Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਚੀਮਾ ਤੇ ਕਟਾਰੂਚੱਕ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਓਡਿਸ਼ਾ ਦੇ CM ਨੂੰ ਸੱਦਾ

23 ਅਕਤੂਬਰ, 2025 05:44 PM

ਚੰਡੀਗੜ੍ਹ/ਭੁਵਨੇਸ਼ਵਰ : ਪੰਜਾਬ ਸਰਕਾਰ ਵੱਲੋਂ ਕੌਮੀ ਸਾਂਝੀ ਵਿਰਾਸਤ ਦੀ ਭਾਵਨਾ ਤਹਿਤ ਓਡੀਸ਼ਾ ਨਾਲ ਰਾਬਤਾ ਕਾਇਮ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਖ਼ੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਓਡਿਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨਾਲ ਮੁਲਾਕਾਤ ਕਰਨ ਲਈ ਭੁਵਨੇਸ਼ਵਰ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਉੱਚ-ਪੱਧਰੀ ਦੌਰੇ ਦਾ ਮੁੱਖ ਮੰਤਵ ਨੌਵੇਂ ਸਿੱਖ ਗੁਰੂ, 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿੱਚ ਕਰਵਾਏ ਜਾ ਰਹੇ ਮਹਾਨ ਸਮਾਗਮਾਂ ਲਈ ਮੁੱਖ ਮੰਤਰੀ ਮਾਝੀ ਨੂੰ ਰਸਮੀ ਤੌਰ 'ਤੇ ਸੱਦਾ ਦੇਣਾ ਸੀ। ਓਡੀਸ਼ਾ ਦੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਰਸਮੀ ਸੱਦਾ ਪੱਤਰ ਪੇਸ਼ ਕੀਤਾ ਅਤੇ ਯਾਦਗਾਰੀ ਪ੍ਰੋਗਰਾਮਾਂ ਦੇ ਪੈਮਾਨੇ ਅਤੇ ਮਹੱਤਤਾ ਬਾਰੇ ਸੰਖੇਪ ਜਾਣਕਾਰੀ ਦਿੱਤੀ।

ਐਡਵੋਕੇਟ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਮਾਗਮ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਬੇਮਿਸਾਲ ਕੁਰਬਾਨੀ ਨੂੰ ਸਮਰਪਿਤ ਇੱਕ ਕੌਮੀ ਸ਼ਰਧਾਂਜਲੀ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਭਾਰਤ ਦੇ ਇਤਿਹਾਸ ਦਾ ਉਹ ਮਹੱਤਵਪੂਰਨ ਹਿੱਸਾ ਹੈ ਜੋ ਬੁਨਿਆਦੀ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ‘ਹਿੰਦ ਦੀ ਚਾਦਰ’ ਵੱਲੋਂ ਕੀਤੀ ਗਈ ਬੇਮਿਸਾਲ ਕੁਰਬਾਨੀ ਇੱਕ ਅਜਿਹੀ ਕੌਮੀ ਵਿਰਾਸਤ ਹੈ, ਜੋ ਸਾਰੀਆਂ ਧਾਰਮਿਕ ਅਤੇ ਖੇਤਰੀ ਹੱਦਾਂ ਤੋਂ ਪਾਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਮੁੱਖ ਮੰਤਰੀ ਮੋਹਨ ਚਰਨ ਮਾਝੀ ਜੀ ਦਾ ਸੁਆਗਤ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੰਤਰ-ਰਾਜੀ ਭਾਈਵਾਲੀ ਦੀ ਮਹੱਤਤਾ 'ਤੇ ਹੋਰ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਮਾਝੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮਨੋਰਥ ਉਸ ਇਕਜੁੱਟ ਸ਼ਰਧਾਂਜਲੀ ਨੂੰ ਸਮੱਰਪਿਤ ਹੈ ਜੋ ਸਮੁੱਚੇ ਦੇਸ਼ ਵੱਸੋਂ ਗੁਰੂ ਸਾਹਿਬ ਨੂੰ ਭੇਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਹਿਮੰਤ, ਧਰਮ ਨਿਰਪੱਖਤਾ ਅਤੇ ਵਿਸ਼ਵ ਭਾਈਚਾਰੇ ਦਾ ਦਿੱਤਾ ਗਿਆ ਸੰਦੇਸ਼ ਓਡੀਸ਼ਾ ਦੇ ਅਮੀਰ ਸੱਭਿਆਚਾਰਕ ਤਾਣੇ-ਬਾਣੇ ਸਮੇਤ ਸਾਰੇ ਰਾਜਾਂ ਵਿੱਚ ਗੂੰਜਦਾ ਹੈ।
ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਲਈ ਡੂੰਘਾ ਸਤਿਕਾਰ ਪ੍ਰਗਟਾਇਆ ਅਤੇ 350ਵੀਂ ਬਰਸੀ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਮੁੱਖ ਮੰਤਰੀ ਮਾਝੀ ਨੂੰ ਇੱਕ ਯਾਦਗਾਰੀ ਚਿੰਨ੍ਹ ਅਤੇ ਸਾਹਿਤ ਵੀ ਭੇਂਟ ਕੀਤਾ, ਜਿਸ ਵਿੱਚ ਸਮਾਗਮ ਦੇ ਇਤਿਹਾਸਕ ਪ੍ਰਸੰਗ ਦਾ ਵੇਰਵਾ ਦਿੱਤਾ ਗਿਆ। ਇਸ ਤਰ੍ਹਾਂ ਦੋਵਾਂ ਰਾਜਾਂ ਵਿਚਕਾਰ ਸੱਭਿਆਚਾਰਕ ਅਤੇ ਰਾਜਨੀਤਿਕ ਅਦਾਨ-ਪ੍ਰਦਾਨ ਨੂੰ ਹੋਰ ਮਜ਼ਬੂਤ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.