Wednesday, August 19, 2026
BREAKING
ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 325 ਅੰਕ ਟੁੱਟਿਆ ਤੇ ਨਿਵੇਸ਼ਕਾਂ ਦੇ 2 ਲੱਖ ਕਰੋੜ ਡੁੱਬੇ ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ... ਇਮਰਾਨ ਖਾਨ ਨੇ 9 ਮਹੀਨਿਆਂ ਬਾਅਦ ਆਪਣੀ ਭੈਣ ਅਤੇ ਪਤਨੀ ਨਾਲ ਕੀਤੀ ਮੁਲਾਕਾਤ ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ ਹੋਣਗੇ ਸ਼ਾਮਲ ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ ਫਾਇਰਿੰਗ, ਤਿੰਨ ਸਕਿੰਟਾਂ 'ਚ ਕੱਢੇ ਫਾਇਰ ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਸਾਹਮਣੇ ਆਇਆ ਪੂਰਾ ਸੱਚ ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਮੋਰਚਾ ਮੁਲਤਵੀ! 4 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਮੀਟਿੰਗ

ਚੰਡੀਗੜ੍ਹ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

19 ਅਗਸਤ, 2026 06:53 PM

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-10 ਵਿਖੇ ਪੈਟਰੋਲ ਦਾ ਲੰਗਰ ਲਾਉਣ ਦਾ ਐਲਾਨ ਕਰਨ ਵਾਲੇ ਅੰਮ੍ਰਿਤਸਰ ਦੇ ਰਾਜਾ ਨਾਂ ਦੇ ਸ਼ਖ਼ਸ ਨੂੰ ਪੁਲਸ ਨੇ ਬੀਤੇ ਦਿਨ ਹਿਰਾਸਤ 'ਚ ਲੈ ਲਿਆ। ਪੁਲਸ ਰਾਜਾ ਨੂੰ ਸੈਕਟਰ-3 ਪੁਲਸ ਥਾਣੇ ਵਿਖੇ ਲੈ ਗਈ। ਹਾਲਾਂਕਿ ਪੁਲਸ ਨੇ ਬਾਅਦ 'ਚ ਉਸ ਨੂੰ ਛੱਡ ਦਿੱਤਾ। ਖ਼ਬਰਾਂ ਦੇ ਮੁਤਾਬਕ ਬਿਨਾਂ ਪਹਿਲਾਂ ਇਜਾਜ਼ਤ ਲਏ ਭਾਰੀ ਭੀੜ ਇਕੱਠੀ ਕਰਨ ਅਤੇ ਆਵਾਜਾਈ 'ਚ ਰੁਕਾਵਟ ਪਾਉਣ ਦੇ ਦੋਸ਼ 'ਚ ਰਾਜਾ ਅਤੇ ਉਸ ਦੇ ਕੁੱਝ ਸਾਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ।

ਪੜ੍ਹੋ ਕੀ ਹੈ ਪੂਰਾ ਮਾਮਲਾ
ਦਰਅਸਲ ਰਾਜਾ ਨੇ ਐਲਾਨ ਕੀਤਾ ਸੀ ਕਿ 18 ਅਗਸਤ ਦੀ ਸ਼ਾਮ ਨੂੰ ਚੰਡੀਗੜ੍ਹ ਦੇ ਸੈਕਟਰ-10 'ਚ ਪੈਟਰੋਲ ਦਾ ਲੰਗਰ ਲਾਇਆ ਜਾਵੇਗਾ। ਇਸ ਯੋਜਨਾ ਤਹਿਤ ਦੋਪਹੀਆ ਵਾਹਨ ਚਾਲਕਾਂ ਨੂੰ 500 ਅਤੇ ਚਾਰਪਹੀਆ ਚਾਲਕਾਂ ਨੂੰ 1000 ਰੁਪਏ ਦਾ ਮੁਫ਼ਤ ਪੈਟਰੋਲ ਦਿੱਤਾ ਜਾਵੇਗਾ। ਜਿਵੇਂ ਹੀ ਇਹ ਖ਼ਬਰ ਫੈਲੀ ਤਾਂ ਸੈਕਟਰ-10 ਸਥਿਤ ਪੈਟਰੋਲ ਪੰਪ ਦੇ ਬਾਹਰ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਲੋਕ ਆਪਣੇ ਵਾਹਨਾਂ ਸਣੇ ਲੰਬੀਆਂ-ਲੰਬੀਆਂ ਕਤਾਰਾਂ 'ਚ ਲੱਗ ਗਏ। ਸ਼ਹਿਰ 'ਚ ਬੀਤੀ ਸ਼ਾਮ ਪਿਆ ਭਾਰੀ ਮੀਂਹ ਵੀ ਲੋਕਾਂ ਦੇ ਹੌਂਸਲੇ ਨੂੰ ਤੋੜ ਨਾ ਸਕਿਆ ਪਰ ਜਦੋਂ ਭੀੜ ਬੇਕਾਬੂ ਹੋ ਗਈ ਅਤੇ ਅਵਿਵਸਥਾ ਫੈਲਣ ਲੱਗੀ ਤਾਂ ਪੈਟਰੋਲ ਦੇ ਲੰਗਰ ਦਾ ਆਯੋਜਨ ਨਾ ਹੋ ਸਕਿਆ।

ਰਾਜਾ ਨੇ ਇਸ ਪਿੱਛੇ ਮਾੜੇ ਮੌਸਮ ਦਾ ਹਵਾਲਾ ਦਿੱਤਾ। ਉਸ ਨੇ ਕਿਹਾ ਕਿ ਚੰਡੀਗੜ੍ਹ 'ਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਉਹ ਨਹੀਂ ਚਾਹੁੰਦਾ ਕਿ ਇਸ ਮੌਸਮ 'ਚ ਲੋਕਾਂ ਨੂੰ ਪਰੇਸ਼ਾਨੀ ਹੋਵੇਗੀ, ਇਸ ਲਈ ਇਹ ਪ੍ਰੋਗਰਾਮ ਸ਼ੁੱਕਰਵਾਰ ਤੱਕ ਮੁਲਤਵੀ ਕੀਤਾ ਜਾ ਰਿਹਾ ਹੈ। ਇੰਨੀ ਦੂਰੋਂ-ਦੂਰੋਂ ਆਏ ਲੋਕਾਂ ਲਈ ਇਹ ਸਦਮਾ ਘੱਟ ਨਹੀਂ ਸੀ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਪੈਟਰੋਲ ਦੇ ਲੰਗਰ ਦਾ ਪ੍ਰੋਗਰਾਮ ਮੁਲਤਵੀ ਹੋ ਚੁੱਕਾ ਹੈ ਤਾਂ ਉਹ ਖ਼ਾਲੀ ਹੱਥ ਵਾਪਸ ਪਰਤਣ ਲਈ ਮਜਬੂਰ ਹੋ ਗਏ। ਪੈਟਰੋਲ ਪੰਪ ਦੇ ਆਸ-ਪਾਸ ਜਿਸ ਤਰ੍ਹਾਂ ਲੋਕਾਂ ਦਾ ਇਕੱਠ ਲੱਗਾ, ਉਸ ਕਾਰਨ ਸੜਕਾਂ 'ਤੇ ਭਾਰੀ ਟ੍ਰੈਫਿਕ ਜਾਮ ਦੀ ਸਥਿਤੀ ਬਣ ਗਈ। ਵਿਵਸਥਾ ਵਿਗੜਦੀ ਦੇਖ ਕੇ ਚੰਡੀਗੜ੍ਹ ਪੁਲਸ ਤੁਰੰਤ ਹਰਕਤ 'ਚ ਆਈ ਅਤੇ ਵੱਡੀ ਕਾਰਵਾਈ ਕੀਤੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ

PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ...

PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ...

ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ...

ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ...

PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ

PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ

SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ ਇਹ ਐਕਸ਼ਨ

SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ ਇਹ ਐਕਸ਼ਨ

ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ

ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ

ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ

ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ