Tuesday, May 26, 2026
BREAKING
ਗੈਂਗਸਟਰਾਂ ‘ਤੇ ਵਾਰ ਦਾ 126ਵਾਂ ਦਿਨ: ਪੰਜਾਬ ਪੁਲਿਸ ਵੱਲੋਂ 509 ਥਾਈਂ ਛਾਪੇਮਾਰੀ; 229 ਗ੍ਰਿਫ਼ਤਾਰ ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ ਕੁਝ ਦਿਨਾਂ ਵਿੱਚ ਪੰਜ ਵਾਰ ਤੇਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ: ਅਮਨ ਅਰੋੜਾ ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ ਵੋਟਿੰਗ ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ ਪੈ ਗਿਆ ਪੰਗਾ ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ ਜ਼ਿਲ੍ਹੇ 'ਚ ਕਿੰਨੇ ਫ਼ੀਸਦੀ ਪਈਆਂ ਵੋਟਾਂ ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਮੁਕੰਮਲ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ 328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ 'ਚ ਦੇ ਰਹੀ ਹੈ ਦਖਲ: ਐਡਵੋਕੇਟ ਧਾਮੀ

ਪੰਜਾਬ

ਗੈਂਗਸਟਰਾਂ ‘ਤੇ ਵਾਰ ਦਾ 126ਵਾਂ ਦਿਨ: ਪੰਜਾਬ ਪੁਲਿਸ ਵੱਲੋਂ 509 ਥਾਈਂ ਛਾਪੇਮਾਰੀ; 229 ਗ੍ਰਿਫ਼ਤਾਰ

26 ਮਈ, 2026 08:21 PM

ਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 126ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 509 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

126ਵੇਂ ਦਿਨ ਪੁਲਿਸ ਟੀਮਾਂ ਨੇ 229 ਵਿਅਕਤੀਆਂ ਨੂੰ 10 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,187 ਹੋ ਗਈਆਂ।

ਇਸ ਤੋਂ ਇਲਾਵਾ 104 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 10 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 451ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 25 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 513 ਗ੍ਰਾਮ ਹੈਰੋਇਨ ਅਤੇ 20,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 451 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,502 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 4 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਐਸ.ਸੀ. ਕਮਿਸ਼ਨ  ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

ਕੁਝ ਦਿਨਾਂ ਵਿੱਚ ਪੰਜ ਵਾਰ ਤੇਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ: ਅਮਨ ਅਰੋੜਾ

ਕੁਝ ਦਿਨਾਂ ਵਿੱਚ ਪੰਜ ਵਾਰ ਤੇਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ: ਅਮਨ ਅਰੋੜਾ

ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ ਵੋਟਿੰਗ

ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ ਵੋਟਿੰਗ

ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ ਪੈ ਗਿਆ ਪੰਗਾ

ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ ਪੈ ਗਿਆ ਪੰਗਾ

ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ

ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ

ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ ਜ਼ਿਲ੍ਹੇ 'ਚ ਕਿੰਨੇ ਫ਼ੀਸਦੀ ਪਈਆਂ ਵੋਟਾਂ

ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ ਜ਼ਿਲ੍ਹੇ 'ਚ ਕਿੰਨੇ ਫ਼ੀਸਦੀ ਪਈਆਂ ਵੋਟਾਂ

ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਮੁਕੰਮਲ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ

ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਮੁਕੰਮਲ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ

328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ 'ਚ ਦੇ ਰਹੀ ਹੈ ਦਖਲ: ਐਡਵੋਕੇਟ ਧਾਮੀ

328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ 'ਚ ਦੇ ਰਹੀ ਹੈ ਦਖਲ: ਐਡਵੋਕੇਟ ਧਾਮੀ

ਪੰਜਾਬ ਚੋਣ ਕਮਿਸ਼ਨ ਨੇ 4 ਨਗਰ ਕੌਂਸਲਾਂ ਦੀਆਂ ਚੋਣ ਤਾਰੀਖ਼ਾਂ ਬਦਲੀਆਂ, ਜਾਰੀ ਕੀਤਾ ਨਵਾਂ ਸ਼ਡਿਊਲ

ਪੰਜਾਬ ਚੋਣ ਕਮਿਸ਼ਨ ਨੇ 4 ਨਗਰ ਕੌਂਸਲਾਂ ਦੀਆਂ ਚੋਣ ਤਾਰੀਖ਼ਾਂ ਬਦਲੀਆਂ, ਜਾਰੀ ਕੀਤਾ ਨਵਾਂ ਸ਼ਡਿਊਲ