Tuesday, October 13, 2026
BREAKING
• ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ • ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ • ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ • ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ • ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ • ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ • Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ 'ਚ ਮਾਲਦੀਵ ਦੇ ਦੋ ਪਾਇਲਟ ਗ੍ਰਿਫ਼ਤਾਰ • 'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI' • ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ • ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਪੰਜਾਬ

ਗੁਰੂ ਘਰਾਂ ਦੀ ਪਵਿੱਤਰਤਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ : ਕੇਵਲ ਸਿੰਘ ਢਿੱਲੋਂ

13 ਅਕਤੂਬਰ, 2026 06:35 PM

ਚੰਡੀਗੜ੍ਹ : ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਪ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ 'ਆਪ' ਨੇ ਸਿਆਸੀ ਹਿੱਤਾਂ ਲਈ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਅੰਦਰ ਗੁਰ ਮਰਿਆਦਾ ਨੂੰ ਭੰਗ ਕਰਕੇ ਗੁਰੂ ਘਰ ਨੂੰ ਬਦਨਾਮ ਕਰਨ ਦੀ ਸ਼ਰਮਨਾਕ ਕੋਸ਼ਿਸ਼ ਕੀਤੀ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਗੁਰੂ ਘਰ ਸਾਡੀ ਆਸਥਾ ਤੇ ਸ਼ਰਧਾ ਦੇ ਕੇਂਦਰ ਹਨ ਪਰ ਆਪ ਨੇ ਆਪਣੇ ਸਿਆਸੀ ਸੁਆਰਥ ਲਈ ਇਸ ਪਵਿੱਤਰ ਅਸਥਾਨ ਨੂੰ ਵੀ ਨਹੀਂ ਬਖਸ਼ਿਆ। ਉਨ੍ਹਾਂ ਕਿਹਾ ਕਿ ਅਸੀਂ ਸਾਰਿਆਂ ਨੇ ਵੀਡੀਓਜ਼ ਵਿੱਚ ਦੇਖਿਆ ਹੈ ਕਿ ਕਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਸਿਆਸੀ ਨਾਅਰੇਬਾਜ਼ੀ ਕੀਤੀ ਅਤੇ ਹੰਗਾਮਾ ਕੀਤਾ। ਰਾਜਨੀਤੀ ਕਰਨ ਲਈ ਹੋਰ ਬਹੁਤ ਮੰਚ ਹੁੰਦੇ ਹਨ, ਪਰ ਗੁਰੂ ਘਰ ਦੀ ਮਰਿਯਾਦਾ ਅਤੇ ਪਵਿੱਤਰਤਾ ਨਾਲ ਖਿਲਵਾੜ ਕਰਨਾ ਬਹੁਤ ਹੀ ਨਿੰਦਣਯੋਗ ਹੈ।

ਢਿੱਲੋਂ ਨੇ ਆਪ ਦੇ ਝੂਠੇ ਪ੍ਰਚਾਰ ਦਾ ਪਰਦਾਫਾਸ਼ ਕਰਦਿਆਂ ਕਿਹਾ ਕਿ ਪਹਿਲਾਂ ਤਾਂ ਉਨ੍ਹਾਂ ਗੁਰੂ ਘਰ ’ਚ ਮਰਿਯਾਦਾ ਭੰਗ ਕੀਤੀ ਤੇ ਬਾਅਦ ’ਚ ਜਦੋਂ ਪੁਲਸ ਮਰਿਆਦਾ ਭੰਗ ਕਰਨ ਵਾਲਿਆਂ ਨੂੰ ਰੋਕਣ ਆਈ ਤਾਂ ਆਪ ਆਗੂਆਂ ਨੇ ਪੁਲਸ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਬਦਨਾਮ ਕਰਨ ਦਾ ਝੂਠਾ ਪ੍ਰਚਾਰ ਸ਼ੁਰੂ ਕਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਸਾਫ਼ ਕਰ ਚੁੱਕੀ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕੀਤੀ ਸੀ। ਪੁਲਸ ਤਾਂ ਦਰਬਾਰ ਹਾਲ ਤੱਕ ਗਈ ਵੀ ਨਹੀਂ ਸੀ, ਜਿੱਥੇ ਸੰਗਤ ਜੋੜੇ ਉਤਾਰ ਕੇ ਨਤਮਸਤਕ ਹੁੰਦੀ ਹੈ। ਪੁਲਸ ਨੇ ਕੇਵਲ ਗੁਰੂ ਘਰ ’ਚ ਹੰਗਾਮਾ ਕਰਨ ਵਾਲਿਆਂ ਨੂੰ ਰੋਕਣ ਦਾ ਕੰਮ ਕੀਤਾ, ਜੋ ਸਭ ਦੇ ਸਾਹਮਣੇ ਹੈ। ਢਿੱਲੋਂ ਨੇ ਸਵਾਲ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਆਪ ਜਵਾਬ ਦੇਣ ਕਿ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਅੰਦਰ ਆਪਣੇ ਲੋਕ ਭੇਜ ਕੇ ਨਾਅਰੇਬਾਜ਼ੀ ਕਿਉਂ ਕਰਵਾਈ? ਗੁਰਦੁਆਰਾ ਬੰਗਲਾ ਸਾਹਿਬ, ਜਿੱਥੇ ਹਰ ਰੋਜ਼ ਹਜ਼ਾਰਾਂ ਲੋਕ ਆਸਰਾ ਲੈਂਦੇ ਹਨ ਅਤੇ ਲੰਗਰ ਛਕਦੇ ਹਨ, ਉਸ ਪਵਿੱਤਰ ਅਸਥਾਨ ਨੂੰ ਸਿਆਸੀ ਅਖਾੜਾ ਬਣਾਉਣਾ ਬਹੁਤ ਹੀ ਮੰਦਭਾਗਾ ਹੈ।"

ਉਨ੍ਹਾਂ ਪੰਜਾਬ ਦੇ ਲੋਕਾਂ ਤੇ ਸਮੁੱਚੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਗੁਰੂ-ਦੋਖੀ ਪਾਰਟੀ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਪਹਿਲਾਂ ਇਸੇ ਆਮ ਆਦਮੀ ਪਾਰਟੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਇਆ ਸੀ ਅਤੇ ਹੁਣ ਗੁਰੂ ਘਰਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਪੰਜਾਬੀ 'ਸਰਬੱਤ ਦੇ ਭਲੇ' ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਗੁਰੂ ਘਰਾਂ ਦੀ ਬੇਅਦਬੀ ਜਾਂ ਮਰਿਯਾਦਾ ਭੰਗ ਕਰਨ ਦੀਆਂ ਅਜਿਹੀਆਂ ਘਟਨਾਵਾਂ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ

ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ

ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ

ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ

ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ

ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ