Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਲੈ ਕੇ ਅਹਿਮ ਖ਼ਬਰ, ਯਾਤਰੀਆਂ ਨੂੰ ਮਿਲੀ ਵੱਡੀ ਸਹੂਲਤ

16 ਸਤੰਬਰ, 2025 02:23 PM

ਚੰਡੀਗੜ੍ਹ : ਹੁਣ ਯਾਤਰੀਆਂ ਨੂੰ ਰੇਲਵੇ ਸਟੇਸ਼ਨ ’ਤੇ ਪਲੇਟਫਾਰਮ ਦੀ ਭੀੜ ਤੋਂ ਛੁਟਕਾਰਾ ਮਿਲੇਗਾ। ਰੇਲਵੇ ਵੱਲੋਂ ਵੱਡਾ ਕਾਨਕੋਰਸ ਏਰੀਆ ਤਿਆਰ ਕੀਤਾ ਗਿਆ ਹੈ, ਜਿੱਥੇ ਯਾਤਰੀ ਟਰੇਨ ਦੀ ਉਡੀਕ ਕਰ ਸਕਣਗੇ। ਇਸ ਨਾਲ ਪਲੇਟਫਾਰਮ ’ਤੇ ਭੀੜ ਘੱਟ ਹੋਵੇਗੀ ਤੇ ਯਾਤਰੀਆਂ ਨੂੰ ਸੁਰੱਖਿਅਤ ਢੰਗ ਨਾਲ ਯਾਤਰਾ ਕਰਨ ਦੀ ਸਹੂਲਤ ਮਿਲੇਗੀ। ਰੇਲਵੇ ਸਟੇਸ਼ਨ ਪਲੇਟਫਾਰਮ ’ਤੇ ਭੀੜ ਨੂੰ ਧਿਆਨ ’ਚ ਰੱਖਦਿਆਂ ਕਾਨਕੋਰਸ ਏਰੀਆ ਬਣਾਇਆ ਜਾ ਰਿਹਾ ਹੈ। ਯਾਤਰੀ ਕਾਨਕੋਰਸ ’ਚ ਟਰੇਨ ਦਾ ਇੰਤਜ਼ਾਰ ਕਰਨਗੇ। ਇਸ ਨਾਲ ਪਲੇਟਫਾਰਮ ’ਤੇ ਭੀੜ ਨਹੀਂ ਹੋਵੇਗੀ। ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਦੋਹਾਂ ਇਮਾਰਤਾਂ ਦੇ ਵਿਚਕਾਰ ਕਰੀਬ 72 ਗੁਣਾ 82 ਮੀਟਰ ਦਾ ਏਰੀਆ ਬਣਾਇਆ ਗਿਆ ਹੈ। ਇਸਦੀ ਫਿਨਿਸ਼ਿੰਗ ਦਾ ਕੰਮ ਚੱਲ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨਕੋਰਸ ਏਰੀਏ ’ਚ ਇਕੱਠੇ 8 ਤੋਂ 10 ਹਜ਼ਾਰ ਯਾਤਰੀ ਆ ਸਕਦੇ ਹਨ। ਇਸ ਏਰੀਏ ਨੂੰ ਬਣਾਉਣ ਦਾ ਮੁੱਖ ਮਕਸਦ ਇਹ ਹੈ ਕਿ ਜਿਸ ਯਾਤਰੀ ਦੀ ਟਰੇਨ ਪਲੇਟਫਾਰਮ ’ਤੇ ਆ ਰਹੀ ਹੈ, ਉਹੀ ਯਾਤਰੀ ਪਲੇਟਫਾਰਮ ’ਤੇ ਜਾਵੇਗਾ। ਅਜਿਹੀ ਸਥਿਤੀ ’ਚ ਯਾਤਰੀਆਂ ਨੂੰ ਭੀੜ ਤੋਂ ਛੁਟਕਾਰਾ ਮਿਲੇਗਾ ਤੇ ਉਨ੍ਹਾਂ ਦਾ ਸਾਮਾਨ ਚੋਰੀ ਹੋਣ ਦੀ ਸੰਭਾਵਨਾ ਘੱਟ ਹੋਵੇਗੀ।

ਪਲੇਟਫਾਰਮ ’ਤੇ ਜਾਣ ਵਾਲੇ ਰਸਤੇ ’ਤੇ ਲਾਇਆ ਜਾਵੇਗਾ ਬੂਮ ਬੈਰੀਅਰ
ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਿਰਫ਼ ਪਲੇਟਫਾਰਮ ਨੰਬਰ 1 ਤੇ 6 ਦੇ ਯਾਤਰੀ ਟਿਕਟ ਦੇ ਨਾਲ ਕਾਨਕੋਰਸ ਏਰੀਏ ’ਚ ਜਾਣ ਦੀ ਬਜਾਏ ਪਲੇਟਫਾਰਮ ’ਤੇ ਜਾ ਸਕਦੇ ਹਨ। ਕਾਨਕੋਰਸ ਏਰੀਏ ’ਚ ਉਡੀਕ ਕਰ ਰਹੇ ਯਾਤਰੀ ਬਿਨਾਂ ਟਿਕਟ ਦੇ ਪਲੇਟਫਾਰਮ ’ਤੇ ਨਹੀਂ ਜਾ ਸਕਣਗੇ। ਅਧਿਕਾਰੀ ਨੇ ਦੱਸਿਆ ਕਿ ਯਾਤਰੀ ਕੋਲ ਟਰੇਨ ਟਿਕਟ ਜਾਂ ਫਿਰ ਪਲੇਟਫਾਰਮ ਟਿਕਟ ਹੋਵੇ, ਜਿਸ ਤੋਂ ਬਾਅਦ ਹੀ ਉਹ ਪਲੇਟਫਾਰਮ ’ਤੇ ਐਂਟਰੀ ਕਰ ਸਕਦਾ ਹੈ, ਕਿਉਂਕਿ ਕਾਨਕੋਰਸ ’ਤੇ ਪਲੇਟਫਾਰਮ ’ਤੇ ਜਾਣ ਵਾਲੇ ਰਸਤੇ ’ਤੇ ਬੂਮ ਬੈਰੀਅਰ ਲਾਇਆ ਜਾਵੇਗਾ। ਇਹ ਉਦੋਂ ਖੁੱਲ੍ਹੇਗਾ, ਜਦੋਂ ਟਿਕਟ ਸਕੈਨ ਹੋਵੇਗੀ। ਅਜਿਹੀ ਸਥਿਤੀ ’ਚ ਹੁਣ ਕੋਈ ਵੀ ਵਿਅਕਤੀ ਬਿਨਾਂ ਟਿਕਟ ਦੇ ਪਲੇਟਫਾਰਮ ’ਤੇ ਨਹੀਂ ਜਾ ਸਕਦਾ। ਇੰਨਾ ਹੀ ਨਹੀਂ, ਜਿਨ੍ਹਾਂ ਯਾਤਰੀਆਂ ਦੇ ਪਰਿਵਾਰਕ ਮੈਂਬਰ ਰੇਲਵੇ ਸਟੇਸ਼ਨ ਜਾਂਦੇ ਹਨ, ਉਨ੍ਹਾਂ ਨੂੰ ਪਲੇਟਫਾਰਮ ਟਿਕਟ ਲੈਣੀ ਜ਼ਰੂਰੀ ਹੋਵੇਗੀ, ਨਹੀਂ ਤਾਂ ਉਹ ਕਾਨਕੋਰਸ ਏਰੀਏ ਤੋਂ ਅੱਗੇ ਨਹੀਂ ਜਾ ਸਕਦੇ।

ਪਲੇਟਫਾਰਮ ਨੰ.1 ਤੇ 6 ’ਤੇ ਹੀ ਸਿੱਧੇ ਪਲੇਟਫਾਰਮ ਜਾਣ ਦੀ ਸਹੂਲਤ ਰਹੇਗੀ ਜਾਰੀ
ਚੰਡੀਗੜ੍ਹ ਤੋਂ ਪਲੇਟਫਾਰਮ ਨੰਬਰ-1 ਤੇ ਪੰਚਕੂਲਾ ਤੋਂ ਪਲੇਟਫਾਰਮ ਨੰਬਰ-6 ’ਤੇ ਜਾਣ ਵਾਲੇ ਯਾਤਰੀਆਂ ਨੂੰ ਕਾਨਕੋਰਸ ਜਾਣ ਦੀ ਲੋੜ ਨਹੀਂ ਹੋਵੇਗੀ ਪਰ ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਪਲੇਟਫਾਰਮ ਤੱਕ ਪਹੁੰਚਣ ਲਈ ਬੂਮ ਬੈਰੀਅਰ ’ਚੋਂ ਲੰਘਣਾ ਪਵੇਗਾ। ਰੇਲਵੇ ਨੇ ਪਲੇਟਫਾਰਮ ਨੰਬਰ-1 ਤੇ 6 ਦੇ ਦੋਵੇਂ ਪਾਸੇ ਹੇਠਾ ਵੇਟਿੰਗ ਏਰੀਆ ਵੀ ਬਣਾਇਆ ਹੈ, ਤਾਂ ਜੋ ਯਾਤਰੀ ਉੱਥੇ ਬੈਠ ਕੇ ਰੇਲਗੱਡੀ ਦੀ ਉਡੀਕ ਕਰ ਸਕਣ।

ਰੇਲਵੇ ਨੇ ਹਾਦਸੇ ਰੋਕਣ ਲਈ ਲਿਆ ਫ਼ੈਸਲਾ
ਤਿਉਹਾਰਾਂ ਤੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਟਰੇਨਾਂ ’ਚ ਜ਼ਿਆਦਾ ਭੀੜ ਹੋ ਜਾਂਦੀ ਹੈ, ਇਸ ਨੂੰ ਧਿਆਨ ’ਚ ਰੱਖਦਿਆਂ ਯਾਤਰੀਆਂ ਨੂੰ ਪਲੇਟਫਾਰਮ ’ਤੇ ਜਾਣ ਦੀ ਰੋਕ ਲਾਈ ਗਈ ਹੈ। ਦਿੱਲੀ ਰੇਲਵੇ ਸਟੇਸ਼ਨ ’ਤੇ ਇਸ ਸਾਲ ਪਲੇਟਫਾਰਮ ’ਤੇ ਭੱਜਦੌੜ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ ਸਨ। ਇਸ ਲਈ ਰੇਲਵੇ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਫ਼ੈਸਲਾ ਲਿਆ ਗਿਆ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ