Monday, November 23, 2026
BREAKING
• PM ਮੋਦੀ ਤੇ ਨੇਪਾਲ ਦੇ ਪ੍ਰਧਾਨ ਮੰਤਰੀ ਵਿਚਾਲੇ ਉੱਚ ਪੱਧਰੀ ਬੈਠਕ, ਸਰਯੂ-ਕਮਲਾ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ • ਸੰਗਰੂਰ 'ਚ ਭਾਜਪਾ 26 ਨਵੰਬਰ ਨੂੰ ਕਰੇਗੀ ਵੱਡੀ ਰੈਲੀ • ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ, ਜਾਰੀ ਕੀਤੇ ਸਖ਼ਤ ਹੁਕਮ • ਅੰਮ੍ਰਿਤਸਰ 'ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ ਦਾ ਅਹਿਮ ਬਿਆਨ • ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਨਿੱਜੀ ਕੰਪਨੀ ਦੀ ਐਂਟਰੀ! ਯਾਤਰੀਆਂ 'ਤੇ ਵਧੇਗਾ ਖ਼ਰਚੇ ਦਾ ਬੋਝ • ਮੁੰਡੇ ਨੂੰ ਥਾਰ ਨਾਲ ਦਰੜਨ ਦਾ ਮਾਮਲਾ : ਪਰਿਵਾਰ ਨੇ ਦਿੱਤਾ ਅਲਟੀਮੇਟਮ, ਅੱਜ ਗ੍ਰਿਫ਼ਤਾਰੀ ਨਾ ਹੋਈ ਤਾਂ... • ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ ਇਤਰਾਜ਼ • ਪੰਜਾਬ 'ਚ ਸੀਤ ਲਹਿਰ ਦਾ ਆਗਾਜ਼! ਲਗਾਤਾਰ ਡਿੱਗ ਰਿਹਾ ਪਾਰਾ, ਵਾਹਨ ਚਾਲਕਾਂ ਨੂੰ ਕੀਤਾ ਗਿਆ ਅਲਰਟ • 2027 ਚੋਣਾਂ ਲਈ ਭਾਜਪਾ ਦਾ ਵੱਡਾ ਦਾਅ, 3 ਹੈਲਪਲਾਈਨਾਂ ਤੇ QR ਕੋਡ ਰਾਹੀਂ ਲੋਕਾਂ ਤੋਂ ਮੰਗੇ ਸੁਝਾਅ • 60 ਫੀਸਦੀ ਸਾਫ਼ ਹੋਈ ਯਮੁਨਾ, ਪੀਣ ਯੋਗ ਹੋਇਆ ਪਾਣੀ: ਮਨਜਿੰਦਰ ਸਿਰਸਾ

ਚੰਡੀਗੜ੍ਹ

ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਨਿੱਜੀ ਕੰਪਨੀ ਦੀ ਐਂਟਰੀ! ਯਾਤਰੀਆਂ 'ਤੇ ਵਧੇਗਾ ਖ਼ਰਚੇ ਦਾ ਬੋਝ

23 ਨਵੰਬਰ, 2026 04:48 PM

ਚੰਡੀਗੜ੍ਹ : ਚੰਡੀਗੜ੍ਹ ਵਰਲਡ ਕਲਾਸ ਰੇਲਵੇ ਸਟੇਸ਼ਨ ਦੇ ਪੁਨਰ-ਨਿਰਮਾਣ ਦਾ ਕੰਮ ਪੂਰਾ ਹੋਣ ’ਚ ਕਰੀਬ ਇਕ ਮਹੀਨਾ ਬਾਕੀ ਹੈ। ਇਸੇ ਦੌਰਾਨ ਰੇਲ ਲੈਂਡ ਡਿਵੈਲਪਮੈਂਟ ਅਥਾਰਟੀ (ਆਰ. ਐੱਲ. ਡੀ. ਏ.) ਨੇ ਸਟੇਸ਼ਨ ’ਤੇ ਯਾਤਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਸੰਚਾਲਨ ਨਿੱਜੀ ਕੰਪਨੀ ਨੂੰ ਸੌਂਪਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਇਸ ਸਬੰਧੀ 16 ਨਵੰਬਰ ਨੂੰ ਤੀਜੀ ਵਾਰ ਟੈਂਡਰ ਜਾਰੀ ਕੀਤਾ ਗਿਆ ਹੈ। ਕੰਪਨੀਆਂ 30 ਦਸੰਬਰ ਤੱਕ ਅਰਜ਼ੀਆਂ ਦੇ ਸਕਣਗੀਆਂ, ਜਿਸ ਤੋਂ ਬਾਅਦ ਟੈਂਡਰ ਖੋਲ੍ਹੇ ਜਾਣਗੇ। ਅਧਿਕਾਰੀਆਂ ਅਨੁਸਾਰ ਇਸ ਵਾਰ ਟੈਂਡਰ ਪ੍ਰਕਿਰਿਆ ਨੂੰ ਦੋ ਹਿੱਸਿਆਂ ’ਚ ਵੰਡਿਆ ਗਿਆ ਹੈ। ਕਮਾਈ ਅਤੇ ਖਰਚਿਆਂ ਨਾਲ ਸਬੰਧਿਤ ਪ੍ਰਬੰਧਾਂ ਲਈ ਵੱਖ-ਵੱਖ ਟੈਂਡਰ ਜਾਰੀ ਕੀਤੇ ਗਏ ਹਨ। ਉਮੀਦ ਹੈ ਕਿ ਜਨਵਰੀ ਤੋਂ ਚੁਣੀ ਗਈ ਕੰਪਨੀ ਸਟੇਸ਼ਨ ਦੀਆਂ ਸਹੂਲਤਾਂ ਦਾ ਸੰਚਾਲਨ ਸੰਭਾਲ ਲਵੇਗੀ। ਹਾਲਾਂਕਿ ਪਾਰਕਿੰਗ, ਵਾਸ਼ਰੂਮ ਅਤੇ ਕੰਟੀਨ ਦੇ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਦਾ ਸੰਚਾਲਨ ਨਿਰਧਾਰਤ ਸਮੇਂ ਤੱਕ ਮੌਜੂਦਾ ਕੰਪਨੀਆਂ ਕੋਲ ਹੀ ਰਹੇਗਾ।


ਤੀਜੀ ਵਾਰ ਜਾਰੀ ਕੀਤਾ ਟੈਂਡਰ
ਚੰਡੀਗੜ੍ਹ ਵਰਲਡ ਕਲਾਸ ਰੇਲਵੇ ਸਟੇਸ਼ਨ ਦੀਆਂ ਸਹੂਲਤਾਂ ਦਾ ਸੰਚਾਲਨ ਨਿੱਜੀ ਹੱਥਾਂ ’ਚ ਸੌਂਪਣ ਲਈ ਇਸ ਤੋਂ ਪਹਿਲਾਂ ਵੀ ਦੋ ਵਾਰ ਟੈਂਡਰ ਜਾਰੀ ਕੀਤੇ ਗਏ ਸਨ। ਪਹਿਲੀ ਵਾਰ ਸਤੰਬਰ 2025 ਅਤੇ ਦੂਜੀ ਵਾਰ ਅਪ੍ਰੈਲ 2026 ’ਚ ਟੈਂਡਰ ਕੱਢਿਆ ਗਿਆ ਸੀ। ਪਿਛਲੀ ਪ੍ਰਕਿਰਿਆ ਦੌਰਾਨ ਸਿਰਫ਼ ਇਕ ਜਾਂ ਦੋ ਕੰਪਨੀਆਂ ਨੇ ਦਿਲਚਸਪੀ ਦਿਖਾਈ ਸੀ। ਇਸ ਨੂੰ ਦੇਖਦੇ ਹੋਏ ਆਰ. ਐੱਲ. ਡੀ. ਏ. ਨੇ ਇਸ ਵਾਰ ਟੈਂਡਰ ਦੋ ਹਿੱਸਿਆਂ ’ਚ ਵੰਡਿਆ ਹੈ, ਤਾਂ ਜੋ ਵੱਧ ਤੋਂ ਵੱਧ ਕੰਪਨੀਆਂ ਇਸ ’ਚ ਹਿੱਸਾ ਲੈ ਸਕਣ। ਸਟੇਸ਼ਨ ਦਾ ਸੰਚਾਲਨ ਨਿੱਜੀ ਕੰਪਨੀ ਦੇ ਹੱਥਾਂ ’ਚ ਜਾਣ ਤੋਂ ਬਾਅਦ ਪਲੇਟਫਾਰਮ ਟਿਕਟ ਦੀ ਕੀਮਤ ਵੱਧਣ ਦੀ ਸੰਭਾਵਨਾ ਹੈ। ਫਿਲਹਾਲ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਪਲੇਟਫਾਰਮ ਟਿਕਟ 10 ਰੁਪਏ ਦੀ ਹੈ। ਅੰਦਾਜ਼ਾ ਹੈ ਕਿ ਨਿੱਜੀ ਕੰਪਨੀ ਵੱਲੋਂ ਸੰਚਾਲਨ ਸੰਭਾਲਣ ਤੋਂ ਬਾਅਦ ਇਸ ਦੀ ਕੀਮਤ ਵਧਾ ਕੇ 20 ਰੁਪਏ ਕੀਤੀ ਜਾ ਸਕਦੀ ਹੈ। ਭੋਪਾਲ ਦੇ ਵਰਲਡ ਕਲਾਸ ਰੇਲਵੇ ਸਟੇਸ਼ਨ ਹਬੀਬਗੰਜ ਦੀ ਉਦਾਹਰਨ ਵੀ ਦਿੱਤੀ ਜਾ ਰਹੀ ਹੈ, ਜਿੱਥੇ ਨਿੱਜੀ ਕੰਪਨੀ ਨੂੰ ਸੰਚਾਲਨ ਸੌਂਪਣ ਤੋਂ ਬਾਅਦ ਪਲੇਟਫਾਰਮ ਟਿਕਟ ਦੀ ਕੀਮਤ 20 ਰੁਪਏ ਕਰ ਦਿੱਤੀ ਗਈ ਸੀ। ਹਾਲਾਂਕਿ ਚੰਡੀਗੜ੍ਹ ’ਚ ਨਵੀਂ ਦਰ ਨੂੰ ਲੈ ਕੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।


ਇਨ੍ਹਾਂ ਸਹੂਲਤਾਂ ਦਾ ਸੰਚਾਲਨ ਨਿੱਜੀ ਕੰਪਨੀ ਕੋਲ ਹੋਵੇਗਾ
ਰੇਲਵੇ ਟਿਕਟ ਅਤੇ ਪਾਰਸਲ ਬੁਕਿੰਗ ਨੂੰ ਛੱਡ ਕੇ ਸਟੇਸ਼ਨ ’ਤੇ ਯਾਤਰੀਆਂ ਨੂੰ ਮਿਲਣ ਵਾਲੀਆਂ ਲਗਭਗ ਸਾਰੀਆਂ ਸਹੂਲਤਾਂ ਦਾ ਸੰਚਾਲਨ ਨਿੱਜੀ ਕੰਪਨੀ ਨੂੰ ਸੌਂਪਣ ਦੀ ਯੋਜਨਾ ਹੈ। ਇਸ ’ਚ ਫੂਡ ਕੋਰਟ, ਪਾਰਕਿੰਗ, ਇਸ਼ਤਿਹਾਰ, ਕਲਾਕ ਰੂਮ, ਰਿਟਾਇਰਿੰਗ ਰੂਮ, ਵਾਸ਼ਰੂਮ, ਕੰਟੀਨ ਅਤੇ ਸਟੇਸ਼ਨ ਕੰਪਲੈਕਸ ਦੀ ਸਫ਼ਾਈ ਵਰਗੇ ਪ੍ਰਬੰਧ ਸ਼ਾਮਲ ਹਨ। ਇਸ ਦਾ ਉਦੇਸ਼ ਸਟੇਸ਼ਨ ’ਤੇ ਸਹੂਲਤਾਂ ਦਾ ਸੰਚਾਲਨ ਅਤੇ ਰੱਖ-ਰਖਾਅ ਸੁਚੱਜੇ ਢੰਗ ਨਾਲ ਕਰਨਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ ਨਿਗਮ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, 23 ਨੂੰ ਵੋਟਿੰਗ 26 ਨੂੰ ਹੋਵੇਗੀ ਗਿਣਤੀ

ਚੰਡੀਗੜ੍ਹ ਨਿਗਮ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, 23 ਨੂੰ ਵੋਟਿੰਗ 26 ਨੂੰ ਹੋਵੇਗੀ ਗਿਣਤੀ

ਭਲਕੇ ਹੋਵੇਗਾ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ, ਸ਼ਹਿਰ 'ਚ ਲੱਗ ਜਾਵੇਗਾ ਚੋਣ ਜ਼ਾਬਤਾ

ਭਲਕੇ ਹੋਵੇਗਾ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ, ਸ਼ਹਿਰ 'ਚ ਲੱਗ ਜਾਵੇਗਾ ਚੋਣ ਜ਼ਾਬਤਾ

ਚੰਡੀਗੜ੍ਹ 'ਚ ਦਿਲਜੀਤ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੈਂਕਾਂ ਤੇ ਮੋਹਾਲੀ ਏਅਰਪੋਰਟ ਲਈ ਵੀ ਆਈ ਈਮੇਲ

ਚੰਡੀਗੜ੍ਹ 'ਚ ਦਿਲਜੀਤ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੈਂਕਾਂ ਤੇ ਮੋਹਾਲੀ ਏਅਰਪੋਰਟ ਲਈ ਵੀ ਆਈ ਈਮੇਲ

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ ’ਚ ਭਲਕੇ ਸ਼ਾਮ ਤੋਂ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ

ਚੰਡੀਗੜ੍ਹ ’ਚ ਭਲਕੇ ਸ਼ਾਮ ਤੋਂ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ

ਦੀਵਾਲੀ ਤੋਂ ਪਹਿਲਾਂ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ, ਕਰੋੜਾਂ ਦਾ ਕਰਜ਼ਾ ਮੁਆਫ਼ ਕਰੇਗਾ ਚੰਡੀਗੜ੍ਹ ਪ੍ਰਸ਼ਾਸਨ