Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

23 ਜੁਲਾਈ, 2026 06:26 PM

ਨਵੀਂ ਦਿੱਲੀ : ਦੇਸ਼ ਭਰ 'ਚ NEET-UG ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਮੰਤਰੀ ਨੇ ਕਿਹਾ ਹੈ ਕਿ ਸਰਕਾਰ ਨੌਜਵਾਨਾਂ ਅਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਗੱਲਬਾਤ ਦਾ ਇਹ ਖੁੱਲ੍ਹਾ ਸੱਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਵਿਦਿਆਰਥੀ ਸੜਕਾਂ 'ਤੇ ਪ੍ਰਦਰਸ਼ਨ ਕਰਨ ਦੀ ਬਜਾਏ ਆ ਕੇ ਸਰਕਾਰ ਨਾਲ ਮੇਜ਼ 'ਤੇ ਬੈਠ ਕੇ ਗੱਲ ਕਰਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ 24 ਘੰਟਿਆਂ ਦੌਰਾਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਘੱਟੋ-ਘੱਟ 4 ਵਾਰ ਗੱਲਬਾਤ ਦਾ ਸੱਦਾ ਦੇ ਭੇਜਿਆ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ ਹੈ, ਉਹ ਚਾਹੇ ਜਦੋਂ ਮਰਜ਼ੀ ਆ ਜਾਣ। ਉਨ੍ਹਾਂ ਦੱਸਿਆ ਕਿ ਇਹ ਗੱਲਬਾਤ ਭਾਜਪਾ ਆਗੂ ਜੇ.ਪੀ. ਨੱਡਾ ਦੇ ਘਰ ਜਾਂ ਦਫ਼ਤਰ ਵਿਖੇ ਕੀਤੀ ਜਾਵੇਗੀ, ਜਿਸ 'ਚ ਉਹ ਖ਼ੁਦ ਵੀ ਸ਼ਾਮਲ ਹੋਣਗੇ। ਇਸ ਗੱਲਬਾਤ ਦਾ ਦਿਨ ਤੇ ਸਮਾਂ ਵਿਦਿਆਰਥੀ ਖ਼ੁਦ ਤੈਅ ਕਰਨਗੇ। ਉਨ੍ਹਾਂ ਕਿਹਾ ਕਿ ਇਸ ਗੱਲਬਾਤ ਦੌਰਾਨ ਪ੍ਰਦਰਸ਼ਨਾਂ ਤੇ ਇਸ ਨਾਲ ਜੁੜੇ ਹੋਰ ਮੁੱਦਿਆਂ ਬਾਰੇ ਵਿਆਪਕ ਤੌਰ 'ਤੇ ਗੱਲਬਾਤ ਕੀਤੀ ਜਾਵੇਗੀ, ਤਾਂ ਜੋ ਅਜਿਹੇ ਮੁੱਦਿਆਂ ਦਾ ਕੋਈ ਸਥਾਈ ਹੱਲ ਕੱਢਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪ੍ਰੀਖਿਆ ਪ੍ਰਣਾਲੀ ਵਿੱਚ ਪੂਰੀ ਪਾਰਦਰਸ਼ਤਾ ਲਿਆਉਣ ਅਤੇ ਨੌਜਵਾਨਾਂ ਦੇ ਭਵਿੱਖ ਦੀ ਸੁਰੱਖਿਆ ਲਈ ਵਚਨਬੱਧ ਹੈ। ਇਸ ਗੱਲਬਾਤ ਦੌਰਾਨ ਵਿਦਿਆਰਥੀਆਂ ਵੱਲੋਂ ਦਿੱਤੇ ਗਏ ਸੁਝਾਵਾਂ ਦਾ ਵੀ ਸਵਾਗਤ ਕੀਤਾ ਜਾਵੇਗਾ। ਮੰਤਰੀ ਨੇ ਅੱਗੇ ਦੁਹਰਾਇਆ ਕਿ ਕਾਨੂੰਨ ਦੇ ਤਹਿਤ ਪੇਪਰ ਲੀਕ ਮਾਮਲੇ ਦੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਮੰਤਰੀ ਨੇ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਖ਼ੁਦ ਇਸ ਮਾਮਲੇ ਨੂੰ ਕਾਫ਼ੀ ਗੰਭੀਰਤਾ ਨਾਲ ਲੈ ਰਹੇ ਹਨ ਤੇ ਉਨ੍ਹਾਂ ਨੇ ਹੁਣ ਇਸ ਮਾਮਲੇ ਦੀ ਜਲਦੀ ਤੇ ਤੇਜ਼ੀ ਨਾਲ ਜਾਂਚ ਲਈ 4 ਫਾਸਟ ਟ੍ਰੈਕ ਅਦਾਲਤਾਂ ਦਾ ਗਠਨ ਕਰਨ ਦਾ ਵੀ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਦਿੱਲੀ ਦੇ ਜੰਤਰ-ਮੰਤਰ ਸਣੇ ਦੇਸ਼ ਦੇ ਕਈ ਹਿੱਸਿਆਂ 'ਚ ਸਟੂਡੈਂਟ ਯੂਨੀਅਨਾਂ ਵੱਲੋਂ ਪੇਪਰ ਲੀਕ ਮੁੱਦੇ 'ਤੇ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅਜਿਹੇ ਸਮੇਂ ਕੇਂਦਰੀ ਮੰਤਰੀ ਵੱਲੋਂ ਗੱਲਬਾਤ ਦਾ ਸੱਦਾ ਵਿਦਿਆਰਥੀਆਂ ਨੂੰ ਸ਼ਾਂਤ ਕਰ ਸਕਦਾ ਹੈ ਤੇ ਉਨ੍ਹਾਂ ਨੂੰ ਗੱਲਬਾਤ ਦੇ ਮੇਜ਼ 'ਤੇ ਲਿਆ ਸਕਦਾ ਹੈ। ਹੁਣ ਦੇਖਣਾ ਹੋਵੇਗਾ ਕਿ ਵਿਦਿਆਰਥੀ ਸਰਕਾਰ ਦੇ ਇਸ ਸੱਦੇ ਨੂੰ ਆਖ਼ਿਰ ਕਦੋਂ ਸਵੀਕਾਰ ਕਰਦੇ ਹਨ, ਸਵੀਕਾਰ ਕਰਦੇ ਵੀ ਹਨ, ਜਾਂ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ 'ਤੇ ਅੜੇ ਰਹਿਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ