ਗੁਰਦਾਸਪੁਰ : ਗੁਰਦਾਸਪੁਰ ਵਿਖੇ ਵਾਪਰੀ ਘਟਨਾ ਤੋਂ ਬਾਅਦ ਏਡੀਜੀਪੀ ਪੰਜਾਬ ਅਰਪਿਤ ਸ਼ੁਕਲਾ ਅੰਮ੍ਰਿਤਸਰ ਥਾਣਾ ਘਰਿੰਡਾ ਵਿਖੇ ਪਹੁੰਚੇ ਅਤੇ ਉੱਥੇ ਉਹਨਾਂ ਨੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਬਾਅਦ ਵਿੱਚ ਪੁਲਿਸ ਟੀਮਾਂ ਨਾਲ ਮੀਟਿੰਗ ਕਰਕੇ ਚੱਲ ਰਹੇ ਆਪਰੇਸ਼ਨਾਂ ਦੀ ਸਮੀਖਿਆ ਕੀਤੀ। ਮੀਟਿੰਗ ਤੋਂ ਬਾਅਦ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ।
ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਵੱਡੇ ਸਮਗਲਰਾਂ ਖ਼ਿਲਾਫ਼ ਸੂਬਾ ਪੱਧਰੀ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਕਈ ਥਾਵਾਂ ‘ਤੇ ਵੱਡੇ ਆਪਰੇਸ਼ਨ ਕੀਤੇ ਜਾ ਰਹੇ ਹਨ। ਬਾਰਡਰ ਇਲਾਕਿਆਂ ਵਿੱਚ ਚੱਲ ਰਹੇ ਆਪਰੇਸ਼ਨਾਂ ਦੀ ਸਮੀਖਿਆ ਕਰਨ ਅਤੇ ਸੰਭਾਵਿਤ ਬੋਟਲਨੈਕ ਦੂਰ ਕਰਨ ਲਈ ਇਹ ਦੌਰਾ ਕੀਤਾ ਗਿਆ ਹੈ, ਤਾਂ ਜੋ ਨਸ਼ਿਆਂ ਅਤੇ ਸਮਗਲਿੰਗ ਖ਼ਿਲਾਫ਼ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਜਦੋਂ ਪੱਤਰਕਾਰਾਂ ਵੱਲੋਂ ਗੁਰਦਾਸਪੁਰ ਘਟਨਾ ਬਾਰੇ ਉਹਨਾਂ ਤੋਂ ਗੱਲਬਾਤ ਕੀਤੀ ਤੇ ਉਹਨਾਂ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਚ ਪੂਰੀ ਸਖਤੀ ਦੇ ਨਾਲ ਕਾਰਵਾਈ ਕਰ ਰਹੀ ਹੈ। ਅਤੇ ਉਹਨਾਂ ਕਿਹਾ ਕਿ ਕਿਸੇ ਵੀ ਪੁਲਿਸ ਅਧਿਕਾਰੀ ਜਾਂ ਪੁਲਿਸ ਮੁਲਾਜ਼ਮ ਦਾ ਮੋਰਾਲ ਨਾ ਡਾਊਨ ਹੋਵੇ ਇਸ ਕਰਕੇ ਉਹ ਖੁਦ ਸੜਕਾਂ ਤੇ ਉੱਤਰ ਕੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਅਤੇ ਇਹ ਜੋ ਹਾਦਸਾ ਹੋਇਆ ਇਸ ਨੂੰ ਆਈਐਸਆਈ ਜਾਂ ਹੋਰ ਕਿਸੇ ਗੈਂਗ ਨਾਲ ਜੋੜ ਕੇ ਅਸੀਂ ਨਹੀਂ ਦੇਖ ਰਹੇ ਅਸੀਂ ਉਸ ਨੂੰ ਹਰ ਇੱਕ ਪੱਖ ਤੋਂ ਜਾਂਚ ਕਰ ਰਹੇ ਹਾਂ ਅਤੇ ਜਾਂਚ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਇਹ ਹਾਦਸਾ ਕਿਵੇਂ ਹੋਇਆ ਅਤੇ ਉਸਦੀ ਕਾਨੂੰਨ ਮੁਤਾਬਿਕ ਬਣਦੀ ਸਜ਼ਾ ਪੁਲਿਸ ਵੱਲੋਂ ਜਰੂਰ ਦਿੱਤੀ ਜਾਵੇਗੀ
ਉਹਨਾਂ ਦੱਸਿਆ ਕਿ ਪੰਜਾਬ ਦੇ ਸੱਤ ਪੁਲਿਸ ਜ਼ਿਲ੍ਹੇ ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਹਨ, ਫਾਜ਼ਿਲਕਾ ਤੋਂ ਲੈ ਕੇ ਪਠਾਨਕੋਟ ਤੱਕ ਸੁਰੱਖਿਆ ਦੇ ਵਾਧੂ ਪ੍ਰਬੰਧ ਕੀਤੇ ਗਏ ਹਨ। ਬਾਰਡਰ ‘ਤੇ ਵੈਪਨਸ ਅਤੇ ਨਾਰਕੋਟਿਕਸ ਸਮਗਲਿੰਗ ਨੂੰ ਰੋਕਣ ਲਈ ਮਨਪਾਵਰ ਵਧਾਈ ਗਈ ਹੈ ਅਤੇ ਸੈਕਿੰਡ ਲਾਈਨ ਆਫ਼ ਡਿਫੈਂਸ ਨੂੰ ਹੋਰ ਸਟਰੈਂਥਨ ਕੀਤਾ ਗਿਆ ਹੈ।
ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 40 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ, ਜਿਸ ਨਾਲ ਬਾਰਡਰ ਪੱਟੀ ‘ਚ CCTV ਕੈਮਰੇ ਲਗਾਏ ਜਾ ਰਹੇ ਹਨ, ਤਾਂ ਜੋ 24 ਘੰਟੇ ਨਿਗਰਾਨੀ ਯਕੀਨੀ ਬਣਾਈ ਜਾ ਸਕੇ। ਇਸਦੇ ਨਾਲ ਹੀ ਐਂਟੀ-ਡਰੋਨ ਸਿਸਟਮ ਵੀ ਸੰਵੇਦਨਸ਼ੀਲ ਇਲਾਕਿਆਂ ‘ਚ ਤਾਇਨਾਤ ਕੀਤੇ ਗਏ ਹਨ ਅਤੇ ਆਉਣ ਵਾਲੇ ਸਮੇਂ ‘ਚ ਹੋਰ ਸਿਸਟਮ ਲਗਾਏ ਜਾਣਗੇ।
ਉਹਨਾਂ ਕਿਹਾ ਕਿ ਕਿਸੇ ਵੀ ਵੱਡੀ ਵਾਰਦਾਤ ਦੀ ਜਾਂਚ ਬਹੁਤ ਡੂੰਘਾਈ ਨਾਲ ਕੀਤੀ ਜਾ ਰਹੀ ਹੈ। ਸੀਨੀਅਰ ਅਧਿਕਾਰੀ ਮੌਕੇ ‘ਤੇ ਕੈਂਪ ਕਰਕੇ ਹਰ ਐਂਗਲ ਤੋਂ ਜਾਂਚ ਕਰ ਰਹੇ ਹਨ ਅਤੇ ਜਿਵੇਂ ਹੀ ਤੱਥ ਸਾਹਮਣੇ ਆਉਣਗੇ, ਉਹ ਮੀਡੀਆ ਨਾਲ ਸਾਂਝੇ ਕੀਤੇ ਜਾਣਗੇ। ਪੁਲਿਸ ਮੁਲਾਜ਼ਮਾਂ ਦਾ ਮੋਰਾਲ ਉੱਚਾ ਹੈ ਅਤੇ ਪੰਜਾਬ ਪੁਲਿਸ ਇੱਕ ਦਲੇਰ ਤੇ ਜਾਬਾਜ਼ ਫੋਰਸ ਹੈ
ਅਖ਼ੀਰ ਵਿੱਚ ਉਹਨਾਂ ਜ਼ੋਰ ਦੇ ਕੇ ਕਿਹਾ ਕਿ Punjab Police ਅਤੇ Border Security Force ਦਰਮਿਆਨ ਪੂਰਾ ਤਾਲਮੇਲ ਹੈ ਅਤੇ ਸੈਂਟਰਲ ਤੇ ਸਟੇਟ ਏਜੰਸੀਆਂ ਮਿਲ ਕੇ ਅੰਤਰਰਾਸ਼ਟਰੀ ਸਰਹੱਦ ਦੀ ਪੂਰੀ ਮੁਸਤੈਦੀ ਨਾਲ ਰਾਖੀ ਕਰ ਰਹੀਆਂ ਹਨ।