Saturday, July 11, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਬਾਜ਼ਾਰ

ਗੱਡੀਆਂ ਦੇ ਨਵੇਂ ਨਿਯਮਾਂ ’ਤੇ ਹੰਗਾਮਾ! ਹੁੰਡਈ ਅਤੇ ਟਾਟਾ ਦੀ ਸਰਕਾਰ ਨੂੰ ਸ਼ਿਕਾਇਤ, ਮਾਰੂਤੀ ਨੂੰ ਮਿਲ ਰਹੀ ਛੋਟ ਨਾਲ ਵਿਗੜ ਰਹੀ ਪੂਰੀ ਖੇਡ

30 ਨਵੰਬਰ, 2025 07:08 PM

ਨਵੀਂ ਦਿੱਲੀ : ਭਾਰਤ ਦੇ ਆਟੋ ਸੈਕਟਰ ’ਚ ਇਨ੍ਹੀਂ ਦਿਨੀਂ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਨਵੇਂ ਫਿਊਲ ਐਫੀਸ਼ੀਐਂਸੀ ਨਿਯਮਾਂ ਨੂੰ ਲੈ ਕੇ ਦੇਸ਼ ਦੀਆਂ ਪ੍ਰਮੁੱਖ ਕਾਰ ਕੰਪਨੀਆਂ (ਹੁੰਡਈ, ਟਾਟਾ ਮੋਟਰਜ਼, ਮਹਿੰਦਰਾ ਐਂਡ ਮਹਿੰਦਰਾ ਅਤੇ ਜੇ. ਐੱਸ. ਡਬਲਿਊ. ਐੱਮ. ਜੀ. ਮੋਟਰ) ਨੇ ਸਰਕਾਰ ਦੀ ਤਜਵੀਜ਼ ’ਤੇ ਗੰਭੀਰ ਇਤਰਾਜ਼ ਉਠਾਇਆ ਹੈ। ਇਨ੍ਹਾਂ ਕੰਪਨੀਆਂ ਦਾ ਕਹਿਣਾ ਹੈ ਕਿ ਨਵੇਂ ਨਿਯਮਾਂ ’ਚ ਛੋਟੇ ਅਤੇ ਹਲਕੇ ਵਾਹਨਾਂ ਨੂੰ ਦਿੱਤੀ ਜਾ ਰਹੀ ਛੋਟ ਸਿਰਫ ਇਕ ਕੰਪਨੀ ਮਾਰੂਤੀ ਸੁਜ਼ੂਕੀ ਨੂੰ ਫਾਇਦਾ ਪਹੁੰਚਾਏਗੀ, ਜਿਸ ਨਾਲ ਪੂਰੇ ਉਦਯੋਗ ਦਾ ਸੰਤੁਲਨ ਵਿਗੜ ਸਕਦਾ ਹੈ। ਇਹੀ ਵਜ੍ਹਾ ਹੈ ਕਿ ਨਵਾਂ ਨਿਯਮ ਲਾਗੂ ਹੋਣ ਤੋਂ ਪਹਿਲਾਂ ਹੀ ਆਟੋ ਸੈਕਟਰ ਦੋ ਧੜਿਆਂ ’ਚ ਵੰਡਿਆ ਗਿਆ ਹੈ।


ਕੀ ਹੈ ਪੂਰਾ ਮਾਮਲਾ?
ਦੇਸ਼ ’ਚ ਛੇਤੀ ਹੀ ਕਾਰਪੋਰੇਟ ਐਵਰੇਜ ਫਿਊਲ ਐਫੀਸ਼ੀਐਂਸੀ (ਸੀ. ਏ. ਐੱਫ. ਈ.) ਦੇ ਨਵੇਂ ਨਿਯਮ ਲਾਗੂ ਹੋਣ ਵਾਲੇ ਹਨ। ਇਨ੍ਹਾਂ ’ਚ ਕਾਰਾਂ ਦੇ ਔਸਤ ਕਾਰਬਨ ਡਾਇਆਕਸਾਈਡ ਨਿਕਾਸੀ ਟੀਚੇ ਨੂੰ 113 ਗ੍ਰਾਮ/ਕਿ. ਮੀ. ਤੋਂ ਘਟਾ ਕੇ 91.7 ਗ੍ਰਾਮ/ਕਿ. ਮੀ. ਕਰਨ ਦੀ ਤਜਵੀਜ਼ ਹੈ। ਇਹ ਟੀਚਾ ਵੱਡੀਆਂ ਐੱਸ. ਯੂ. ਵੀਜ਼ ਲਈ ਤਾਂ ਸੌਖਾ ਹੈ ਪਰ ਛੋਟੇ ਪੈਟਰੋਲ ਵਾਹਨਾਂ ਲਈ ਇਨ੍ਹਾਂ ਨੂੰ ਪੂਰਾ ਕਰਨਾ ਕਿਤੇ ਜ਼ਿਆਦਾ ਮੁਸ਼ਕਿਲ ਹੋਵੇਗਾ। ਇਸ ’ਚ ਸਰਕਾਰ ਨੇ 909 ਕਿੱਲੋ ਜਾਂ ਉਸ ਤੋਂ ਘੱਟ ਭਾਰ ਵਾਲੀਆਂ, 1200 ਸੀ. ਸੀ. ਤੱਕ ਦੀ ਇੰਜਣ ਸਮਰੱਥਾ ਅਤੇ 4 ਮੀਟਰ ਤੋਂ ਘੱਟ ਲੰਮਾਈ ਵਾਲੀਆਂ ਕਾਰਾਂ ਨੂੰ ਕੁਝ ਰਾਹਤ ਦੇਣ ਦੀ ਤਜਵੀਜ਼ ਰੱਖੀ ਹੈ। ਸਰਕਾਰ ਦਾ ਤਰਕ ਹੈ ਕਿ ਛੋਟੀਆਂ ਕਾਰਾਂ ’ਚ ਐਫੀਸ਼ੀਐਂਸੀ ਵਧਾਉਣ ਦੀਆਂ ਸੰਭਾਵਨਾਵਾਂ ਸੀਮਤ ਹੁੰਦੀਆਂ ਹਨ, ਇਸ ਲਈ ਇਨ੍ਹਾਂ ਨੂੰ ਛੋਟ ਦੇਣਾ ਜ਼ਰੂਰੀ ਹੈ।


ਹੁੰਡਈ, ਟਾਟਾ ਕਿਉਂ ਭੜਕੀਆਂ?
ਇਕ ਰਿਪੋਰਟ ਅਨੁਸਾਰ ਹੁੰਡਈ, ਟਾਟਾ ਮੋਟਰਜ਼, ਮਹਿੰਦਰਾ ਐਂਡ ਮਹਿੰਦਰਾ ਅਤੇ ਜੇ. ਐੱਸ. ਡਬਲਿਊ. ਐੱਮ. ਜੀ. ਮੋਟਰ ਨੇ ਸਰਕਾਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਭਾਰ ਆਧਾਰਿਤ ਛੋਟ ਸਿਰਫ ਇਕ ਕੰਪਨੀ ਨੂੰ ਫਾਇਦਾ ਪਹੁੰਚਾਉਂਦੀ ਹੈ। ਜੇ. ਐੱਸ. ਡਬਲਿਊ. ਐੱਮ. ਜੀ. ਮੋਟਰ ਦਾ ਦਾਅਵਾ ਹੈ ਕਿ 909 ਕਿੱਲੋ ਤੋਂ ਘੱਟ ਭਾਰ ਵਾਲੀਆਂ 95 ਫ਼ੀਸਦੀ ਕਾਰਾਂ ਸਿਰਫ ਮਾਰੂਤੀ ਸੁਜ਼ੂਕੀ ਦੀਆਂ ਹੀ ਹਨ। ਮਹਿੰਦਰਾ ਨੇ ਚਿਤਾਵਨੀ ਦਿੱਤੀ ਹੈ ਕਿ ਅਜਿਹੀ ਸਪੈਸ਼ਲ ਸ਼੍ਰੇਣੀ ਨਾਲ ਨਾ ਸਿਰਫ ਇੰਡਸਟਰੀ ਦਾ ਸੰਤੁਲਨ ਵਿਗੜੇਗਾ, ਸਗੋਂ ਦੇਸ਼ ਦੇ ਸੁਰੱਖਿਅਤ ਅਤੇ ਕਲੀਨਰ ਕਾਰਾਂ ਦੇ ਟੀਚੇ ’ਤੇ ਵੀ ਅਸਰ ਪਵੇਗਾ। ਹੁੰਡਈ ਨੇ ਕਿਹਾ ਹੈ ਕਿ ਇਹ ਕਦਮ ਕੌਮਾਂਤਰੀ ਪੱਧਰ ’ਤੇ ਭਾਰਤ ਦੇ ਅਕਸ ਨੂੰ ਪਿੱਛੇ ਧੱਕ ਸਕਦਾ ਹੈ, ਕਿਉਂਕਿ ਦੁਨੀਆ ਸਖ਼ਤ ਨਿਕਾਸੀ ਮਾਪਦੰਡਾਂ ਵੱਲ ਵਧ ਰਹੀ ਹੈ। ਇਨ੍ਹਾਂ ਕੰਪਨੀਆਂ ਦਾ ਦੋਸ਼ ਹੈ ਕਿ ਅਚਾਨਕ ਅਜਿਹਾ ਨਿਯਮ ਲਿਆਉਣ ਨਾਲ ਭਵਿੱਖ ਦੀ ਤਕਨੀਕ, ਨਿਵੇਸ਼ ਅਤੇ ਇਲੈਕਟ੍ਰਿਕ ਵਾਹਨਾਂ ਦੀ ਦਿਸ਼ਾ ਪ੍ਰਭਾਵਿਤ ਹੋਵੇਗੀ।


ਮਾਰੂਤੀ ਸੁਜ਼ੂਕੀ ਦਾ ਪੱਖ
ਮਾਰੂਤੀ ਸੁਜ਼ੂਕੀ ਦਾ ਕਹਿਣਾ ਹੈ ਕਿ ਛੋਟੀਆਂ ਕਾਰਾਂ ਵੱਡੀਆਂ ਐੱਸ. ਯੂ. ਵੀਜ਼ ਦੇ ਮੁਕਾਬਲੇ ਕਿਤੇ ਘੱਟ ਈਂਧਨ ਖਪਤ ਕਰਦੀਆਂ ਹਨ ਅਤੇ ਘੱਟ ਕਾਰਬਨ ਡਾਇਆਕਸਾਈਡ ਦੀ ਨਿਕਾਸੀ ਕਰਦੀਆਂ ਹਨ। ਅਜਿਹੇ ’ਚ ਇਨ੍ਹਾਂ ਨੂੰ ਸੁਰੱਖਿਆ ਦੇਣਾ ਵਾਤਾਵਰਣ ਅਤੇ ਖਪਤਕਾਰ ਦੋਵਾਂ ਲਈ ਫਾਇਦੇਮੰਦ ਹੈ। ਕੰਪਨੀ ਨੇ ਕਿਹਾ ਕਿ ਦੁਨੀਆ ਦੇ ਕਈ ਦੇਸ਼ਾਂ ’ਚ ਛੋਟੀਆਂ ਕਾਰਾਂ ਨੂੰ ਰਾਹਤਾਂ ਦਿੱਤੀਆਂ ਜਾਂਦੀਆਂ ਹਨ।


ਨਵੇਂ ਨਿਯਮ ਦਾ ਫੈਸਲਾ ਹੁਣ ਲਟਕਿਆ
ਨਵੇਂ ਨਿਯਮਾਂ ਨੂੰ ਲੈ ਕੇ ਵਧਦੀ ਖਿੱਚੋਤਾਨ ਨੇ ਆਟੋ ਸੈਕਟਰ ’ਚ ਬੇਭਰਸੋਗੀ ਵਧਾ ਦਿੱਤੀ ਹੈ। ਕੰਪਨੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਨਿਯਮ ਸਪੱਸ਼ਟ ਨਹੀਂ ਹੋਣਗੇ, ਉਹ ਭਵਿੱਖ ਦੀਆਂ ਕਾਰਾਂ ਖਾਸ ਤੌਰ ’ਤੇ ਈ. ਵੀ. ’ਚ ਨਿਵੇਸ਼ ਦੀ ਰਣਨੀਤੀ ਤੈਅ ਨਹੀਂ ਕਰ ਸਕਣਗੀਆਂ।

 

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ