Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ ਅੰਤਰਰਾਸ਼ਟਰੀ ਸਰਹੱਦ ’ਤੋਂ ਕੀਤੀ ਅਰਦਾਸ

17 ਮਈ, 2026 05:43 PM

ਬਟਾਲਾ : ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਸਰਹੱਦ ਰਾਹੀਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਵਾਸਤੇ ਅੱਜ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਬਣੇ ਦਰਸ਼ਨੀ ਸਥਲ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁਖ ਹੋ ਕੇ ਅਰਦਾਸ ਕੀਤੀ ਗਈ। ਇਸ ਮੌਕੇ ਸੁਰਿੰਦਰਪਾਲ ਸਿੰਘ ਤਾਲਬਪੁਰ ਦੀ ਅਗਵਾਈ ਹੇਠ ਪੰਜਾਬ ਦੇ ਵੱਖ ਵੱਖ ਕੋਨਿਆਂ ਤੋਂ ਪੁੱਜੀਆਂ ਸੰਗਤਾਂ ਵੱਲੋਂ ਪਹਿਲਾਂ ਅੰਤਰਰਾਸ਼ਟਰੀ ਸਰਹੱਦ ਨੇੜੇ ਬਣੇ ਗੁਰਦੁਆਰਾ ਬਾਬਾ ਸਿੱਧ ਸੰਹੁ ਵਿਖੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰ ਸਮੇਤ ਵੱਖ-ਵੱਖ ਆਗੂਆਂ ਵੱਲੋਂ ਭਾਰਤ ਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਕੋਲੋਂ ਮੰਗ ਕੀਤੀ ਗਈ ਕਿ ਇਸ ਬੰਦ ਪਏ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਿਆ ਜਾਵੇ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਇਸ ਵਿਛੜੇ ਗੁਰਧਾਮ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣ। ਉਨ੍ਹਾਂ ਦੱਸਿਆ ਕਿ ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਪਾਕਿਸਤਾਨ ਦੇ ਵਿਗੜੇ ਹਾਲਾਤਾਂ ਨੂੰ ਵੇਖਦਿਆਂ ਹੋਇਆ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਡੇਰਾ ਬਾਬਾ ਨਾਨਕ ਰਾਹੀਂ ਬਣੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਇਸ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ ਸੀ। ਪਰ ਹੁਣ ਹਾਲਾਤ ਸੁਧਰਨ ਤੋਂ ਬਾਅਦ ਜਿੱਥੇ ਭਾਰਤ ਸਰਕਾਰ ਵੱਲੋਂ ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਥੇ ਭੇਜਣੇ ਸ਼ੁਰੂ ਕਰ ਦਿੱਤੇ ਗਏ ਹਨ ਪਰ ਡੇਰਾ ਬਾਬਾ ਨਾਨਕ ਦੇ ਇਸ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਅਜੇ ਵੀ ਬੰਦ ਰੱਖਿਆ ਗਿਆ ਹੈ, ਜਿਸ ਨਾਲ ਹਜ਼ਾਰਾਂ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੇ ਦਰਸ਼ਨ ਕਰਨ ਤੋਂ ਵਾਂਝੀਆਂ ਰਹਿ ਰਹੀਆਂ ਹਨ।

ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸਾਹਿਬਾਜ਼ ਸ਼ਰੀਫ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲਿਆ ਜਾਵੇ ਤਾਂ ਜੋ ਸੰਗਤਾਂ ਆਪਣੇ ਇਸ ਵਿਛੜੇ ਗੁਰਧਾਮ ਦੇ ਖੁੱਲੇ ਦਰਸ਼ਨ ਦੀਦਾਰੇ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਲਾਂਘੇ ਨੂੰ ਖੋਲਣ ਵਾਸਤੇ ਸਾਡੀ ਇਹ ਅਰਦਾਸ ਹਰ ਮਹੀਨੇ ਦੀ 15 ਤਰੀਕ ਨੂੰ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਭਾਈ ਰਜਵੰਤ ਸਿੰਘ ਮਹਿਲਾਂਵਾਲਾ, ਡਾ. ਦਰਸ਼ਨ ਸਿੰਘ ਗੁੱਜਰਪੁਰਾ, ਡਾ. ਸੁਖਪ੍ਰੀਤ ਸਿੰਘ ਭਲਾ ਪਿੰਡ, ਮਨਜੋਤ ਸਿੰਘ ਪੁਰੇਵਾਲ, ਭਾਈ ਸੁੱਚਾ ਸਿੰਘ, ਭਾਈ ਮੰਗਲ ਸਿੰਘ ਮਾਛੀਵਾਲਾ, ਭਾਈ ਪ੍ਰਗਟ ਸਿੰਘ, ਭਾਈ ਗੁਰਪ੍ਰੀਤ ਸਿੰਘ ਸ਼ਾਹ, ਭਾਈ ਕੁਲਵਿੰਦਰ ਸਿੰਘ ਕੋਟ ਰਜਾਦਾ, ਭਾਈ ਲਖਬੀਰ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਨਰਿੰਦਰ ਸਿੰਘ ਨਾਸਰ, ਸਰਤਾਜਪ੍ਰੀਤ ਸਿੰਘ ਭੰਗੂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ