Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...

31 ਮਾਰਚ, 2026 01:27 PM

ਜਲੰਧਰ : ਪਨਬੱਸ-ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਵਿਚ ਹੋਈ। ਮੀਟਿੰਗ ਦੀ ਪ੍ਰਧਾਨਗੀ ਸਰਪ੍ਰਸਤ ਕਮਲ ਕੁਮਾਰ, ਸੂਬਾ ਪ੍ਰਧਾਨ ਰੇਸ਼ਮ ਸਿੰਘ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਵੱਖ-ਵੱਖ ਡਿਪੂਆਂ ਤੋਂ ਵੱਡੀ ਗਿਣਤੀ ਵਿਚ ਯੂਨੀਅਨ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਚਾਰ ਲੇਬਰ ਕੋਡ (ਕਿਰਤ ਸੰਹਿਤਾਵਾਂ) ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਯੂਨੀਅਨ ਵੱਲੋਂ 1 ਤੋਂ 3 ਅਪ੍ਰੈਲ ਤੱਕ ਪੂਰੇ ਪੰਜਾਬ ਵਿਚ ‘ਕਾਲੇ ਦਿਵਸ’ ਮਨਾਏ ਜਾਣਗੇ। ਇਸ ਦੌਰਾਨ ਮੁਲਾਜ਼ਮ ਕਾਲੇ ਝੰਡੇ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪਿਛਲੇ ਲਗਭਗ ਚਾਰ ਸਾਲਾਂ ਤੋਂ ਸਿਰਫ ਕਮੇਟੀਆਂ ਬਣਾ ਕੇ ਸਮਾਂ ਲੰਘਾਇਆ ਜਾ ਰਿਹਾ ਹੈ।

ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੀਆਂ ਮੀਟਿੰਗਾਂ ਵਿਚ ਮੰਗਾਂ ਨੂੰ ਜਾਇਜ਼ ਮੰਨਿਆ ਗਿਆ ਸੀ ਪਰ ਇਸ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਉਲਟ ਹੁਣ ਲੇਬਰ ਕਾਨੂੰਨਾਂ ਨੂੰ ਲਾਗੂ ਕਰ ਕੇ ਪੱਕਾ ਰੋਜ਼ਗਾਰ ਖ਼ਤਮ ਕਰਨ ਅਤੇ ਮੁਲਾਜ਼ਮਾਂ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਸਮੇਤ ਹੋਰ ਆਗੂਆਂ ਨੇ ਦੋਸ਼ ਲਾਇਆ ਕਿ ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਲਈ ਵਾਰ-ਵਾਰ ਕਿਲੋਮੀਟਰ ਸਕੀਮ ਤਹਿਤ ਬੱਸਾਂ ਦੇ ਟੈਂਡਰ ਜਾਰੀ ਕੀਤੇ ਜਾ ਰਹੇ ਹਨ। ਉੱਥੇ ਹੀ, ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਠੇਕੇਦਾਰੀ ਪ੍ਰਥਾ ਖ਼ਤਮ ਕਰਨ ਦੀ ਦਿਸ਼ਾ ਵਿਚ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਮੁਲਾਜ਼ਮਾਂ ’ਤੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਜੇਲ ਭੇਜਿਆ ਜਾ ਰਿਹਾ ਹੈ, ਜੋ ਸਰਾਸਰ ਅਨਿਆਂ ਹੈ।

ਮੀਟਿੰਗ ਵਿਚ ਇਹ ਮੁੱਦਾ ਵੀ ਉਠਾਇਆ ਗਿਆ ਕਿ ਵਿਭਾਗ ਵਿਚ ਨਵੀਆਂ ਬੱਸਾਂ ਨਹੀਂ ਪਾਈਆਂ ਜਾ ਰਹੀਆਂ, ਜਦਕਿ ਸੈਂਕੜੇ ਬੱਸਾਂ ਕੰਡਮ ਹੋ ਚੁੱਕੀਆਂ ਹਨ ਅਤੇ ਸਪੇਅਰ ਪਾਰਟਸ ਦੀ ਕਮੀ ਕਾਰਨ ਕਈ ਬੱਸਾਂ ਡਿਪੂਆਂ ਵਿਚ ਖੜ੍ਹੀਆਂ ਹਨ। ਇਸ ਨਾਲ ਆਮ ਜਨਤਾ ਨੂੰ ਵੀ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਡਿਪੂ ਪੱਧਰ ’ਤੇ ਮੀਟਿੰਗਾਂ ਕਰਕੇ ਮੁਲਾਜ਼ਮਾਂ ਨੂੰ ਸੰਘਰਸ਼ ਲਈ ਤਿਆਰ ਕੀਤਾ ਜਾਵੇਗਾ ਤਾਂ ਜੋ ਆਪਣੀਆਂ ਮੰਗਾਂ ਜਿਵੇਂ ਰੈਗੂਲਰਾਈਜ਼ੇਸ਼ਨ, ਬਰਾਬਰ ਕੰਮ ਲਈ ਬਰਾਬਰ ਤਨਖਾਹ ਅਤੇ ਬਿਹਤਰ ਸਹੂਲਤਾਂ ਨੂੰ ਲਾਗੂ ਕਰਵਾਇਆ ਜਾ ਸਕੇ। ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਰਾਠ, ਕੁਲਵੰਤ ਸਿੰਘ, ਸਤਨਾਮ ਸਿੰਘ, ਰੋਹੀ ਰਾਮ, ਜਤਿੰਦਰ ਸਿੰਘ, ਸਰਬਜੀਤ ਸਿੰਘ ਭੁੱਲਰ, ਹਰਜਿੰਦਰ ਸਿੰਘ, ਸੁਲੱਖਣ ਸਿੰਘ ਸਮੇਤ ਸਾਰੇ ਡਿਪੂਆਂ ਦੇ ਪ੍ਰਧਾਨ, ਸਕੱਤਰ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ