ਚੰਡੀਗੜ੍ਹ : ਚੰਡੀਗੜ੍ਹ ਦੇ ਧਨਾਸ 'ਚ ਇਕ ਥਾਰ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ, ਜਿਸ ਤੋਂ ਬਾਅਦ ਦੋਵੇਂ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਧਨਾਸ 'ਚ ਬੀਤੀ ਦੇਰ ਰਾਤ ਇਕ ਬੇਕਾਬੂ ਥਾਰ ਨੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਦੋਸ਼ ਹੈ ਕਿ ਥਾਰ ਨੂੰ ਕੁੜੀ ਚਲਾ ਰਹੀ ਸੀ ਅਤੇ ਉਸ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ।
ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀਆਂ ਲੱਤਾਂ 'ਚ ਫਰੈਕਚਰ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਹਾਲਾਂਕਿ ਪੁਲਸ ਵਲੋਂ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਹਾਦਸੇ ਤੋਂ ਬਾਅਦ ਲੋਕਾਂ ਦੀ ਭੀੜ ਇਕੱਠੀ ਹੋ ਗਈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਮਾਮਲੇ ਨੂੰ ਲੈ ਕ ਪੁਲਸ ਵਲੋਂ ਘਟਨਾ ਵਾਲੀ ਥਾਂ ਦੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਪੁਲਸ ਵਲੋਂ ਚਸ਼ਮਦੀਦਾਂ ਤੋਂ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।