Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕ ਜੋੜੇ ਦੇ ਹੱਕ ਵਿੱਚ ਕੀਤਾ ਗਿਆ ਕੈਂਡਲ ਮਾਰਚ

15 ਜਨਵਰੀ, 2026 04:32 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣ ਡਿਊਟੀ ਦੌਰਾਨ ਮੋਗਾ ਵਿਖੇ ਜਾਨ ਗਵਾਉਣ ਵਾਲੇ ਅਧਿਆਪਕ ਜੋੜੇ ਨੂੰ ਇਨਸਾਫ ਦੁਆਉਣ ਲਈ ਸਥਾਨਕ ਬਾਰਾਂਦਰੀ ਗਾਰਡਨ ਤੋਂ ਫੱਟੀ ਬਸਤਾ ਚੌਕ ਤੋਂ ਹੁੰਦੇ ਹੋਏ ਬੱਸ ਸਟੈਂਡ ਚੌਂਕ ਨੇੜੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਤੱਕ ਕੈਂਡਲ ਮਾਰਚ ਕੀਤਾ ਗਿਆ, ਜਿਸ ਵਿੱਚ ਜਿਲ੍ਹੇ ਵਿੱਚੋਂ ਵੱਡੀ ਗਿਣਤੀ ਅਧਿਆਪਕਾਂ ਅਤੇ ਭਰਾਤਰੀ ਜਥੇਬੰਦੀਆਂ ਨੇ ਭਾਗ ਲਿਆ।
 
ਇਸ ਮੌਕੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ  ਜਸਵਿੰਦਰ ਔਜਲਾ, ਰਾਮ ਕਿਸ਼ਨ ਪੱਲੀ ਝਿੱਕੀ, ਬਿਕਰਮਜੀਤ ਸਿੰਘ,ਹਰਮਿੰਦਰ ਸਿੰਘ ਉਪਲ ਅਤੇ ਰਮੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਬੀਤੀ 14 ਦਸੰਬਰ ਨੂੰ ਅਧਿਆਪਕ ਜਸਕਰਨ ਸਿੰਘ ਭੁੱਲਰ ਅਤੇ ਉਹਨਾਂ ਦੀ ਪਤਨੀ ਅਧਿਆਪਕਾ ਕਮਲਜੀਤ ਕੌਰ ਦੀ ਸਵੇਰੇ ਮੋਗਾ ਜਿਲ੍ਹੇ ਵਿੱਚ ਪ੍ਰਸਾਸ਼ਨ ਵੱਲੋਂ ਦੂਰ ਦੁਰਾਡੇ ਲਗਾਈ ਚੋਣ ਡਿਊਟੀ 'ਤੇ ਜਾਂਦੇ ਸਮੇਂ ਕਾਰ ਸੂਏ ਵਾਲੇ ਪਾਣੀ ਵਿੱਚ ਡਿੱਗਣ ਕਾਰਣ ਹੋਏ ਭਿਆਨਕ ਹਾਦਸੇ ਵਿੱਚ ਮੌਤ ਹੋ ਗਈ ਸੀ। ਇਸੇ ਤਰ੍ਹਾਂ ਮੂਣਕ (ਜਿਲ੍ਹਾ ਸੰਗਰੂਰ) ਵਿਖੇ ਐਸੋਸੀਏਟ ਅਧਿਆਪਕਾ ਰਾਜਵੀਰ ਕੌਰ ਦੀ ਮੂਣਕ, ਸਿੱਖਿਆ ਪ੍ਰੋਵਾਇਡਰ ਅਧਿਆਪਕਾ ਪਰਮਜੀਤ ਕੌਰ ਦੀ ਸਮਾਣਾ ਦੇ ਨੇੜੇ ਅਤੇ ਗੁਰਵਿੰਦਰ ਸਿੰਘ ਪਾਤੜਾਂ ਨੇੜੇ ਦੁਰਘਟਨਾ ਦਾ ਸ਼ਿਕਾਰ ਹੋ ਕੇ ਗੰਭੀਰ ਜਖ਼ਮੀ ਹੋਏ। ਪੰਜਾਬ ਵਿੱਚ ਕਈ ਹੋਰ ਥਾਵਾਂ 'ਤੇ ਵੀ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਦੀ ਚੋਣ ਡਿਊਟੀਆਂ ਦੇ ਮਾਮਲੇ ਵਿੱਚ ਕੀਤੀ ਮਨਮਰਜ਼ੀ ਅਤੇ ਅਣਗਹਿਲੀ ਕਾਰਨ ਅਜਿਹੀਆਂ ਘਟਨਾਵਾਂ ਦਾ ਅਧਿਆਪਕਾਂ ਨੂੰ ਸ਼ਿਕਾਰ ਹੋਣਾ ਪਿਆ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਜੋੜੇ ਨੂੰ ਦਸ-ਦਸ ਲੱਖ ਰੁਪਏ ਦੀ ਨਿਗੂਣੀ ਰਾਸ਼ੀ ਦੇ ਚੈੱਕ ਦਿੱਤੇ ਗਏ ਜੋ ਕਿ ਪਰਿਵਾਰ ਅਤੇ ਜਥੇਬੰਦੀਆਂ ਵੱਲੋਂ ਨਕਾਰ ਦਿੱਤੇ ਗਏ ਜਦੋਂ ਕਿ ਜਖਮੀ ਹੋਏ ਅਧਿਆਪਕਾਂ ਦੀ ਤਾਂ ਸਰਕਾਰ ਨੇ ਕੋਈ ਸਾਰ ਵੀ ਨਹੀਂ ਲਈ। 
 
ਆਗੂਆਂ ਨੇ ਮੰਗ ਕੀਤੀ ਕਿ ਸਦੀਵੀ ਵਿਛੋੜਾ ਦੇ ਗਏ ਅਧਿਆਪਕ ਜਸਕਰਨ ਸਿੰਘ ਅਤੇ ਕਮਲਜੀਤ ਕੌਰ ਦੀ ਭਿਆਨਕ ਮੌਤ 'ਤੇ 2-2 ਕਰੋੜ ਰੁਪਏ ਦਾ ਮੁਆਵਜ਼ਾ ਉਨ੍ਹਾਂ ਦੇ ਬੱਚਿਆਂ ਦੇ ਨਾਂ 'ਤੇ ਤੁਰੰਤ ਜਾਰੀ ਕੀਤਾ ਜਾਵੇ, ਬੱਚਿਆਂ ਦੀ ਪੜ੍ਹਾਈ ਦੀ ਸਰਕਾਰ ਪੱਧਰ 'ਤੇ ਜਿੰਮੇਵਾਰੀ ਲਈ ਜਾਵੇ ਅਤੇ ਉਹਨਾਂ ਦੇ ਬੱਚਿਆਂ ਲਈ ਸਰਕਾਰੀ ਨੌਕਰੀ ਰਾਖਵੀਂ ਰੱਖੀ ਜਾਵੇ। ਇਸ ਤੋਂ ਇਲਾਵਾ ਜਖਮੀ ਹੋਏ ਅਧਿਆਪਕਾਂ ਲਈ 20-20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਇਲਾਜ਼ ਦੀ ਜ਼ਿੰਮੇਵਾਰੀ ਸਰਕਾਰ ਵੱਲੋਂ ਓਟਣ ਦੇ ਨਾਲ-ਨਾਲ ਉਹਨਾਂ ਨੂੰ ਤੰਦਰੁਸਤ ਹੋਣ ਤੱਕ ਤਨਖ਼ਾਹ ਸਮੇਤ ਛੁੱਟੀ 'ਤੇ ਮੰਨਿਆ ਜਾਵੇ। ਉਹਨਾਂ ਕਿਹਾ ਕਿ ਸਰਕਾਰ ਦੇ ਚੋਣ ਵਾਅਦੇ ਅਨੁਸਾਰ ਅਧਿਆਪਕਾਂ ਦੀਆਂ ਬੀਐਲਓ ਅਤੇ ਹੋਰ ਗੈਰ ਵਿੱਦਿਅਕ ਡਿਊਟੀਆਂ ਰੱਦ ਕੀਤੀਆਂ ਜਾਣ।
 ਆਗੂਆਂ ਨੇ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਹਾਦਸੇ ਦੇ ਸ਼ਿਕਾਰ ਹੋਏ ਅਧਿਆਪਕਾਂ ਨੂੰ ਇਨਸਾਫ ਨਹੀਂ ਮਿਲਦਾ ਤਾਂ 18 ਜਨਵਰੀ ਨੂੰ ਮੋਗਾ ਵਿਖੇ ਅਧਿਆਪਕ ਇਨਸਾਫ ਕਮੇਟੀ ਦੇ ਬੈਨਰ ਹੇਠ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ, ਉਨਾਂ ਹਾਜਿਰ ਅਧਿਆਪਕਾਂ ਨੂੰ ਇਸ ਰੈਲੀ ਦੀ ਲਾਮਬੰਦੀ ਵਿੱਚ ਜੁਟਣ ਦਾ ਸੱਦਾ ਵੀ ਦਿੱਤਾ।
 
ਇਸ ਮੌਕੇ ਅਜੇ ਚਾਹੜ ਮਜਾਰਾ, ਚੰਦਰ ਸ਼ੇਖਰ,ਭੁਪਿੰਦਰ ਸੜੋਆ, ਸਤਨਾਮ ਮੀਰਪੁਰੀ,ਜਗਦੀਪ ਸੈਂਪਲੇ,ਮਨਜੀਤ ਰਾਮ, ਗੁਰਪ੍ਰੀਤ ਸਿੰਘ, ਕਿਸ਼ਨ ਖਟਕੜ,ਸੁਰਜੀਤ ਸੈਂਪਲੇ,ਸਤਨਾਮ ਰਾਮ,ਯੋਧ ਪਾਲ,ਗੁਰਦੀਸ਼ ਸਿੰਘ, ਪ੍ਰਸ਼ੋਤਮ ਲਾਲ, ਗੁਰਨਾਮ ਸਿੰਘ, ਬਲਜੀਤ ਸਿੰਘ, ਮਨਜਿੰਦਰਜੀਤ ਸਿੰਘ, ਇਕਬਾਲ ਸਿੰਘ, ਮਨਮੋਹਣ ਸਿੰਘ ਚੱਢਾ,ਹਰਜੀਤ ਸਿੰਘ, ਰਾਜਵਿੰਦਰ ਕੌਰ, ਗੁਰਪ੍ਰੀਤ ਕੌਰ, ਦਲਜੀਤ, ਸਰਬਜੀਤ, ਕੰਚਨ ਘਈ, ਜਸਵਿੰਦਰ ਸਿੰਘ ਸੰਧੂ,ਨਰਿੰਦਰ ਸਿੰਘ, ਚੰਦਰ ਸ਼ੇਖਰ, ਬਲਜਿੰਦਰ ਕੁਮਾਰ,ਦੇਸ ਰਾਜ , ਸੰਜੀਵ ਦੁੱਗਲ ਆਦਿ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼