Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਗੁਰਦੁਆਰਾ ਰਾਜਾ ਸਾਹਿਬ ਆ ਕੇ ਮੁਆਫ਼ੀ ਮੰਗੇ ਮੁੱਖ ਮੰਤਰੀ ਭਗਵੰਤ ਮਾਨ: ਚਰਨਜੀਤ ਸਿੰਘ ਚੰਨੀ

19 ਜਨਵਰੀ, 2026 06:11 PM

ਗੁਰਦੁਆਰਾ ਰਾਜਾ ਸਾਹਿਬ ਦੇ ਅਸਥਾਨ 'ਤੇ ਆ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕੀਤਾ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਨਵਾਂਸ਼ਹਿਰ ਵਿਖੇ ਮਜਾਰਾ ਨੌ-ਅਬਾਦ ਵਿਖੇ ਸਸ਼ੋਭਿਤ ਰੱਸੋਖਾਨਾ ਸਾਹਿਬ ਦਾ ਜ਼ਿਕਰ ਕੀਤਾ ਗਿਆ ਸੀ ਕਿ ਗੁੰਮ ਹੋਏ ਪਾਵਨ ਸਰੂਪਾਂ 'ਚੋਂ ਕੁਝ ਸਰੂਪ ਇਸ ਅਸਥਾਨ ਵਿੱਚ ਪਏ ਹਨ। ਜਿਸ ਨਾਲ ਜਿੱਥੇ ਦੇਸ਼ਾਂ-ਵਿਦੇਸ਼ਾਂ ਦੇ ਲੱਖਾਂ ਸ਼ਰਧਾਲੂਆਂ ਵੱਲੋਂ ਮੁੱਖ ਮੰਤਰੀ ਦੇ ਬਿਆਨ ਦੀ ਨਿਖੇਧੀ ਕੀਤੀ ਜਾ ਰਹੀ ਹੈ, ਉੱਥੇ ਹੀ ਅੱਜ ਇਸ ਅਸਥਾਨ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ' ਤੇ ਪੁੱਜੇ ਸਨ।

ਉਨ੍ਹਾਂ ਗੁਰੂ ਘਰ ਵਿੱਚ ਨਤਮਸਤਕ ਹੋਣ ਉਪਰੰਤ ਕੀਤੀ ਗਈ ਇਕ ਪ੍ਰੈੱਸ ਕਾਨਫ਼ਰੰਸ ਵਿੱਚ ਕਿਹਾ ਕਿ ਜਦੋਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੇ ਪਏ ਪਾਵਨ ਸਰੂਪਾਂ 'ਤੇ ਕੋਈ ਇਤਰਾਜ਼ ਨਹੀਂ ਕੀਤਾ ਤਾਂ ਮੁੱਖ ਮੰਤਰੀ ਨੂੰ ਆਪਣੇ ਸਿਆਸੀ ਲਾਭ ਲਈ ਇਸ ਅਸਥਾਨ 'ਤੇ ਚੋਰੀ ਦੇ ਸਰੂਪ ਪਏ ਹੋਣ ਦਾ ਦਾਅਵਾ ਕਿਉਂ ਕਰ ਰਹੇ ਹਨ, ਜਦਕਿ ਪ੍ਰਬੰਧਕਾਂ ਕੋਲ ਇਥੇ ਸੁਸ਼ੋਭਿਤ ਸਾਰੇ ਸਰੂਪਾਂ ਦਾ ਪੂਰਾ ਰਿਕਾਰਡ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਥੇ ਸਮੇਂ-ਸਮੇਂ 'ਤੇ ਪਾਵਨ ਸਰੂਪਾਂ ਦੇ ਮਾਣ-ਸਤਿਕਾਰ ਸਬੰਧੀ ਜਾਂਚ ਕੀਤੀ ਜਾਂਦੀ ਹੈ।

ਉਨ੍ਹਾਂ ਆਖਿਆ ਕਿ ਇਹ ਕੋਈ ਡੇਰਾ ਨਹੀਂ ਹੈ ਅਤੇ ਨਾ ਹੀ ਇਥੇ ਕੋਈ ਸਾਧੂ ਬੈਠਾ ਸਗੋਂ ਇਥੇ ਪ੍ਰਬੰਧਕ ਕਮੇਟੀ ਇਸ ਅਸਥਾਨ ਦਾ ਵੱਡਾ ਪ੍ਰਬੰਧ ਚਲਾ ਰਹੀ ਹੈ, ਜਿੱਥੋਂ ਹਜ਼ਾਰਾਂ ਸੰਗਤਾਂ ਰੋਜ਼ਾਨਾ ਲੰਗਰ ਛੱਕਦੀਆਂ ਹਨ, ਇਸੇ ਕਰਕੇ ਰਾਜਾ ਸਾਹਿਬ ਜੀ ਨੇ ਇਸ ਅਸਥਾਨ ਨੂੰ ਰੱਸੋਖਾਨਾ ਸਾਹਿਬ ਦਾ ਨਾਮ ਦਿੱਤਾ ਸੀ ਪਰ ਮੁੱਖ ਮੰਤਰੀ ਨੇ ਇਸ ਨੂੰ ''ਰਸੋਈ'' ਕਹਿ ਕੇ ਇਸ ਅਸਥਾਨ ਦਾ ਹੋਰ ਵੀ ਨਿਰਾਦਰ ਕੀਤਾ ਹੈ।

ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਆਰ. ਐੱਸ. ਐੱਸ. ਅਤੇ ਕੇਜਰੀਵਾਲ ਦੀ ਸ਼ਹਿ 'ਤੇ ਲਗਾਤਾਰ ਸਿੱਖ ਕੌਮ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਗੱਲਾਂ ਕਰਦਾ ਆ ਰਿਹਾ ਹੈ, ਜਿਸ ਨੂੰ ਸਿੱਖ ਮਰਿਆਦਾ ਦਾ ਭੋਰਾ ਵੀ ਨਹੀਂ ਪਤਾ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਾ ਸਾਹਿਬ ਆ ਕੇ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਜੇਕਰ ਮੁੱਖ ਮੰਤਰੀ ਅਜੇ ਵੀ ਇਥੇ ਆ ਕੇ ਮੁਆਫ਼ੀ ਨਹੀਂ ਮੰਗਦਾ ਤਾਂ ਸੰਗਤਾਂ ਦਾ ਰੋਸ ਹੋਰ ਵੀ ਭੜਕ ਸਕਦਾ ਹੈ।

ਇਸ ਮੌਕੇ ਉਨਾਂ ਨਾਲ ਵਰਿੰਦਰ ਸਿੰਘ ਢਿੱਲੋਂ, ਅੰਗਦ ਸਿੰਘ ਸੈਣੀ ਸਾਬਕਾ ਵਿਧਾਇਕ ਨਵਾਂਸ਼ਹਿਰ,ਰਾਣਾ ਗੁਰਜੀਤ ਸਿੰਘ ਸਾਬਕਾ ਕੈਬਨਿਟ ਮੰਤਰੀ, ਕੁਲਵੰਤ ਸਿੰਘ ਗਿੱਲ ਬਲਾਕ ਪ੍ਰਧਾਨ ਬੰਗਾ,ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ,ਡਾ.ਨਿਰੰਜਨ ਪਾਲ, ਰਾਮ ਲਭਾਇਆ ਸਾਬਕਾ ਸਰਪੰਚ, ਰਜਿੰਦਰ ਸ਼ਰਮਾ ਸੀ.ਵਾਈਸ ਪ੍ਰਧਾਨ,ਰਜਿੰਦਰ ਸ਼ਰਮਾ,ਅਮਰਜੀਤ ਕਲਸੀ, ਰਾਜਵਿੰਦਰ ਸਿੰਘ ਬੁਲਾਰਾ,ਸੁਖਦੇਵ ਸਿੰਘ ਚੇਤਾ,ਡਾ.ਅਮਰੀਕ ਸਿੰਘ ਸੋਢੀ,ਗਿਆਨ ਚੰਦ ਰੱਤੂ,ਹਰਬੰਸ ਬਬਲੂ,ਡਾ.ਮੇਹਰ ਚੰਦ ਸ਼ਰਮਾ, ਬਲਵਿੰਦਰ ਕੌਰ ਤੇ ਕਿਰਨ ਬਾਲਾ ਮਜਾਰਾ ਤੋਂ ਇਲਾਵਾ ਹੋਰ ਬਹੁਤ ਸਾਰੇ ਸੀਨੀਅਰ ਆਗੂ,ਵਰਕਰ ਅਤੇ ਕਮੇਟੀ ਮੈਂਬਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ