Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਚੰਡੀਗੜ੍ਹ ਦੇ ਲੋਕਾਂ ਲਈ ਚੰਗੀ ਖ਼ਬਰ, ਸਵੱਛ ਹਵਾ ਸਰਵੇਖਣ ਮਾਮਲੇ 'ਚ ਮਿਲਿਆ 8ਵਾਂ ਸਥਾਨ

10 ਸਤੰਬਰ, 2025 05:26 PM

ਚੰਡੀਗੜ੍ਹ : ਚੰਡੀਗੜ੍ਹ ਨੇ ਸਵੱਛ ਹਵਾ ਸਰਵੇਖਣ 2025 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਭਰ ’ਚ 8ਵਾਂ ਸਥਾਨ ਹਾਸਲ ਕੀਤਾ ਹੈ। ਇਹ ਪ੍ਰਾਪਤੀ ਹਵਾ ਦੀ ਗੁਣਵਤਾ ’ਚ ਮਿਸਾਲੀ ਸੁਧਾਰ ਕਰਨ ਤੋਂ ਬਾਅਦ ਮਿਲੀ ਹੈ। ਪਿਛਲੇ ਸਾਲ ਸਰਵੇ ’ਚ 27ਵੇਂ ਸਥਾਨ ‘ਤੇ ਸ਼ਹਿਰ ਨੂੰ ਰੱਖਿਆ ਗਿਆ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਕਈ ਸੁਧਾਰ ਕਰਦਿਆਂ 8ਵਾਂ ਸਥਾਨ ਹਾਸਲ ਕੀਤਾ। ਰਾਸ਼ਟਰੀ ਸਾਫ਼ ਹਵਾ ਪ੍ਰੋਗਰਾਮ ਤਹਿਤ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਹਰ ਸਾਲ ਸਵੱਛ ਹਵਾ ਸਰਵੇ ਕਰਦਾ ਹੈ, ਜਿਸ ’ਚ ਸ਼ਹਿਰਾਂ ਦਾ ਮੁਲਾਂਕਣ ਨਿਰੰਤਰ ਯਤਨਾਂ ਤੇ ਹਵਾ ਦੀ ਗੁਣਵੱਤਾ ’ਚ ਸੁਧਾਰ ਵੱਲ ਪ੍ਰਗਤੀ ਦੇ ਆਧਾਰ ’ਤੇ ਕੀਤਾ ਜਾਂਦਾ ਹੈ। ਨਗਰ ਨਿਗਮ, ਟ੍ਰੈਫਿਕ ਪੁਲਸ, ਟਰਾਂਸਪੋਰਟ ਵਿਭਾਗ, ਰਾਜ ਆਵਾਜਾਈ ਵਿਭਾਗ ਤੇ ਪ੍ਰਦੂਸ਼ਣ ਨਿਯੰਤਰਣ ਕਮੇਟੀ ਦੇ ਸਾਂਝੇ ਯਤਨਾਂ ਨੇ ਵੀ ਮਹੱਤਵਪੂਰਨ ਯੋਗਦਾਨ ਪਾਇਆ ਹੈ। ਡਾਇਰੈਕਟਰ ਵਾਤਾਵਰਨ ਕਮ ਮੈਂਬਰ ਸਕੱਤਰ ਸੌਰਭ ਕੁਮਾਰ ਨੇ ਕਿਹਾ ਕਿ ਇਹ ਪ੍ਰਾਪਤੀ ਚੰਡੀਗੜ੍ਹ ਦੇ ਲੋਕਾਂ ਲਈ ਸਾਫ਼ ਹਵਾ ਯਕੀਨੀ ਬਣਾਉਣ ਲਈ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੀ ਹੈ। ਨੀਤੀ ਨਿਰਮਾਤਾਵਾਂ ਤੋਂ ਲੈ ਕੇ ਨਾਗਰਿਕਾਂ ਤੱਕ ਸਾਰਿਆਂ ਦੇ ਸਮੂਹਿਕ ਯਤਨਾਂ ਨੇ ਵਧੀਆ ਰੈਂਕ ਨੂੰ ਸੰਭਵ ਬਣਾਇਆ ਹੈ। ਸਿਹਤਮੰਦ ਤੇ ਹਰੇ ਸ਼ਹਿਰ ਵੱਲ ਕੰਮ ਇਸ ਤਰ੍ਹਾਂ ਹੀ ਜਾਰੀ ਰਹਿਣਗੇ।

ਇਹ ਕੰਮਾ ਕਾਰਨ ਹੋਇਆ ਬਦਲਾਅ
1. ਸ਼ਹਿਰੀ ਜੰਗਲਾਤ ਤੇ ਰੁੱਖ ਲਾਉਣ ਦੀਆਂ ਮੁਹਿੰਮਾਂ ਰਾਹੀਂ ਹਰਿਆਲੀ ਵਾਲੇ ਖੇਤਰ ਦਾ ਵਿਸਥਾਰ।
2. ਨਿਰਮਾਣ ਸਥਾਨਾਂ ’ਤੇ ਧੂੜ-ਘੱਟਾ ਘਟਾਉਣ ਲਈ ਜ਼ਰੂਰੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ।
3. ਜਨਤਕ ਆਵਾਜਾਈ ’ਚ ਈ-ਵਾਹਨਾਂ ਦੀ ਸ਼ੁਰੂਆਤ ਤੇ ਇਲੈਕਟ੍ਰਿਕ ਵਾਹਨ ਚਾਰਜਿੰਗ ਬੁਨਿਆਦੀ ਢਾਂਚੇ ਦਾ ਵਿਸਥਾਰ।
4. ਵਿਰਾਸਤੀ ਰਹਿੰਦ-ਖੂੰਹਦ ਦਾ ਵਿਗਿਆਨਕ ਨਿਪਟਾਰਾ।
5. ਵਿਸਤ੍ਰਿਤ ਗ਼ੈਰ-ਮਸ਼ੀਨੀਕ੍ਰਿਤ ਆਵਾਜਾਈ ਨੈੱਟਵਰਕ ਦਾ ਵਿਕਾਸ।
6. ਉਸਾਰੀ ਤੇ ਢਾਹੁਣ ਰਹਿੰਦ-ਖੂੰਹਦ ਦਾ ਸਹੀ ਪ੍ਰਬੰਧਨ।
7. ਭੀੜ-ਭੜੱਕੇ ਤੇ ਵਾਹਨਾਂ ਦੇ ਨਿਕਾਸ ਨੂੰ ਘਟਾਉਣ ਲਈ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ ਕਰਨਾ।
8. ਸੜਕਾਂ ’ਤੇ ਧੂੜ ਨੂੰ ਘਟਾਉਣ ਲਈ ਸਵੈਚਾਲਿਤ ਸਫਾਈ ਤੇ ਪਾਣੀ ਦਾ ਛਿੜਕਾਅ।
9. ਸਾਮਾਜਿਕ ਜਾਗਰੂਕਤਾ ਮੁਹਿੰਮਾਂ ਜੋ ਵਿਵਹਾਰਕ ਤਬਦੀਲੀ ਤੇ ਨਾਗਰਿਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਦੀਆਂ ਹਨ।

ਮੁੱਖ ਮਾਪਦੰਡ : ਠੋਸ ਰਹਿੰਦ-ਖੂੰਹਦ ਪ੍ਰਬੰਧਨ, ਸੜਕ ਧੂੜ ਨਿਯੰਤਰਣ, ਨਿਰਮਾਣ ਅਤੇ ਢਾਹੁਣ ਦਾ ਰਹਿੰਦ-ਖੂੰਹਦ ਪ੍ਰਬੰਧਨ, ਵਾਹਨ ਨਿਕਾਸ ਨਿਯੰਤਰਣ, ਉਦਯੋਗਿਕ ਨਿਕਾਸ ਦੀ ਸਖਤ ਨਿਗਰਾਨੀ, ਹੋਰ ਨਿਕਾਸ ਦਾ ਨਿਯੰਤਰਣ, ਜਨਤਕ ਜਾਗਰੂਕਤਾ ਮੁਹਿੰਮਾਂ ਤੇ ਕਣਾਂ ਨੂੰ ਘਟਾਉਣ ਦਾ ਰੁਝਾਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ