Sunday, March 01, 2026
BREAKING
ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ ਜ਼ਖਮੀ ਅਨਿਲ ਵਿਜ ਨੂੰ ਮਿਲਣ ਪੁੱਜੇ CM ਸੈਣੀ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ ਸ਼ਿਵਰਾਜ ਚੌਹਾਨ ਨੇ ਸੜਕ ਹਾਦਸੇ 'ਚ ਜ਼ਖਮੀ ਨੂੰ ਖੁਦ ਪਹੁੰਚਾਇਆ ਹਸਪਤਾਲ , ਨਿਤਿਨ ਗਡਕਰੀ ਨੇ ਕੀਤੀ ਸ਼ਲਾਘਾ ਦਿੱਲੀ: ਪ੍ਰਾਈਵੇਟ ਸਕੂਲਾਂ ਦੀ ਨਹੀਂ ਚੱਲੇਗੀ ਮਨਮਾਨੀ, ਫੀਸਾਂ ਨੂੰ ਲੈ ਕੇ CM ਨੇ ਲਿਆ ਵੱਡਾ ਫੈਸਲਾ ਰਾਹੁਲ ਗਾਂਧੀ ਨੇ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਸੀਤਾਰਮਨ ਨੂੰ ਲਿਖਿਆ ਪੱਤਰ PM ਮੋਦੀ ਨੇ ਰਾਜਸਥਾਨ ਨੂੰ ਦਿੱਤੀ 16,686 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ; HPV ਟੀਕਾਕਰਨ ਮੁਹਿੰਮ ਕੀਤੀ ਸ਼ੁਰੂ PM ਮੋਦੀ ਭਲਕੇ ਪੁਡੂਚੇਰੀ, ਤਾਮਿਲਨਾਡੂ ਨੂੰ 7,100 ਕਰੋੜ ਰੁਪਏ ਦੇ ਰੇਲ-ਸੜਕ ਪ੍ਰਾਜੈਕਟਾਂ ਦੀ ਦੇਣਗੇ ਸੌਗਾਤ ਕੱਲ੍ਹ ਤੋਂ ਬਦਲ ਜਾਣਗੇ ਟਿਕਟ ਬੁਕਿੰਗ, UPI, LPG, WhatsApp ਤੇ Telegram ਨਾਲ ਸਬੰਧਤ ਨਿਯਮ ‘ਇੰਟੀਗ੍ਰੇਟਡ ਟੂਰਿਜ਼ਮ ਮਾਡਲ’ ਬਣਿਆ ਗੁਜਰਾਤ ਦਾ ‘ਸਰਦਾਰ ਸਰੋਵਰ’, ਸਰਕਾਰਾਂ ਦੀ ਖਿੱਚੋਤਾਣ ’ਚ ਫਸਿਆ ਭਾਖੜਾ ਡੈਮ

ਪੰਜਾਬ

ਚੀਫ਼ ਖ਼ਾਲਸਾ ਦੀਵਾਨ ਨੂੰ ਲੈ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਹੁਕਮ ਜਾਰੀ

22 ਜੁਲਾਈ, 2025 04:29 PM

ਅੰਮ੍ਰਿਤਸਰ : ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ, ਮੈਂਬਰਾਂ ਅਤੇ ਅਹੁਦੇਦਾਰਾਂ ਵਿਰੁੱਧ ਕੁਝ ਸ਼ਿਕਾਇਤਾਂ ਪੁੱਜੀਆਂ ਸਨ, ਜਿਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸੰਸਥਾ ਦੇ ਪ੍ਰਧਾਨ ਸਮੇਤ ਸਮੁੱਚੀ ਕਾਰਜਕਾਰੀ ਨੂੰ ਆਪਣਾ ਪੱਖ ਰੱਖਣ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦਿਆ ਸੀ। ਇਸੇ ਤਹਿਤ ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਸਮੇਤ ਕਾਰਜਕਾਰਨੀ ਕਮੇਟੀ ਦੇ ਕੁੱਲ 20 ਮੈਂਬਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਥੇਦਾਰ ਗੜਗੱਜ ਨੇ ਚੀਫ਼ ਖ਼ਾਲਸਾ ਦੀਵਾਨ ਦੇ ਵਿਰੁੱਧ ਪੁੱਜੀਆਂ ਸ਼ਿਕਾਇਤਾਂ ਬਾਰੇ ਸਮੂਹ ਮੈਂਬਰਾਂ ਨਾਲ ਵਿਚਾਰ ਕਰਦਿਆਂ ਕੁਝ ਸਵਾਲ ਕੀਤੇ ਅਤੇ ਉਨ੍ਹਾਂ ਦਾ ਪੱਖ ਸੁਣਿਆ। ਇਸ ਉਪਰੰਤ ਜਥੇਦਾਰ ਗੜਗੱਜ ਨੇ ਚੀਫ਼ ਖ਼ਾਲਸਾ ਦੀਵਾਨ ਦੇ ਵਿਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਣਿਤ ਸਿੱਖ ਰਹਿਤ ਮਰਿਆਦਾ ਦੀ ਰੋਸ਼ਨੀ ਵਿਚ ਮੌਕੇ 'ਤੇ ਹੀ ਕੁਝ ਅਹਿਮ ਫ਼ੈਸਲੇ ਕਰਦਿਆਂ ਸੰਸਥਾ ਦੇ ਨੁਮਾਇੰਦਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

 

ਇਕੱਤਰਤਾ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਚੀਫ਼ ਖ਼ਾਲਸਾ ਦੀਵਾਨ ਨਾਲ ਸਬੰਧਤ ਕੀਤੇ ਫ਼ੈਸਲਿਆਂ ਬਾਰੇ ਕਿਹਾ ਕਿ ਜੇਕਰ ਸੰਸਥਾ ਦਾ ਕੋਈ ਮੈਂਬਰ ਅੰਮ੍ਰਿਤਧਾਰੀ ਨਹੀਂ ਹੈ ਜਾਂ ਕਿਸੇ ਤੋਂ ਕੋਈ ਕੁਤਾਹੀ ਹੋਈ ਹੈ ਤਾਂ ਇਸ ਦੀ ਸੁਧਾਈ ਕਰਨ ਲਈ ਚੀਫ਼ ਖ਼ਾਲਸਾ ਦੀਵਾਨ ਨੂੰ 41 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਮੈਂਬਰ 41 ਦਿਨਾਂ ਦੇ ਅੰਦਰ 1 ਸਤੰਬਰ ਤੱਕ ਅੰਮ੍ਰਿਤਧਾਰੀ ਹੋ ਕੇ ਗੁਰਮਤਿ ਅਨੁਸਾਰ ਕੰਮ ਕਰਨਗੇ। ਚੀਫ਼ ਖ਼ਾਲਸਾ ਦੀਵਾਨ ਦਾ ਕੋਈ ਵੀ ਮੈਂਬਰ ਦਾੜ੍ਹੀ ਨਾ ਰੰਗਦਾ ਹੋਵੇ ਅਤੇ ਨਾ ਹੀ ਦਾੜ੍ਹੀ ਵਿਚ ਕੁੰਡਲ ਪਾਉਂਦਾ ਹੋਵੇ ਕਿਉਂਕਿ ਇਹ ਗੁਰਮਤਿ ਅਤੇ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਹੈ। ਇਸ ਦੇ ਨਾਲ ਹੀ ਚੀਫ਼ ਖ਼ਾਲਸਾ ਦੀਵਾਨ ਦੇ ਜਿਹੜੇ ਕਾਰਜਕਾਰੀ ਮੈਂਬਰ ਅੱਜ ਇਕੱਤਰਤਾ ਵਿਚ ਨਹੀਂ ਪਹੁੰਚੇ ਉਨ੍ਹਾਂ ਨੂੰ 1 ਅਗਸਤ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਆਪਣਾ ਪੱਖ ਰੱਖਣ ਲਈ ਆਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਚੀਫ਼ ਖ਼ਾਲਸਾ ਦੀਵਾਨ ਦਾ ਕੋਈ ਮੈਂਬਰ 1 ਸਤੰਬਰ ਤੱਕ ਅੰਮ੍ਰਿਤਧਾਰੀ ਨਹੀਂ ਹੁੰਦਾ ਤਾਂ ਸੰਸਥਾ ਉਸਦੀ ਮੈਂਬਰਸ਼ਿਪ ਖਤਮ ਕਰੇਗੀ। ਉਨ੍ਹਾਂ ਕਿਹਾ ਕਿ ਸੰਸਥਾ ਦੇ ਮੈਂਬਰਾਂ ਦੀ ਸੁਧਾਈ ਕਰਨ ਅਤੇ ਉਨ੍ਹਾਂ ਨੂੰ ਅੰਮ੍ਰਿਤ ਛਕਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਸਮੂਹ ਮੈਂਬਰਾਂ ਨੂੰ ਇਹ ਆਦੇਸ਼ ਕੀਤਾ ਗਿਆ ਹੈ ਕਿ ਚੀਫ਼ ਖ਼ਾਲਸਾ ਦੀਵਾਨ ਦੇ ਵਿਧਾਨ ਅਤੇ ਸਿੱਖ ਰਹਿਤ ਮਰਿਆਦਾ ਦੀ ਰੋਸ਼ਨੀ ਵਿਚ ਕੋਈ ਵੀ ਗੁਰਮਤਿ ਦੇ ਉਲਟ ਕਾਰਜ ਨਹੀਂ ਕਰਨਗੇ ਅਤੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਸੇਵਾ ਕਰਨ ਦਾ ਉਦਮ ਕਰਨਗੇ। ਉਨ੍ਹਾਂ ਚੀਫ਼ ਖ਼ਾਲਸਾ ਦੀਵਾਨ ਨੂੰ ਆਦੇਸ਼ ਕੀਤਾ ਕਿ ਜੋ ਮਦ ਸੰਸਥਾ ਦੇ ਵਿਧਾਨ ਵਿਚ ਅੰਮ੍ਰਿਤਧਾਰੀ ਮੈਂਬਰ ਹੋਣ ਦੀ ਸੁਹਿਰਦ ਸਿੱਖਾਂ ਵੱਲੋਂ ਨਿਯਮ ਬਣਾਉਣ ਸਮੇਂ ਦਰਜ ਕੀਤੀ ਗਈ ਹੈ, ਉਹ ਕਦੇ ਵੀ ਖਤਮ ਨਹੀਂ ਕੀਤੀ ਜਾ ਸਕਦੀ।

 

ਜਥੇਦਾਰ ਗੜਗੱਜ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਧਰਮ ਪਰਿਵਰਤਨ, ਸਿੱਖੀ ਪ੍ਰਚਾਰ ਪ੍ਰਸਾਰ ਨੂੰ ਮੁੱਖ ਰੱਖਦਿਆਂ ਪੰਜਾਬ ਦੀ ਬਾਰਡਰ ਬੈਲਟ ਵਿਚ ਸਕੂਲ ਖੋਲ੍ਹੇ ਜਾਣ, ਜਿਨ੍ਹਾਂ ਵਿਚ ਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਰਿਆਇਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਵੱਲੋਂ ਲੰਮੇ ਸਮੇਂ ਤੋਂ ਖ਼ਾਲਸਾ ਐਡਵੋਕੇਟ ਨਾਮ ਦਾ ਰਸਾਲਾ ਜਾਰੀ ਕੀਤਾ ਜਾਂਦਾ ਹੈ, ਜਿਸ ਦਾ ਸਿੱਖੀ ਪ੍ਰਚਾਰ ਪ੍ਰਸਾਰ ਅਤੇ ਸਿੱਖ ਬਿਰਤਾਂਤ ਨੂੰ ਤਕੜੇ ਕਰਨ ਵਿਚ ਵੱਡਾ ਯੋਗਦਾਨ ਹੈ, ਇਸ ਸਬੰਧੀ ਹਦਾਇਤ ਕੀਤੀ ਗਈ ਹੈ ਕਿ ਸੰਸਥਾ ਇਸ ਰਸਾਲੇ ਨੂੰ ਮੌਜੂਦਾ ਦੌਰ ਦੀ ਸੂਚਨਾ ਤਕਨਾਲੋਜੀ ਨਾਲ ਜੋੜੇ ਅਤੇ ਇਸ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਪਰਾਲੇ ਕਰੇ।

 

ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਰਕਾਰ ਵੱਲੋਂ ਐਲਾਨੇ ਗਏ ਸਮਾਗਮਾਂ ਬਾਰੇ ਇਕ ਸਵਾਲ ਦੇ ਜਵਾਬ ਵਿਚ ਜਥੇਦਾਰ ਨੇ ਕਿਹਾ ਕਿ ਸ਼ਤਾਬਦੀਆਂ ਮਨਾਉਣਾ ਖ਼ਾਲਸਾ ਪੰਥ ਦਾ ਕਾਰਜ ਹੈ ਅਤੇ ਸਰਕਾਰਾਂ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਂਦਿਆਂ ਸੰਗਤ ਲਈ ਸਹੂਲਤਾਂ ਅਤੇ ਲੋੜੀਂਦੇ ਪ੍ਰਬੰਧ ਕਰਨ ਵਿਚ ਸਹਿਯੋਗੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਸਮਾਗਮਾਂ ਉੱਤੇ ਵਾਜਬ ਇਤਰਾਜ਼ ਪ੍ਰਗਟ ਕੀਤਾ ਹੈ। ਇਨ੍ਹਾਂ ਸਮਾਗਮਾਂ ਲਈ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਨਾਲ ਸਹਿਯੋਗ ਕਾਰਜ ਕਰਨਾ ਚਾਹੀਦਾ ਹੈ ਅਤੇ ਜਿਹੜੀਆਂ ਤਰੀਕਾਂ ਵਿੱਚ ਸਿੱਖ ਸੰਸਥਾ ਵੱਲੋਂ ਸਮਾਗਮ ਉਲੀਕੇ ਜਾ ਚੁੱਕੇ ਹਨ, ਉਨ੍ਹਾਂ ਤਰੀਕਾਂ ਉੱਤੇ ਬਰਾਬਰ ਵੱਖਰੇ ਸਮਾਗਮ ਅਤੇ ਨਗਰ ਕੀਰਤਨ ਨਹੀਂ ਰੱਖਣੇ ਚਾਹੀਦੇ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵੀ ਸ਼ਤਾਬਦੀਆਂ ਸਿੱਖ ਸੰਸਥਾਵਾਂ ਤੇ ਖ਼ਾਲਸਾ ਪੰਥ ਵੱਲੋਂ ਮਨਾਈਆਂ ਜਾਂਦੀਆਂ ਰਹੀਆਂ ਹਨ ਅਤੇ ਸਰਕਾਰਾਂ ਨੇ ਹਮੇਸ਼ਾ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਸ ਗੱਲ ਦਾ ਸਵਾਗਤ ਕਰਨਗੇ ਜੇਕਰ ਸਰਕਾਰ ਸਹਿਯੋਗੀ ਬਣਕੇ ਕਾਰਜ ਕਰੇ ਅਤੇ ਸਰਕਾਰ ਦੇ ਆਗੂਆਂ ਨੂੰ ਵੀ ਸਮਾਗਮਾਂ ਲਈ ਸੱਦਿਆ ਗਿਆ ਹੈ, ਉਨ੍ਹਾਂ ਦਾ ਵੀ ਸੁਆਗਤ ਹੈ।

 

ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਦੇ ਨਾਲ ਮੀਤ ਪ੍ਰਧਾਨ ਸੰਤੋਖ ਸਿੰਘ, ਆਨਰੇਰੀ ਸਕੱਤਰ ਰਮਣੀਕ ਸਿੰਘ, ਸਥਾਨਕ ਪ੍ਰਧਾਨ ਕੁਲਜੀਤ ਸਿੰਘ, ਕਾਰਜਕਾਰਨੀ ਮੈਂਬਰ ਅਦਰਸ਼ ਪਿੰਦਰ ਸਿੰਘ, ਜਸਪਾਲ ਸਿੰਘ, ਹਰਵਿੰਦਰ ਪਾਲ ਸਿੰਘ, ਖਬੀਰ ਸਿੰਘ, ਭੁਪਿੰਦਰ ਸਿੰਘ, ਆਤਮਜੀਤ ਸਿੰਘ, ਹਰਿੰਦਰਪਾਲ ਸਿੰਘ, ਜਸਪਾਲ ਸਿੰਘ, ਗੁਰਿੰਦਰ ਸਿੰਘ, ਮਨਮੋਹਣ ਸਿੰਘ, ਕੁਲਦੀਪ ਸਿੰਘ, ਸਰਜੋਤ ਸਿੰਘ, ਕਮਲਜੀਤ ਸਿੰਘ, ਵਰਿਆਮ ਸਿੰਘ, ਮਹਿੰਦਰ ਸਿੰਘ, ਹਰਜੀਤ ਸਿੰਘ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਆਦਿ ਹਾਜ਼ਰ ਸਨ।

 

Have something to say? Post your comment

ਅਤੇ ਪੰਜਾਬ ਖਬਰਾਂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'