Monday, May 04, 2026
BREAKING
ਹਰਕਰਮ ਸਿੰਘ ਰੰਧਾਵਾ ਨੇ ਆਰ.ਟੀ.ਓ. ਕਪੂਰਥਲਾ ਵਜੋਂ ਚਾਰਜ ਸੰਭਾਲਿਆ ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ ਆਰਥਿਕ ਅਪਰਾਧੀ' ਐਲਾਨੇ, 2178 ਕਰੋੜ ਦੀ ਜਾਇਦਾਦ ਜ਼ਬਤ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ ਸੁਨੇਤਰਾ ਪਵਾਰ ਨੇ ਰਚਿਆ ਇਤਿਹਾਸ; ਦੇਸ਼ 'ਚ ਸਭ ਤੋਂ ਵੱਡੇ ਵੋਟ ਫਰਕ ਨਾਲ ਦਰਜ ਕੀਤੀ ਰਿਕਾਰਡ ਤੋੜ ਜਿੱਤ ਆਪਣੀ ਹੀ ਪਾਰਟੀ ਦੇ ਬਾਗੀ ਤੋਂ ਹਾਰ ਗਏ CM ਸਟਾਲਿਨ, ਜਾਣੋਂ ਕੌਣ ਹਨ TVK ਦੇ VS ਬਾਬੂ ਹੋਰ ਵੱਧ ਸਕਦੈ ਤਣਾਅ! ਈਰਾਨ ਨੇ ਹੋਰਮੁਜ਼ ਦਾ ਨਵਾਂ ਨਕਸ਼ਾ ਕੀਤਾ ਜਾਰੀ BJP ਦੀ ਜਿੱਤ ਦੇ ਨਾਲ ਹੀ ਪੱਛਮੀ ਬੰਗਾਲ 'ਚ ਲਾਗੂ ਹੋ ਜਾਣਗੀਆਂ ਕੇਂਦਰ ਦੀਆਂ ਇਹ 7 ਵੱਡੀਆਂ ਯੋਜਨਾਵਾਂ ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ

ਪੰਜਾਬ

ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

04 ਮਈ, 2026 08:00 PM

ਬਾਘਾ ਪੁਰਾਣਾ : ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਦੀਆਂ ਰਾਜਨੀਤਿਕ ਚੁਣੌਤੀਆਂ ਲਈ ਤਿਆਰ ਕਰਨ ਦੇ ਮੱਦੇਨਜ਼ਰ ਇਕ ਵੱਡੀ ਰਣਨੀਤੀ ’ਤੇ ਕੰਮ ਕੀਤਾ ਜਾ ਰਿਹਾ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਪਾਰਟੀ ਨੇ ਹੁਣ ਨੌਜਵਾਨ ਵਰਗ ਨੂੰ ਅੱਗੇ ਲਿਆ ਕੇ ਸਿਆਸੀ ਅਤੇ ਸਮਾਜਿਕ ਪੱਧਰ ’ਤੇ ਨਵੀਂ ਊਰਜਾ ਪੈਦਾ ਕਰਨ ਦਾ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਹੈ। ਇਸ ਪ੍ਰੋਗਰਾਮ ਤਹਿਤ ਨਿੱਤ ਦਿਨ ਨਵੇਂ ਅਤੇ ਜਵਾਨ ਚਿਹਰੇ ਪਾਰਟੀ ਨਾਲ ਜੋੜੇ ਜਾ ਰਹੇ ਹਨ, ਜਿਸ ਨਾਲ ਸੰਗਠਨ ਵਿਚ ਤਾਜ਼ਗੀ ਅਤੇ ਚੁਸਤੀ ਦੇ ਸਪੱਸ਼ਟ ਸੰਕੇਤ ਮਿਲ ਰਹੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਦੀ ਆਲਾ ਕਮਾਨ ਨੇ ਸਮਝ ਲਿਆ ਹੈ ਕਿ ਆਉਣ ਵਾਲੇ ਸਮੇਂ ਵਿਚ ਨੌਜਵਾਨਾਂ ਦੀ ਭੂਮਿਕਾ ਵਿਸ਼ੇਸ਼ ਰਹੇਗੀ, ਇਸ ਲਈ ਉਨ੍ਹਾਂ ਨੂੰ ਮੰਚ ਅਤੇ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ। ਇਸੇ ਮਕਸਦ ਨਾਲ ਸੰਗਠਨਾਤਮਕ ਢਾਂਚੇ ਵਿਚ ਕੁਝ ਅਹਿਮ ਬਦਲਾਅ ਵੀ ਕੀਤੇ ਜਾ ਰਹੇ ਹਨ ਤਾਂ ਜੋ ਨਵੇਂ ਵਰਕਰਾਂ ਨੂੰ ਅੱਗੇ ਵਧਣ ਲਈ ਖੁੱਲ੍ਹਾ ਮਾਹੌਲ ਮਿਲ ਸਕੇ।

ਨੌਜਵਾਨਾਂ ਲਈ ਖੁੱਲ੍ਹੀ ਦਾਖ਼ਲਾ ਨੀਤੀ
ਨਾਮ ਨਾ ਜ਼ਾਹਿਰ ਕਰਨ ਦੀ ਸ਼ਰਤ ’ਤੇ ਕੁਝ ਨਵੇਂ ਚਿਹਰਿਆਂ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਪਾਰਟੀ ਦੀ ਵਿਚਾਰਧਾਰਾ ਨਾਲ ਪ੍ਰਭਾਵਿਤ ਅਤੇ ਸਹਿਮਤ ਸਨ ਪਰ ਸਥਾਨਕ ਪੱਧਰ ’ਤੇ ਕੁਝ ਅਖੌਤੀ ਆਗੂਆਂ ਦੇ ਦਬਦਬੇ ਕਾਰਨ ਉਨ੍ਹਾਂ ਨੂੰ ਅੱਗੇ ਆਉਣ ਦਾ ਮੌਕਾ ਨਹੀਂ ਮਿਲਿਆ। ਹੁਣ ਉੱਚ ਪੱਧਰ ਤੋਂ ਸਪੱਸ਼ਟ ਹੁਕਮਾਂ ਨਾਲ ਅਜਿਹੀਆਂ ਰੁਕਾਵਟਾਂ ਦੂਰ ਕੀਤੀਆਂ ਜਾ ਰਹੀਆਂ ਹਨ ਅਤੇ ਨੌਜਵਾਨਾਂ ਲਈ ਰਸਤੇ ਖੋਲ੍ਹੇ ਜਾ ਰਹੇ ਹਨ।

ਪੁਰਾਣੇ ਦਬਦਬੇ ’ਤੇ ਕਾਰਵਾਈ ਦੀ ਤਿਆਰੀ
ਸੂਤਰ ਦੱਸਦੇ ਹਨ ਕਿ ਕੁਝ ਅਜਿਹੇ ਆਗੂ ਜੋ ਲੰਮੇ ਸਮੇਂ ਤੋਂ ਸੰਗਠਨ ’ਤੇ ਆਪਣਾ ਏਕਾਧਿਕਾਰ ਬਣਾਈ ਬੈਠੇ ਸਨ, ਹੁਣ ਪਾਰਟੀ ਦੇ ਨਿਸ਼ਾਨੇ ’ਤੇ ਹਨ। ਆਲਾ ਕਮਾਨ ਵੱਲੋਂ ਅਜਿਹੇ ਆਗੂਆਂ ਦੀ ਕਾਰਗੁਜ਼ਾਰੀ ਅਤੇ ਵਿਵਹਾਰ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਸੰਗਠਨ ਵਿਚ ਪਾਰਦਰਸ਼ਤਾ ਅਤੇ ਸਭਨਾਂ ਲੋਕਾਂ ਲਈ ਮੌਕੇ ਯਕੀਨੀ ਬਣਾਏ ਜਾ ਸਕਣ।

ਫੰਡਾਂ ਦੇ ਵਰਤੋਂ ਦੀ ਡੂੰਘੀ ਜਾਂਚ
ਭਰੋਸੇਯੋਗ ਸੂਤਰਾਂ ਮੁਤਾਬਕ ਪਾਰਟੀ ਫੰਡਾਂ ਦੀ ਵਰਤੋਂ ਨੂੰ ਲੈ ਕੇ ਵੀ ਗੰਭੀਰਤਾ ਨਾਲ ਪੜਤਾਲ ਸ਼ੁਰੂ ਹੋ ਚੁੱਕੀ ਹੈ। ਇਹ ਜਾਂਚ ਇਸ ਗੱਲ ਨੂੰ ਲੈ ਕੇ ਕੀਤੀ ਜਾ ਰਹੀ ਹੈ ਕਿ ਭੇਜੇ ਗਏ ਫੰਡ ਕਿੱਥੇ ਅਤੇ ਕਿਵੇਂ ਖਰਚੇ ਗਏ? ਕਈ ਮਾਮਲਿਆਂ ਵਿਚ ਗੜਬੜੀਆਂ ਦੀਆਂ ਪਰਤਾਂ ਖੁਲ੍ਹਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।

ਵਿਸ਼ੇਸ਼ ਨਿਗਰਾਨਾ ਦੀਆਂ ਟੀਮਾਂ ਦਾ ਗਠਨ
ਪਤਾ ਲੱਗਾ ਹੈ ਕਿ ਪਾਰਟੀ ਵੱਲੋਂ ਖ਼ਾਸ ਨਿਗਰਾਨਾਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਹੜੀਆਂ ਫੰਡਾਂ ਦੀ ਬੀਤੇ ਸਮੇਂ ਵਿਚ ਅਤੇ ਹੁਣ ਕੀਤੀ ਜਾਣ ਵਾਲੀ ਵਰਤੋਂ ’ਤੇ ਨਿਰੰਤਰ ਨਿਗਰਾਨੀ ਰੱਖਣਗੀਆਂ। ਇਹ ਟੀਮਾਂ ਪਾਰਟੀ ਦੇ ਵਿੱਤੀ ਪ੍ਰਬੰਧ ਵਿਚ ਪਾਰਦਰਸ਼ਤਾ ਲਿਆਉਣ ਅਤੇ ਕਿਸੇ ਵੀ ਕਿਸਮ ਦੀ ਗ਼ਲਤ ਵਰਤੋਂ ਨੂੰ ਰੋਕਣ ਲਈ ਕੰਮ ਕਰਨਗੀਆਂ। ਇਸ ਤੋਂ ਇਲਾਵਾ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਨੌਜਵਾਨ ਵਰਕਰਾਂ ਦੇ ਮਸਲਿਆਂ ਨੂੰ ਵੀ ਹੁਣ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਭਾਵੇਂ ਇਹ ਵਰਕਰ ਆਪਣੇ ਗਿਲੇ-ਸ਼ਿਕਵੇ ਖੁਦ ਸਾਹਮਣੇ ਨਹੀਂ ਲੈ ਕੇ ਆਏ ਪਰ ਪਾਰਟੀ ਦੇ ਕੁਝ ਖੈਰਖਵਾਹਾਂ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉੱਚ ਲੀਡਰਸ਼ਿਪ ਤੱਕ ਪਹੁੰਚਾਇਆ ਗਿਆ। ਇਸ ਤੋਂ ਬਾਅਦ ਲੀਡਰਸ਼ਿਪ ਨੇ ਖੁਦ ਨੋਟਿਸ ਲੈਂਦਿਆਂ ਅਜਿਹੇ ਸਮਰਪਿਤ ਵਰਕਰਾਂ ਨੂੰ ਨਿਆਂ ਦਿਵਾਉਣ ਦੇ ਸੰਕੇਤ ਦਿੱਤੇ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਕਦਮ ਪਾਰਟੀ ਨੂੰ ਨਾ ਸਿਰਫ਼ ਅੰਦਰੂਨੀ ਤੌਰ ’ਤੇ ਮਜ਼ਬੂਤ ਕਰਨਗੇ, ਸਗੋਂ ਜਨਤਾ ਵਿਚ ਵੀ ਇਕ ਸਾਰਥਕ ਸੁਨੇਹਾ ਪਹੁੰਚਾਉਣਗੇ। ਭਾਜਪਾ ਵੱਲੋਂ ਨੌਜਵਾਨੀ ਨੂੰ ਕੇਂਦਰ ਵਿਚ ਰੱਖ ਕੇ ਬਣਾਈ ਜਾ ਰਹੀ ਇਹ ਰਣਨੀਤੀ ਆਉਣ ਵਾਲੇ ਸਮੇਂ ਵਿਚ ਪਾਰਟੀ ਲਈ ਲਾਭਕਾਰੀ ਸਾਬਤ ਹੋ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਹਰਕਰਮ ਸਿੰਘ ਰੰਧਾਵਾ ਨੇ ਆਰ.ਟੀ.ਓ. ਕਪੂਰਥਲਾ ਵਜੋਂ ਚਾਰਜ ਸੰਭਾਲਿਆ

ਹਰਕਰਮ ਸਿੰਘ ਰੰਧਾਵਾ ਨੇ ਆਰ.ਟੀ.ਓ. ਕਪੂਰਥਲਾ ਵਜੋਂ ਚਾਰਜ ਸੰਭਾਲਿਆ

ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ

ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ

ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ

ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ

ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ ਬਾਰੇ ਕੀ ਕਿਹਾ

ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ ਬਾਰੇ ਕੀ ਕਿਹਾ

ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਕਬੱਡੀ ਟੂਰਨਾਮੈਂਟ 'ਚ ਮਾਰੀਆਂ ਸੀ ਗੋਲੀਆਂ

ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਕਬੱਡੀ ਟੂਰਨਾਮੈਂਟ 'ਚ ਮਾਰੀਆਂ ਸੀ ਗੋਲੀਆਂ

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ

ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ