Tuesday, September 15, 2026
BREAKING
ਅਮਿੱਟ ਪੈੜਾਂ ਛੱਡ ਗਿਆ ਸੱਥ ਵੱਲੋਂ ਕਰਵਾਇਆ ਸੱਭਿਆਚਾਰਕ ਰੰਗਾ-ਰੰਗ ਪ੍ਰੋਗਰਾਮ ''ਰੌਣਕਾਂ 2026'' ਗੁਲਮੋਹਰ ਸਿਟੀ ਵਿਖੇ ਪਰਮਿੰਦਰ ਸਿੰਘ ਗੋਲਡੀ ਵੱਲੋਂ ਲੋਕ ਮਿਲਣੀ, ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਮਾਈਗ੍ਰੇਟਰੀ ਬੁਖਾਰ ਸਬੰਧੀ ਪੀ.ਐਚ.ਸੀ. ਘੜੂੰਆਂ ਦੀ ਟੀਮ ਵੱਲੋਂ ਸਰਵੇਖਣ ਵਿਸ਼ਾਲ ਰੋਸ ਧਰਨੇ ਵਿੱਚ ਪਹੁੰਚੇ ਮੋਹਾਲੀ ਜ਼ਿਲ੍ਹੇ ਦੇ ਸਮੂਹ ਆਗੂਆਂ ਤੇ ਵਰਕਰਾਂ ਦਾ ਦਿਲੋਂ ਧੰਨਵਾਦ: ਕਮਲ ਕਿਸ਼ੋਰ ਸ਼ਰਮਾ ਮੋਹਾਲੀ ਜ਼ਿਲ੍ਹਾ ਯੂਥ ਕਾਂਗਰਸ ਦੀ ਪਹਿਲੀ ਮੀਟਿੰਗ DCC ਦਫ਼ਤਰ ਖਰੜ ਵਿਖੇ ਹੋਈ ਰਾਧਾ ਅਸ਼ਟਮੀ ਉਤਸਵ ਮੌਕੇ ਪਹਿਲੇ ਦਿਨ ਪ੍ਰਭਾਤ ਫੇਰੀ ਕੱਢੀ ਗਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼ ਹਿੰਦੀ ਦੀ ਤਰੱਕੀ ਉਦੋਂ ਹੀ ਸਾਰਥਕ ਹੈ ਜਦੋਂ ਹੋਰ ਭਾਰਤੀ ਭਾਸ਼ਾਵਾਂ ਨੂੰ ਵੀ ਤਰੱਕੀ ਅਤੇ ਸੁਰੱਖਿਆ ਦਿੱਤੀ ਜਾਂਦੀ ਹੈ: ਅਮਿਤ ਸ਼ਾਹ

ਪੰਜਾਬ

ਗੁਲਮੋਹਰ ਸਿਟੀ ਵਿਖੇ ਪਰਮਿੰਦਰ ਸਿੰਘ ਗੋਲਡੀ ਵੱਲੋਂ ਲੋਕ ਮਿਲਣੀ, ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ

15 ਸਤੰਬਰ, 2026 08:15 PM

ਖਰੜ (ਪ੍ਰੀਤ ਪੱਤੀ) : ਗੁਲਮੋਹਰ ਸਿਟੀ ਵਿਖੇ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ (ਰਜਿ.) ਗੁਲਮੋਹਰ ਸਿਟੀ, ਖਰੜ ਵੱਲੋਂ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਖਰੜ ਦੇ ਇੰਚਾਰਜ ਸ. ਪਰਮਿੰਦਰ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਗੁਲਮੋਹਰ ਸਿਟੀ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਮੰਗਾਂ ਨੂੰ ਧਿਆਨ ਨਾਲ ਸੁਣਿਆ। ਲੋਕ ਮਿਲਣੀ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਭਾਗ ਲਿਆ।

ਇਸ ਮੌਕੇ ਜਸਦੇਵ ਸਿੰਘ ਥਿੰਦ (ਡੀ.ਏ.ਜੀ. ਪੰਜਾਬ) ਕਮ ਜਨਰਲ ਸਕੱਤਰ, ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਨਿਭਾਈ। ਸੋਸਾਇਟੀ ਦੇ ਮੈਂਬਰਾਂ ਵੱਲੋਂ ਗੁਲਮੋਹਰ ਸਿਟੀ ਵਿੱਚ ਪੇਵਰ ਬਲਾਕ ਲਗਾਉਣ, ਪਾਰਕਾਂ ਦੇ ਵਿਕਾਸ, ਸੀਵਰੇਜ, ਸਿਹਤ ਸੰਭਾਲ ਲਈ ਜਿਮ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਹੋਰ ਲੋੜੀਂਦੇ ਵਿਕਾਸ ਕਾਰਜਾਂ ਸਬੰਧੀ ਮੰਗਾਂ ਰੱਖੀਆਂ ਗਈਆਂ।

ਇਸ ਦੌਰਾਨ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਦੇ ਖ਼ਜ਼ਾਨਚੀ ਅਤੇ ਹਲਕਾ ਖਰੜ ਦੇ ਮੀਡੀਆ ਇੰਚਾਰਜ ਬਲਜੀਤ ਸਿੰਘ ਵੱਲੋਂ ਗੁਲਮੋਹਰ ਸਿਟੀ ਦੇ ਵਿਕਾਸ ਕਾਰਜਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ ਅਤੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਸੋਸਾਇਟੀ ਦੀਆਂ ਮਹਿਲਾ ਮੈਂਬਰਾਂ ਵੱਲੋਂ ਵੀ ਇਲਾਕੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਤੋਂ ਜਾਣੂ ਕਰਵਾਇਆ ਗਿਆ।

ਸ. ਪਰਮਿੰਦਰ ਸਿੰਘ ਗੋਲਡੀ ਨੇ ਵਸਨੀਕਾਂ ਦੀਆਂ ਸਾਰੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਗੁਲਮੋਹਰ ਸਿਟੀ ਦੇ ਬਕਾਇਆ ਵਿਕਾਸ ਕਾਰਜ ਜਲਦ ਤੋਂ ਜਲਦ ਕਰਵਾਏ ਜਾਣਗੇ।

ਇਸ ਮੌਕੇ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਆਸ਼ੀਸ਼ ਬਾਂਸਲ, ਬਲਾਕ ਸੰਮਤੀ ਖਰੜ ਦੇ ਚੇਅਰਮੈਨ ਸ. ਰਘੁਵੀਰ ਸਿੰਘ, ਹਲਕਾ ਸੰਗਠਨ ਇੰਚਾਰਜ ਸ. ਗੁਰਸ਼ਰਨ ਸਿੰਘ, ਬਲਾਕ ਸੰਮਤੀ ਮੈਂਬਰ ਸ. ਦਿਲਬਾਗ ਸਿੰਘ, ਸ. ਰਾਮ ਸਰੂਪ, ਸ. ਬਾਵਾ ਸਿੰਘ, ਸ. ਨਾਹਰ ਸਿੰਘ, ਸ. ਦਲਜੀਤ ਸਿੰਘ, ਉਪਕਾਰ ਸਿੰਘ, ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਦੇ ਮੈਂਬਰ ਰੇਣੂ ਸੈਣੀ, ਸੁਖਪ੍ਰੀਤ ਕੌਰ, ਸਰਿਤਾ, ਅਰੁਨਦੀਪ ਸਿੰਘ, ਸ. ਜੋਗਿੰਦਰ ਪਾਲ ਸਮੇਤ ਵੱਡੀ ਗਿਣਤੀ ਵਿੱਚ ਵਸਨੀਕ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਮਿੱਟ ਪੈੜਾਂ ਛੱਡ ਗਿਆ ਸੱਥ ਵੱਲੋਂ ਕਰਵਾਇਆ ਸੱਭਿਆਚਾਰਕ ਰੰਗਾ-ਰੰਗ ਪ੍ਰੋਗਰਾਮ ''ਰੌਣਕਾਂ 2026''

ਅਮਿੱਟ ਪੈੜਾਂ ਛੱਡ ਗਿਆ ਸੱਥ ਵੱਲੋਂ ਕਰਵਾਇਆ ਸੱਭਿਆਚਾਰਕ ਰੰਗਾ-ਰੰਗ ਪ੍ਰੋਗਰਾਮ ''ਰੌਣਕਾਂ 2026''

ਮਾਈਗ੍ਰੇਟਰੀ ਬੁਖਾਰ ਸਬੰਧੀ ਪੀ.ਐਚ.ਸੀ. ਘੜੂੰਆਂ ਦੀ ਟੀਮ ਵੱਲੋਂ ਸਰਵੇਖਣ

ਮਾਈਗ੍ਰੇਟਰੀ ਬੁਖਾਰ ਸਬੰਧੀ ਪੀ.ਐਚ.ਸੀ. ਘੜੂੰਆਂ ਦੀ ਟੀਮ ਵੱਲੋਂ ਸਰਵੇਖਣ

ਵਿਸ਼ਾਲ ਰੋਸ ਧਰਨੇ ਵਿੱਚ ਪਹੁੰਚੇ ਮੋਹਾਲੀ ਜ਼ਿਲ੍ਹੇ ਦੇ ਸਮੂਹ ਆਗੂਆਂ ਤੇ ਵਰਕਰਾਂ ਦਾ ਦਿਲੋਂ ਧੰਨਵਾਦ: ਕਮਲ ਕਿਸ਼ੋਰ ਸ਼ਰਮਾ

ਵਿਸ਼ਾਲ ਰੋਸ ਧਰਨੇ ਵਿੱਚ ਪਹੁੰਚੇ ਮੋਹਾਲੀ ਜ਼ਿਲ੍ਹੇ ਦੇ ਸਮੂਹ ਆਗੂਆਂ ਤੇ ਵਰਕਰਾਂ ਦਾ ਦਿਲੋਂ ਧੰਨਵਾਦ: ਕਮਲ ਕਿਸ਼ੋਰ ਸ਼ਰਮਾ

ਮੋਹਾਲੀ ਜ਼ਿਲ੍ਹਾ ਯੂਥ ਕਾਂਗਰਸ ਦੀ ਪਹਿਲੀ ਮੀਟਿੰਗ DCC ਦਫ਼ਤਰ ਖਰੜ ਵਿਖੇ ਹੋਈ

ਮੋਹਾਲੀ ਜ਼ਿਲ੍ਹਾ ਯੂਥ ਕਾਂਗਰਸ ਦੀ ਪਹਿਲੀ ਮੀਟਿੰਗ DCC ਦਫ਼ਤਰ ਖਰੜ ਵਿਖੇ ਹੋਈ

ਰਾਧਾ ਅਸ਼ਟਮੀ ਉਤਸਵ ਮੌਕੇ ਪਹਿਲੇ ਦਿਨ ਪ੍ਰਭਾਤ ਫੇਰੀ ਕੱਢੀ ਗਈ

ਰਾਧਾ ਅਸ਼ਟਮੀ ਉਤਸਵ ਮੌਕੇ ਪਹਿਲੇ ਦਿਨ ਪ੍ਰਭਾਤ ਫੇਰੀ ਕੱਢੀ ਗਈ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ

ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ

ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ