Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਚੰਡੀਗੜ੍ਹ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਡਿਜੀਟਲ ਟਿਕਟਾਂ ਵੱਲ ਰੁਝਾਨ ਵਧਿਆ

08 ਮਾਰਚ, 2026 08:35 PM

ਚੰਡੀਗੜ੍ਹ : ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਅਣਰਿਜ਼ਰਵਡ ਟਿਕਟਾਂ ਲੈਣ ਲਈ ਯਾਤਰੀ ਹੁਣ ਲੰਬੀਆਂ ਕਤਾਰਾਂ ’ਚ ਖੜ੍ਹਨ ਦੀ ਬਜਾਏ ਡਿਜੀਟਲ ਸਹੂਲਤਾਂ ਵੱਲ ਵੱਧ ਰੁਝਾਨ ਦਿਖਾ ਰਹੇ ਹਨ। ਰੇਲਵੇ ਵੱਲੋਂ ਚੰਡੀਗੜ੍ਹ ਤੇ ਪੰਚਕੂਲਾ ਪਾਸੇ ਲਾਈਆਂ ਟਿਕਟ ਵੈਂਡਿੰਗ ਮਸ਼ੀਨਾਂ ਤੇ ਕਿਊ. ਆਰ. ਕੋਡ ਰਾਹੀਂ ਯਾਤਰੀ ਟਿਕਟਾਂ ਖ਼ਰੀਦ ਰਹੇ ਹਨ। ਟਿਕਟ ਲੈਣ ਤੋਂ ਬਾਅਦ ਯਾਤਰੀ ਸਿੱਧੇ ਪਲੇਟਫਾਰਮ ’ਤੇ ਜਾ ਸਕਦੇ ਹਨ, ਜਿਸ ਨਾਲ ਕਤਾਰਾਂ ’ਚ ਲੱਗਣ ਦੀ ਝੰਝਟ ਘੱਟ ਹੋ ਗਈ ਹੈ। ਇਸ ਸਮੇਂ ਚੰਡੀਗੜ੍ਹ ਪਾਸੇ ਦੋ ਤੇ ਪੰਚਕੂਲਾ ਪਾਸੇ ਇਕ ਟਿਕਟ ਵੈਂਡਿੰਗ ਮਸ਼ੀਨ ਲੱਗੀ ਹੋਈ ਹੈ। ਯਾਤਰੀਆਂ ਦੇ ਵਧਦੇ ਹੁੰਗਾਰੇ ਨੂੰ ਦੇਖਦਿਆਂ ਰੇਲਵੇ ਵੱਲੋਂ ਚਾਰ ਹੋਰ ਨਵੀਆਂ ਮਸ਼ੀਨਾਂ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਮਸ਼ੀਨਾਂ ਸਟੇਸ਼ਨ ’ਤੇ ਪਹੁੰਚ ਚੁੱਕੀਆਂ ਹਨ ਤੇ ਇਨ੍ਹਾਂ ਦਾ ਸਾਫਟਵੇਅਰ ਅਪਡੇਟ ਕੀਤਾ ਜਾ ਰਿਹਾ ਹੈ। ਅਪਡੇਟ ਪੂਰਾ ਹੋਣ ਤੋਂ ਬਾਅਦ ਚੰਡੀਗੜ੍ਹ ਪਾਸੇ ਪੰਜ ਤੇ ਪੰਚਕੂਲਾ ਪਾਸੇ ਦੋ ਵੈਂਡਿੰਗ ਮਸ਼ੀਨਾਂ ਹੋ ਜਾਣਗੀਆਂ।

ਕਾਊਂਟਰ ’ਤੇ ਵੀ ਕਿਊ.ਆਰ. ਕੋਡ ਨਾਲ ਭੁਗਤਾਨ ਦੀ ਸਹੂਲਤ
ਅਣਰਿਜ਼ਰਵਡ ਟਿਕਟ ਕਾਊਂਟਰਾਂ ’ਤੇ ਹੁਣ ਕਿਊ. ਆਰ. ਕੋਡ ਦੀ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ। ਯਾਤਰੀ ਕੋਡ ਸਕੈਨ ਕਰਕੇ ਮੋਬਾਈਲ ਰਾਹੀਂ ਕਿਰਾਏ ਦਾ ਭੁਗਤਾਨ ਕਰ ਸਕਦੇ ਹਨ ਤੇ ਭੁਗਤਾਨ ਦੀ ਪੁਸ਼ਟੀ ਦਿਖਾ ਕੇ ਟਿਕਟ ਪ੍ਰਾਪਤ ਕਰ ਸਕਦੇ ਹਨ। ਇਸ ਨਾਲ ਖੁੱਲ੍ਹੇ ਪੈਸਿਆਂ ਦੀ ਸਮੱਸਿਆ ਵੀ ਕਾਫ਼ੀ ਹੱਦ ਤੱਕ ਦੂਰ ਹੋ ਗਈ ਹੈ।

28 ਫ਼ੀਸਦੀ ਯਾਤਰੀ ਡਿਜੀਟਲ ਢੰਗ ਨਾਲ ਲੈ ਰਹੇ ਟਿਕਟ
ਅਧਿਕਾਰੀਆਂ ਅਨੁਸਾਰ ਸਟੇਸ਼ਨ ਤੋਂ ਜਾਰੀ ਹੋਣ ਵਾਲੀਆਂ ਅਣਰਿਜ਼ਰਵਡ ਟਿਕਟਾਂ ’ਚੋਂ ਕਰੀਬ 28 ਫ਼ੀਸਦੀ ਟਿਕਟਾਂ ਹੁਣ ਆਨਲਾਈਨ ਜਾਂ ਡਿਜੀਟਲ ਮਾਧਿਅਮਾਂ ਰਾਹੀਂ ਖ਼ਰੀਦੀਆਂ ਜਾ ਰਹੀਆਂ ਹਨ। ਇਨ੍ਹਾਂ ’ਚੋਂ 11 ਫ਼ੀਸਦੀ ਟਿਕਟਾਂ ਵੈਂਡਿੰਗ ਮਸ਼ੀਨਾਂ ਤੋਂ, 10 ਫ਼ੀਸਦੀ ਕਿਊ.ਆਰ. ਕੋਡ ਰਾਹੀਂ ਤੇ ਕਰੀਬ 7 ਫ਼ੀਸਦੀ ਯਾਤਰੀ ਮੋਬਾਈਲ ਐਪ ਦੀ ਵਰਤੋਂ ਕਰਕੇ ਟਿਕਟਾਂ ਲੈ ਰਹੇ ਹਨ। ਯਾਤਰੀਆਂ ਦੀ ਸਹੂਲਤ ਲਈ ਰੇਲਵੇ ਵੱਲੋਂ ਸਟੇਸ਼ਨ ’ਤੇ ਕਈ ਥਾਵਾਂ ’ਤੇ ਕਿਊ.ਆਰ. ਕੋਡ ਦੇ ਫਲੈਕਸੀ ਬੋਰਡ ਲਾਏ ਗਏ ਹਨ ਅਤੇ ਮਾਰਗਦਰਸ਼ਨ ਲਈ ਇਕ ਕਰਮਚਾਰੀ ਦੀ ਡਿਊਟੀ ਵੀ ਲਾਈ ਗਈ ਹੈ, ਤਾਂ ਜੋ ਯਾਤਰੀਆਂ ਨੂੰ ਟਿਕਟ ਲੈਣ ’ਚ ਕੋਈ ਦਿੱਕਤ ਨਾ ਆਵੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ