Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਚੰਡੀਗੜ੍ਹ-ਉਦੈਪੁਰ ਵਿਚਾਲੇ ਚੱਲੇਗੀ ਚੇਤਕ ਐਕਸਪ੍ਰੈੱਸ, ਜਾਣੋ ਕਦੋਂ ਹੋਵੇਗੀ ਸ਼ੁਰੂ

28 ਜੁਲਾਈ, 2025 04:54 PM

ਚੰਡੀਗੜ੍ਹ : ਚੰਡੀਗੜ੍ਹ-ਉਦੈਪੁਰ ਵਿਚਕਾਰ ਜਲਦੀ ਹੀ ਚੇਤਕ ਐਕਸਪ੍ਰੈੱਸ ਟਰੈਕ ’ਤੇ ਦੌੜਦੀ ਦਿਖਾਈ ਦੇਵੇਗੀ, ਕਿਉਂਕਿ ਅੰਬਾਲਾ ਮੰਡਲ ਨੇ ਇਸ ਰੇਲਗੱਡੀ ਦੇ ਸੰਚਾਲਨ ਸਬੰਧੀ ਰੇਲਵੇ ਨੂੰ ਪੱਤਰ ਲਿੱਖ ਕੇ ਮੰਗ ਕੀਤੀ ਹੈ ਕਿ ਮੰਡਲ ਇਸ ਰੇਲਗੱਡੀ ਨੂੰ ਚਲਾਉਣ ਲਈ ਤਿਆਰ ਹੈ। ਮੰਡਲ ਇਸ ਰੇਲਗੱਡੀ ਨੂੰ ਚਲਾਉਣ ਪ੍ਰਤੀ ਗੰਭੀਰ ਦਿਖਾਈ ਦੇ ਰਿਹਾ ਹੈ। ਹਾਲ ਹੀ ’ਚ ਸ਼ਹਿਰ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਦਿੱਲੀ ’ਚ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਰੇਲਵੇ ਸਟੇਸ਼ਨ ਨਾਲ ਕੁਨੈਕਟੀਵਿਟੀ ਵਧਾਉਣ ’ਤੇ ਜ਼ੋਰ ਦਿੱਤਾ ਸੀ। ਉਮੀਦ ਹੈ ਕਿ ਆਉਣ ਵਾਲੇ ਦਿਨਾਂ ’ਚ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਧਾਰਮਿਕ ਸਥਾਨਾਂ ਲਈ ਵੀ ਰੇਲਗੱਡੀਆਂ ਚਲਾਈਆਂ ਜਾਣਗੀਆਂ।

ਰੇਲਗੱਡੀ ਨੂੰ ਕਰ ਦਿੱਤਾ ਸੀ ਐਕਸਟੈਂਡ
ਹਰਿਆਣਾ ’ਚ 2024 ’ਚ ਹੋਈਆਂ ਵਿਧਾਨ ਸਭਾ ਚੋਣਾਂ ਕਾਰਨ ਰੇਲਗੱਡੀ ਨੂੰ ਐਕਸਟੈਂਡ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਕ ਚੰਡੀਗੜ੍ਹ ਤੋਂ ਉਦੈਪੁਰ ਵਿਚਕਾਰ ਚੱਲਣ ਵਾਲੀ ਚੇਤਕ ਐਕਸਪ੍ਰੈੱਸ ਚੰਡੀਗੜ੍ਹ ਤੋਂ 10 ਸਤੰਬਰ, 2024 ਨੂੰ ਸ਼ੁਰੂ ਹੋਣੀ ਸੀ ਪਰ ਉਸ ਦੌਰਾਨ ਹਰਿਆਣਾ ’ਚ ਚੋਣਾਂ ਦੇ ਮੱਦੇਨਜ਼ਰ ਰੇਲਵੇ ਬੋਰਡ ਨੇ ਇਸ ਦਾ ਸ਼ਡਿਊਲ ਜਾਰੀ ਨਹੀਂ ਕੀਤਾ ਸੀ। ਉਦੈਪੁਰ ਤੋਂ ਚੰਡੀਗੜ੍ਹ ਇਹ ਰੇਲਗੱਡੀ ਸਵੇਰੇ ਕਰੀਬ 9.15 ਵਜੇ ਪਹੁੰਚਣੀ ਸੀ, ਜਦੋਂ ਕਿ ਇਹ ਰੇਲਗੱਡੀ ਸਾਰਾ ਦਿਨ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਰੁਕੇਗੀ ਅਤੇ ਵਾਪਸੀ ’ਚ ਚੰਡੀਗੜ੍ਹ ਤੋਂ ਉਦੈਪੁਰ ਲਈ ਦੁਪਹਿਰ 3.45 ਵਜੇ ਜਾਣੀ ਸੀ।

ਰੇਲਵੇ ਸਟੇਸ਼ਨ ਦੇ ਪੁਨਰ ਨਿਰਮਾਣ ਦਾ ਕੰਮ ਅਕਤੂਬਰ ਤੱਕ ਪੂਰਾ ਹੋਣ ਦੀ ਸੰਭਾਵਨਾ
ਰੇਲ ਲੈਂਡ ਡਿਵੈਲਪਮੈਂਟ ਅਥਾਰਟੀ (ਆਰ. ਐੱਲ. ਡੀ. ਏ.) ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਵਿਸ਼ਵ ਪੱਧਰੀ ਨਿਰਮਾਣ ਕਾਰਜ ਨੂੰ ਅਕਤੂਬਰ, 2025 ਤੱਕ ਪੂਰਾ ਕਰਨ ਦੀ ਸੰਭਾਵਨਾ ਪ੍ਰਗਟਾਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੰਡਲ ਭਾਵੇਂ ਚੰਡੀਗੜ੍ਹ-ਉਦੈਪੁਰ ਵਿਚਕਾਰ ਚੱਲਣ ਵਾਲੀ ਚੇਤਕ ਐਕਸਪ੍ਰੈੱਸ ਚਲਾਉਣ ਲਈ ਤਿਆਰ ਹੈ, ਪਰ ਹਾਲੇ ਇਸ ’ਚ ਸਮਾਂ ਲੱਗੇਗਾ। ਉਮੀਦ ਹੈ ਕਿ ਸਤੰਬਰ ਤੱਕ ਇਹ ਰੇਲਗੱਡੀ ਸ਼ੁਰੂ ਹੋ ਜਾਵੇਗੀ।

ਸ਼ਤਾਬਦੀ ਨੂੰ ਲੁਧਿਆਣਾ ਤੱਕ ਵਧਾਉਣ ਦਾ ਪ੍ਰਸਤਾਵ
ਚੰਡੀਗੜ੍ਹ-ਦਿੱਲੀ ਵਿਚਕਾਰ ਚੱਲਣ ਵਾਲੀ ਸ਼ਤਾਬਦੀ ਰੇਲਗੱਡੀ ਨੰਬਰ 12045-46 ਨੂੰ ਲੁਧਿਆਣਾ ਤੱਕ ਐਕਸਟੈਂਡ ਕਰਨ ਦੀ ਗੱਲ 2024 ਵਿਚ ਕੀਤੀ ਗਈ ਸੀ, ਪਰ ਇਹ ਮਾਮਲਾ ਵਿਚਕਾਰ ਹੀ ਰੁਕ ਗਿਆ। ਉਮੀਦ ਹੈ ਕਿ ਇਹ ਮੋਹਾਲੀ ਰੇਲਵੇ ਸਟੇਸ਼ਨ ਅਪਗ੍ਰੇਡ ਹੋਣ ਤੋਂ ਬਾਅਦ ਚੰਡੀਗੜ੍ਹ-ਦਿੱਲੀ ਸ਼ਤਾਬਦੀ ਨੂੰ ਲੁਧਿਆਣਾ ਤੱਕ ਵਧਾਇਆ ਜਾ ਸਕਦਾ ਹੈ, ਕਿਉਂਕਿ ਮੋਹਾਲੀ ਰੇਲਵੇ ਸਟੇਸ਼ਨ ਅਪਗ੍ਰੇਡ ਹੋਣ ਤੋਂ ਬਾਅਦ ਇਸ ਰੇਲਵੇ ਸਟੇਸ਼ਨ ’ਤੇ ਰੇਲਗੱਡੀਆਂ ਦੀ ਗਿਣਤੀ ਵਧਾਉਣ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ