Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

13 ਅਪ੍ਰੈਲ, 2026 08:26 PM

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦਾ ਜ਼ੋਰਦਾਰ ਸਮਰਥਨ ਕੀਤਾ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਬੇਅਦਬੀ ਦੀ ਕੋਸ਼ਿਸ਼ ਲਈ ਉਮਰ ਕੈਦ ਅਤੇ 25 ਲੱਖ ਤੱਕ ਦੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ।

ਸ. ਖੁੱਡੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਿਆਨ ਦੀ ਸਦੀਵੀਂ ਜੋਤ ਦੱਸਦਿਆਂ ਉਨ੍ਹਾਂ ਪ੍ਰਤੀ ਸਿੱਖ ਭਾਈਚਾਰੇ ਦੇ ਡੂੰਘੇ ਸਤਿਕਾਰ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਮਰਿਆਦਾ ਅਤੇ ਸਤਿਕਾਰ ਦੇ ਬਾਵਜੂਦ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ 'ਤੇ ਦੁੱਖ ਪ੍ਰਗਟ ਕੀਤਾ।

ਬੇਅਦਬੀ ਦੇ ਅਣਸੁਲਝੇ ਮਾਮਲਿਆਂ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ 1986 ਵੇਲੇ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਚੇਤੇ ਕੀਤਾ, ਜਦੋਂ ਅਖੌਤੀ ਪੰਥਕ ਸਰਕਾਰ ਸੱਤਾ ਵਿੱਚ ਸੀ। ਉਨ੍ਹਾਂ ਨੇ ਇਸ ਗੱਲ ‘ਤੇ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਕਿ ਇਸ ਸਬੰਧੀ ਜਸਟਿਸ ਗੁਰਨਾਮ ਸਿੰਘ ਰਿਪੋਰਟ ਨੂੰ ਅਣਡਿੱਠਾ ਕਰਕੇ ਪਤਾ ਨਹੀਂ ਕਿਹੜੇ ਖੱਲ-ਖੂੰਜੇ ਵਿੱਚ ਦਫ਼ਨਾ ਦਿੱਤਾ ਗਿਆ।

ਪਿਛਲੀਆਂ ਸਰਕਾਰਾਂ ਦੀ ਤਿੱਖੀ ਆਲੋਚਨਾ ਕਰਦਿਆਂ ਸ. ਖੁੱਡੀਆਂ ਨੇ ਦੋਸ਼ ਲਾਇਆ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਲ ਜਾਂ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬਾਅਦ ਵਿੱਚ ਅਖੌਤੀ ਪੰਥਕ ਸਰਕਾਰ ਵੱਲੋਂ ਵੱਡੇ ਅਹੁਦੇ ਦੇ ਕੇ ਨਿਵਾਜਿਆ ਗਿਆ। ਇਸ ਤੋਂ ਵੱਧ ਸ਼ਰਮਨਾਕ ਕੀ ਹੋ ਸਕਦਾ ਹੈ? 1986 ਦੀ ਘਟਨਾ ਲਈ ਜ਼ਿੰਮੇਵਾਰ ਇੱਕ ਆਈ.ਏ.ਐਸ. ਅਤੇ ਇੱਕ ਆਈ.ਪੀ.ਐਸ. ਅਧਿਕਾਰੀ ਨੂੰ ਵੱਡੇ ਅਹੁਦੇ ਦਿੱਤੇ ਗਏ। ਅਕਾਲੀ ਦਲ ਦੀ ਸਰਕਾਰ ਵੇਲੇ ਅਜਿਹੇ ਲੋਕਾਂ ਨੂੰ ਹਮੇਸ਼ਾ ਬਚਾ ਕੇ ਰੱਖਿਆ ਗਿਆ।

ਇਸ ਤੋਂ ਬਾਅਦ ਖੇਤੀਬਾੜੀ ਮੰਤਰੀ ਨੇ 2015 ਵਿੱਚ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਚੋਰੀ ਕੀਤੇ ਗਏ ਅਤੇ ਬੇਅਦਬੀ ਕੀਤੀ ਗਈ। ਜਦੋਂ ਸੰਗਤ ਇਸ ਦੇ ਵਿਰੋਧ ਵਿੱਚ ਸੜਕਾਂ 'ਤੇ ਉਤਰੀ ਤਾਂ ਤਤਕਾਲੀ ਉਪ ਮੁੱਖ ਮੰਤਰੀ ਨੇ ਸੜਕਾਂ ਨੂੰ ਖਾਲੀ ਕਰਵਾਈਆਂ ਅਤੇ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ 'ਤੇ ਗੋਲੀ ਚਲਾਈ ਗਈ। ਬਾਅਦ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਅਹੁਦੇ ਦੇ ਕੇ ਇਨਾਮ ਦਿੱਤਾ ਗਿਆ। ਬੇਅਦਬੀ ਦੀਆਂ ਇਹ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਗੁਰੂ ਨਾਨਕ ਨਾਮ ਲੇਵਾ ਸੰਗਤ ਲਈ ਨਾ-ਬਰਦਾਸ਼ਤਯੋਗ ਹਨ। ਇਹਨਾਂ ਘਟਨਾਵਾਂ ਨੇ ਨਾ ਸਿਰਫ਼ ਸਿੱਖਾਂ ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਆਸਥਾ ਰੱਖਣ ਵਾਲੇ ਵਿਸ਼ਵ ਭਰ ਵਿੱਚ ਵੱਸਦੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ।”

ਉਨ੍ਹਾਂ ਕਿਹਾ, "ਪਹਿਲਾਂ ਸਜ਼ਾ ਬਹੁਤ ਘੱਟ ਸੀ। ਦੋਸ਼ੀਆਂ ਨੂੰ ਆਸਾਨੀ ਨਾਲ ਜ਼ਮਾਨਤ ਮਿਲ ਜਾਂਦੀ ਸੀ। ਕਿਸੇ ਨੇ ਵੀ ਕਾਨੂੰਨ ਨੂੰ ਗੰਭੀਰਤਾ ਨਾਲ ਨਹੀਂ ਲਿਆ। ਹੁਣ ਇਸ ਮਾਮਲੇ ਵਿੱਚ ਉਮਰ ਕੈਦ ਅਤੇ 25 ਲੱਖ ਰੁਪਏ ਦੇ ਜੁਰਮਾਨੇ ਲਗਾਏ ਜਾਣਗੇ ਜਿਸ ਨਾਲ ਹੁਣ ਬੁਰੇ ਇਰਾਦੇ ਰੱਖਣ ਵਾਲੇ ਦੋ ਵਾਰ ਸੋਚਣਗੇ। ਇਸ ਕਾਨੂੰਨ ਦਾ ਡਰ ਸਾਡੇ ਗੁਰੂ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰੇਗਾ।"

ਆਨਲਾਈਨ ਅਤੇ ਸੋਸ਼ਲ ਮੀਡੀਆ 'ਤੇ ਗੁਰਬਾਣੀ ਦੇ ਸ਼ਬਦਾਂ ਨੂੰ ਜਾਣਬੁੱਝ ਕੇ ਤੋੜ-ਮਰੋੜ ਕੇ ਪੇਸ਼ ਕਰਨ ਉੱਤੇ ਚਿੰਤਾ ਪ੍ਰਗਟ ਕਰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, "ਜਦੋਂ ਵੀ ਗੁਰੂ ਸਾਹਿਬ ਦੇ ਕਿਸੇ ਸ਼ਬਦ ਨੂੰ ਤੋੜਿਆ-ਮਰੋੜਿਆ ਜਾਂਦਾ ਹੈ ਤਾਂ ਲੱਖਾਂ ਲੋਕਾਂ ਦੀ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਦੀ ਹੈ। ਅਜਿਹੇ ਕੰਮ ਭਾਈਚਾਰਕ ਸ਼ਾਂਤੀ ਅਤੇ ਸਦਭਾਵਨਾ ਨੂੰ ਵੀ ਭੰਗ ਕਰਦੇ ਹਨ। ਇਹ ਕਾਨੂੰਨ ਨਫ਼ਰਤ ਭਰੀਆਂ ਇਹਨਾਂ ਘਟਨਾਵਾਂ 'ਤੇ ਰੋਕ ਲਗਾਏਗਾ।" ਉਨ੍ਹਾਂ ਨੇ ਪੂਰੇ ਸਦਨ ਨੂੰ ਇਸ ਕਾਨੂੰਨ ਨੂੰ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ ਕਿਉਂਕਿ ਸਾਂਝਾ ਵਿਸ਼ਵਾਸ, ਸ਼ਾਂਤੀ ਅਤੇ ਪੰਜਾਬ ਦੀ ਸਦਭਾਵਨਾ ਅਤੇ ਸ਼ਾਂਤੀ ਇਸ 'ਤੇ ਨਿਰਭਰ ਕਰਦੀ ਹੈ। ਇਹ ਕਾਨੂੰਨ ਪੰਜਾਬ ਵਿੱਚ ਨਿਆਂ, ਸ਼ਾਂਤੀ ਅਤੇ ਇਨਸਾਫ਼ ਦਾ ਇੱਕ ਨਵਾਂ ਅਧਿਆਇ ਲਿਖੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ