Tuesday, November 10, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

10 ਨਵੰਬਰ, 2026 04:32 PM

ਚੰਡੀਗੜ੍ਹ : ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਲੋਕਾਂ ਤੱਕ ਪਹੁੰਚ ਬਣਾਉਣ ਲਈ ਸਾਈਕਲ ਯਾਤਰਾ ਸ਼ੁਰੂ ਕਰਨ ਦੀ ਤਿਆਰੀ ਕੀਤੀ ਹੈ। ਇਸ ਯਾਤਰਾ ਦੌਰਾਨ ਉਹ ਰੋਜ਼ਾਨਾ ਲਗਭਗ 40 ਤੋਂ 50 ਕਿਲੋਮੀਟਰ ਸਾਈਕਲ ਚਲਾਉਣਗੇ ਅਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਕਰਨਗੇ। ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਇਸ ਮੁਹਿੰਮ ਦਾ ਮਕਸਦ ਸਿਰਫ਼ ਸਿਆਸੀ ਸਰਗਰਮੀ ਵਧਾਉਣਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ, ਨੌਜਵਾਨਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਆਰਥਿਕ ਹਾਲਾਤ ਨੂੰ ਸਮਝਣਾ ਹੈ। ਉਨ੍ਹਾਂ ਨਸ਼ਿਆਂ, ਬੇਰੁਜ਼ਗਾਰੀ ਅਤੇ ਪੰਜਾਬ ਦੇ ਆਰਥਿਕ ਸੰਕਟ ਨੂੰ ਮੁੱਖ ਮੁੱਦੇ ਦੱਸਦਿਆਂ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਿਆ। ਇਸ ਮੌਕੇ ਚੰਨੀ ਨੇ ਕਿਹਾ ਕਿ ਸੂਬੇ ਨੂੰ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਤੇ ਭ੍ਰਿਸ਼ਟਾਚਾਰ ਤੋਂ ਮੁਕਤ ਕਰਵਾਉਣ ਲਈ 12 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਸ਼ੁਰੂਆਤ ਕਰ ਰਹੇ ਹਾਂ।


ਪੰਜਾਬ ਦੀ ਜਵਾਨੀ ਤੇ ਸੁਨਹਿਰੇ ਭਵਿੱਖ ਲਈ ਇਸ ਯਾਤਰਾ ਨਾਲ ਵੱਧ ਤੋਂ ਵੱਧ ਜੁੜੀਏ। ਚੰਨੀ ਨੇ ਕਿਹਾ ਕਿ ਯਾਤਰਾ ਦੌਰਾਨ ਉਹ ਨੌਜਵਾਨਾਂ, ਕਿਸਾਨਾਂ, ਸਾਬਕਾ ਫ਼ੌਜੀਆਂ ਤੇ ਮਹਿਲਾਵਾਂ ਨਾਲ ਮੁਲਾਕਾਤ ਕਰਨਗੇ। ਲੋਕਾਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਣ ਕੇ ਪੰਜਾਬ ਦੇ ਭਵਿੱਖ ਲਈ ਨਵਾਂ ਮਾਡਲ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਯਾਤਰਾ ਨਾਲ ਲਗਭਗ 2500 ਵਿਅਕਤੀ ਜੁੜੇ ਹੋਏ ਹਨ ਤੇ ਵੱਖ-ਵੱਖ ਹਲਕਿਆਂ ’ਚ ਲੋਕ ਉਨ੍ਹਾਂ ਦਾ ਸਵਾਗਤ ਕਰਨਗੇ। ਚੰਨੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇਣਾ ਇਸ ਤੋਂ ਵੀ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਤੇ ਕਾਰੋਬਾਰ ਦੇ ਮੌਕੇ ਦੇਣ ਦੀ ਬਜਾਏ ਨਸ਼ਿਆਂ ਦੀ ਸਮੱਸਿਆ ਵੱਧ ਰਹੀ ਹੈ। ਨੌਜਵਾਨਾਂ ਨੂੰ ਕੰਮ ਅਤੇ ਕਾਰੋਬਾਰ ਮਿਲੇ ਤਾਂ ਉਹ ਆਪਣੇ ਦਮ ’ਤੇ ਹਜ਼ਾਰਾਂ ਰੁਪਏ ਕਮਾ ਸਕਦੇ ਹਨ। ਚੰਨੀ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਸਰਕਾਰ ਬਣਨ ’ਤੇ ਲੋਕਾਂ ਨੂੰ ਮਿਲ ਰਹੀਆਂ ਮੌਜੂਦਾ ਸਹੂਲਤਾਂ ਜਾਰੀ ਰੱਖਣ ਦੇ ਨਾਲ ਨੌਜਵਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਵੀ ਕੰਮ ਕੀਤਾ ਜਾਵੇਗਾ।


ਗਰੀਬੀ ਤੋਂ ਮੁੱਖ ਮੰਤਰੀ ਬਣਨ ਤੱਕ ਦੇ ਸਫ਼ਰ ਨੂੰ ਕੀਤਾ ਯਾਦ
ਸਾਈਕਲ ਯਾਤਰਾ ਬਾਰੇ ਗੱਲ ਕਰਦਿਆਂ ਚੰਨੀ ਨੇ ਬਚਪਨ ਦੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ’ਚ ਸਾਈਕਲ ਵੀ ਮਰੂਤੀ ਕਾਰ ਵਰਗੀ ਹੁੰਦੀ ਸੀ। ਬਚਪਨ ’ਚ ਉਹ ਆਪਣੇ ਪਿੰਡ ਤੋਂ ਲਗਭਗ ਪੰਜ ਕਿਲੋਮੀਟਰ ਪੈਦਲ ਸਕੂਲ ਜਾਂਦੇ ਸਨ ਤੇ ਬਾਅਦ ’ਚ ਸਾਈਕਲ ਰਾਹੀਂ ਸਫ਼ਰ ਕਰਨ ਲੱਗੇ। ਸਾਈਕਲ ਚਲਾਉਣ ਦੀ ਆਦਤ ਉਨ੍ਹਾਂ ਨੂੰ ਬਚਪਨ ਤੋਂ ਹੈ ਤੇ ਅੱਜ ਵੀ ਉਹ ਇਸ ਨੂੰ ਜਾਰੀ ਰੱਖ ਰਹੇ ਹਨ। ਮੁੱਖ ਮੰਤਰੀ ਰਹਿੰਦਿਆਂ ਉਨ੍ਹਾਂ ਦੇ ਪਰਿਵਾਰਕ ਕਿੱਤਿਆਂ ਜਿਵੇਂ ਟੈਂਟ ਲਾਉਣ ਅਤੇ ਬੱਕਰੀਆਂ ਪਾਲਣ ਨੂੰ ਲੈ ਕੇ ਕੀਤੇ ਗਏ ਸਿਆਸੀ ਤੰਜਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਪਰਿਵਾਰ ਦੇ ਰਵਾਇਤੀ ਕੰਮ ਰਹੇ ਹਨ ਅਤੇ ਗਰੀਬੀ ’ਚੋਂ ਉੱਠ ਕੇ ਅੱਗੇ ਵੱਧਣ ਵਾਲੇ ਵਿਅਕਤੀ ਨੂੰ ਜੜ੍ਹਾਂ ਨਹੀਂ ਭੁੱਲਣੀਆਂ ਚਾਹੀਦੀਆਂ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ