Saturday, July 11, 2026
BREAKING
ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ 'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਬਾਜ਼ਾਰ

ਘਰ ਖਰੀਦਣ ਵਾਲਿਆਂ ਲਈ ਖੁਸ਼ਖ਼ਬਰੀ, ਭਲਕੇ ਤੋਂ SBI ਦੇ ਲੋਨ ਹੋਣਗੇ ਸਸਤੇ, ਬੈਂਕ ਨੇ ਘਟਾਈ ਵਿਆਜ ਦਰ

14 ਦਸੰਬਰ, 2025 05:32 PM

ਨਵੀਂ ਦਿੱਲੀ : ਸਭ ਤੋਂ ਵੱਡੇ ਜਨਤਕ ਖੇਤਰ ਦੇ ਕਰਜ਼ਾਦਾਤਾ, ਸਟੇਟ ਬੈਂਕ ਆਫ਼ ਇੰਡੀਆ (SBI) ਨੇ ਵਿਆਜ ਦਰਾਂ ਵਿੱਚ 25 ਬੇਸਿਸ ਪੁਆਇੰਟ (0.25 ਪ੍ਰਤੀਸ਼ਤ) ਦੀ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਨਾਲ ਹੋਮ ਅਤੇ ਪਰਸਨਲ ਲੋਨ ਲੈਣ ਵਾਲੇ ਗਾਹਕਾਂ ਨੂੰ ਕਾਫ਼ੀ ਰਾਹਤ ਮਿਲੇਗੀ। ਦਰਾਂ ਵਿੱਚ ਕਟੌਤੀ 15 ਦਸੰਬਰ ਤੋਂ ਲਾਗੂ ਹੋਵੇਗੀ। ਬੈਂਕ ਦੀ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਉਸਨੇ ਬਾਹਰੀ ਬੈਂਚਮਾਰਕ ਅਧਾਰਤ ਦਰ (EBLR) ਨੂੰ 25 ਬੇਸਿਸ ਪੁਆਇੰਟ ਘਟਾ ਦਿੱਤਾ ਹੈ। ਇਹ ਸੋਮਵਾਰ ਤੋਂ ਮੌਜੂਦਾ 8.15 ਫੀਸਦੀ ਤੋਂ ਘੱਟ ਕੇ 7.90 ਫੀਸਦੀ ਹੋ ਜਾਵੇਗੀ। EBLR ਉਹ ਦਰ ਹੈ ਜੋ ਫਲੋਟਿੰਗ-ਰੇਟ ਕਰਜ਼ਿਆਂ 'ਤੇ ਵਿਆਜ ਦਰ ਨਿਰਧਾਰਤ ਕਰਦੀ ਹੈ।

ਜ਼ਿਆਦਾਤਰ ਹੋਮ ਲੋਨ, ਪਰਸਨਲ ਲੋਨ ਅਤੇ ਛੋਟੇ ਬਿਜਨੈੱਸ ਨੂੰ ਦਿੱਤੇ ਜਾਣ ਵਾਲੇ ਲੋਨ ਦੀ ਵਿਆਜ ਦਰ ਇਸੇ ਆਧਾਰ 'ਤੇ ਨਿਰਧਾਰਤ ਕੀਤੀ ਜਾਂਦੀ ਹੈ। SBI ਦੀ ਇਹ ਕਟੌਤੀ ਭਾਰਤੀ ਰਿਜ਼ਰਵ ਬੈਂਕ (RBI) ਦੁਆਰਾ 5 ਦਸੰਬਰ ਨੂੰ ਰੈਪੋ ਦਰ ਵਿੱਚ 25 ਬੇਸਿਸ ਪੁਆਇੰਟ ਦੀ ਕਟੌਤੀ ਤੋਂ ਬਾਅਦ ਕੀਤੀ ਗਈ ਹੈ। ਇਹ ਚੌਥੀ ਵਾਰ ਹੈ ਜਦੋਂ ਕੇਂਦਰੀ ਬੈਂਕ ਨੇ ਇਸ ਸਾਲ ਰੈਪੋ ਦਰ ਵਿੱਚ ਕਟੌਤੀ ਕੀਤੀ ਹੈ। ਇਸ ਸਮੇਂ ਦੌਰਾਨ, ਰੈਪੋ ਦਰ 1.25 ਫੀਸਦੀ ਘੱਟ ਹੋਈ ਹੈ। 9 ਦਸੰਬਰ ਨੂੰ ਬੈਂਕ ਦੇ ਉੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਵਿੱਚ, ਆਰਬੀਆਈ ਦੇ ਗਵਰਨਰ ਸੰਜੇ ਮਲਹੋਤਰਾ ਨੇ ਬੈਂਕਾਂ ਨੂੰ ਅਪੀਲ ਕੀਤੀ ਕਿ ਉਹ ਰੈਪੋ ਰੇਟ ਵਿੱਚ ਕਟੌਤੀ ਦਾ ਲਾਭ ਆਪਣੇ ਗਾਹਕਾਂ ਤੱਕ ਪਹੁੰਚਾਉਣ।

SBI ਨੇ 2 ਸਾਲ ਜਾਂ ਵੱਧ ਅਤੇ 3 ਸਾਲਾਂ ਤੋਂ ਘੱਟ ਸਮੇਂ ਵਾਲੀ FB 'ਤੇ ਜਮ੍ਹਾਂ ਰਾਸ਼ੀਆਂ 'ਤੇ ਵਿਆਜ ਦਰ 6.45 ਫੀਸਦੀ ਤੋਂ ਘਟਾ ਕੇ 6.40 ਫੀਸਦੀ ਕਰ ਦਿੱਤੀ ਗਈ ਹੈ ਅਤੇ ਸੀਨੀਅਰ ਨਾਗਰਿਕਾਂ ਲਈ 6.95 ਫੀਸਦੀ ਤੋਂ ਘਟਾ ਕੇ 6.90 ਫੀਸਦੀ ਕਰ ਦਿੱਤੀ ਹੈ। ਉਥੇ ਹੀ 'ਅੰਮ੍ਰਿਤ ਵਰਿਸ਼ਠਾ' ਦੇ ਤਹਿਤ, 444 ਦਿਨਾਂ ਦੀ ਮਿਆਦ ਲਈ ਸੀਨੀਅਰ ਨਾਗਰਿਕਾਂ ਲਈ ਵਿਆਜ ਦਰ 6.60 ਫੀਸਦੀ ਤੋਂ ਘਟਾ ਕੇ 6.45 ਫੀਸਦੀ ਕਰ ਦਿੱਤੀ ਗਈ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ