਲੀਬਾਰੀ ਦੀ ਵਾਰਦਾਤ ਵਿਚ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਦੀ ਹਿਰਾਸਤ ਦੌਰਾਨ ਮੌਤ ਹੋਣ ਨਾਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਨੇ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਉਸ ਦੀ ਮੌਤ ਦੇ ਕਾਰਨਾਂ ਨੂੰ ਲੈ ਕੇ ਅਜੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ। ਪੁਲਸ ਵੱਲੋਂ ਮਾਮਲੇ ਦੀ ਕਾਨੂੰਨੀ ਪ੍ਰਕਿਰਿਆ ਤਹਿਤ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦਿਹਾਤੀ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਸਾਂਝੀਆਂ ਟੀਮਾਂ ਨੇ ਸੋਮਵਾਰ ਨੂੰ ਮੁੱਖ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਦੀ ਗ੍ਰਿਫ਼ਤਾਰੀ ਸਬੰਧੀ ਜ਼ਿਲ੍ਹਾ ਪੁਲਸ ਮੁਖੀ ਡਾ. ਅੰਕੁਰ ਗੁਪਤਾ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਵੀ ਸਾਂਝੀ ਕੀਤੀ ਗਈ ਸੀ। ਗ੍ਰਿਫ਼ਤਾਰੀ ਤੋਂ ਬਾਅਦ ਥਾਣਾ ਸੁਧਾਰ ਦੀ ਪੁਲਸ ਨੇ ਉਸ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ ਸੀ।


ਦੱਸਿਆ ਜਾਂਦਾ ਹੈ ਕਿ ਕੁਝ ਸਮੇਂ ਬਾਅਦ ਹੀ ਉਸ ਨੇ ਘਬਰਾਹਟ ਅਤੇ ਸਿਹਤ ਖ਼ਰਾਬ ਹੋਣ ਦੀ ਸ਼ਿਕਾਇਤ ਕੀਤੀ, ਜਿਸ ’ਤੇ ਪੁਲਸ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਸੁਧਾਰ ਲੈ ਕੇ ਪਹੁੰਚੀ। ਉੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਰੈਫ਼ਰ ਕਰ ਦਿੱਤਾ, ਜਿੱਥੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੌਤ ਦੀ ਪੁਸ਼ਟੀ ਹੋਣ ਤੋਂ ਬਾਅਦ ਪੁਲਸ ਵਿਭਾਗ ਵਿਚ ਵੀ ਹਲਚਲ ਪੈਦਾ ਹੋ ਗਈ ਹੈ। ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਧਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ ਵਿਚ ਅਤੇ ਪੂਰੀ ਵੀਡੀਓਗ੍ਰਾਫ਼ੀ ਕਰਵਾਉਂਦਿਆਂ ਪੋਸਟਮਾਰਟਮ ਕਰਵਾਇਆ ਜਾਵੇਗਾ। ਪੋਸਟਮਾਰਟਮ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।


ਗੁਰਦੁਆਰਾ ਸਾਹਿਬ ਵਿਚ ਚਲਾਈਆਂ ਸਨ ਗੋਲੀਆਂ
ਜ਼ਿਕਰਯੋਗ ਹੈ ਕਿ ਬੀਤੀ 28 ਅਕਤੂਬਰ ਦੀ ਤੜਕਸਾਰ ਕਰੀਬ 3:10 ਵਜੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਵਿਅਕਤੀਆਂ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਅੰਦਰ ਦਾਖ਼ਲ ਹੋ ਕੇ ਮੁੱਖ ਸੇਵਾਦਾਰ ਦੇ ਕਮਰੇ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾਈਆਂ ਸਨ। ਇਸ ਘਟਨਾ ਦੌਰਾਨ ਕਮਰੇ ਦੇ ਸ਼ੀਸ਼ੇ ਟੁੱਟ ਗਏ ਸਨ ਅਤੇ ਕੰਧਾਂ ’ਤੇ ਗੋਲੀਆਂ ਦੇ ਨਿਸ਼ਾਨ ਵੀ ਮਿਲੇ ਸਨ। ਵਾਰਦਾਤ ਸਮੇਂ ਮੁੱਖ ਸੇਵਾਦਾਰ ਬਾਥਰੂਮ ਵਿਚ ਹੋਣ ਕਾਰਨ ਵਾਲ-ਵਾਲ ਬਚ ਗਏ ਸਨ। ਘਟਨਾ ਤੋਂ ਬਾਅਦ ਥਾਣਾ ਸੁਧਾਰ ਦੀ ਪੁਲਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ।


ਰਸਤੇ ਦੀ ਸੀਸੀਟੀਵੀ ਫੁਟੇਜ ਖੰਗਾਲ ਕੇ ਫੜਿਆ ਸੀ ਮੁੱਖ ਸ਼ੂਟਰ
ਪੁਲਸ ਜਾਂਚ ਦੌਰਾਨ ਕਰੀਬ 200 ਕਿਲੋਮੀਟਰ ਦੇ ਸੰਭਾਵਿਤ ਆਉਣ-ਜਾਣ ਵਾਲੇ ਰਸਤਿਆਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਗਈ ਸੀ। ਤਕਨੀਕੀ ਅਤੇ ਮਨੁੱਖੀ ਸੂਹ ਦੇ ਆਧਾਰ ’ਤੇ ਮੁਲਜ਼ਮ ਦੀ ਪਛਾਣ ਰਾਜ ਸਿੰਘ ਉਰਫ਼ ਰਾਜੂ ਵਾਸੀ ਨੂਰਪੁਰ ਮਾਛੀਵਾੜਾ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਕੀਤੀ ਗਈ ਸੀ। ਪੁਲਸ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਮੁੱਢਲੀ ਪੁੱਛਗਿੱਛ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨੂੰ ਧਮਕੀਆਂ ਦੇ ਕੇ ਬਲੈਕਮੇਲ ਕਰਨ ਦੇ ਮਕਸਦ ਨਾਲ ਗੋਲੀਬਾਰੀ ਕਰਵਾਉਣ ਦੀ ਗੱਲ ਸਾਹਮਣੇ ਆਈ ਸੀ। ਇਸ ਵਾਰਦਾਤ ਵਿਚ ਸ਼ਾਮਲ ਦੂਜੇ ਸ਼ੂਟਰ ਅਤੇ ਇਸ ਪਿੱਛੇ ਕੰਮ ਕਰ ਰਹੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਵੀ ਜਾਰੀ ਸੀ।


ਵੱਖ-ਵੱਖ ਥਾਣਿਆਂ ਵਿਚ ਸੱਤ ਅਪਰਾਧਿਕ ਮਾਮਲੇ ਸਨ ਦਰਜ
ਪੁਲਸ ਰਿਕਾਰਡ ਅਨੁਸਾਰ ਮ੍ਰਿਤਕ ਰਾਜ ਸਿੰਘ ਉਰਫ਼ ਰਾਜੂ ਖ਼ਿਲਾਫ਼ ਵੱਖ-ਵੱਖ ਜ਼ਿਲ੍ਹਿਆਂ ਦੇ ਥਾਣਿਆਂ ਵਿੱਚ ਲੁੱਟ-ਖੋਹ, ਨਸ਼ਾ ਤਸਕਰੀ, ਅਸਲਾ ਐਕਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਸੱਤ ਮੁਕੱਦਮੇ ਦਰਜ ਸਨ। ਪੁਲਸ ਸੂਤਰਾਂ ਅਨੁਸਾਰ ਉਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਸੀ ਅਤੇ ਗੁਰਦਿਆਂ ਦੀ ਬਿਮਾਰੀ ਤੋਂ ਵੀ ਪੀੜਤ ਦੱਸਿਆ ਜਾ ਰਿਹਾ ਸੀ। ਹਾਲਾਂਕਿ ਉਸ ਦੀ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਅਤੇ ਡਾਕਟਰੀ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗਾ। ਇਸ ਘਟਨਾਕ੍ਰਮ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਹੋਈ ਗੋਲੀਬਾਰੀ ਦੀ ਸਾਜ਼ਿਸ਼, ਮੁਲਜ਼ਮਾਂ ਦੇ ਹੋਰ ਸਾਥੀਆਂ ਅਤੇ ਵਾਰਦਾਤ ਪਿੱਛੇ ਅਸਲ ਮਕਸਦ ਨੂੰ ਲੈ ਕੇ ਪੁਲੀਸ ਜਾਂਚ ਵੀ ਪ੍ਰਭਾਵਿਤ ਹੋ ਸਕਦੀ ਹੈ। ਫਿਲਹਾਲ ਪੁਲਸ ਅਧਿਕਾਰੀਆਂ ਵੱਲੋਂ ਮੌਤ ਸਬੰਧੀ ਵਿਸਥਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

 

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ

ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ

ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ

ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ

ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ

ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ

ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ

ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ 

ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ