Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਪੰਜਾਬ

'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ

16 ਜੁਲਾਈ, 2026 06:36 PM

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਕਾਂਗਰਸ 'ਚ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਹੁਣ ਅਹਿਮ ਮੋੜ 'ਤੇ ਪਹੁੰਚਦੀ ਨਜ਼ਰ ਆ ਰਹੀ ਹੈ। ਪਾਰਟੀ ਹਾਈਕਮਾਨ ਦੀ ਵੱਧਦੀ ਸਰਗਰਮੀ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਸੰਗਠਨਕ ਏਕਤਾ ਅਤੇ ਅਨੁਸ਼ਾਸਨ ਦੇ ਮਾਮਲੇ 'ਚ ਹੁਣ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ। ਇਸ ਦਰਮਿਆਨ ਸਭ ਤੋਂ ਵੱਡਾ ਸਵਾਲ ਇਹ ਉੱਠ ਰਿਹਾ ਹੈ ਕਿ ਕੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਸਮਰਥਕ ਆਗੂਆਂ ਵੱਲੋਂ ਅਪਣਾਈ ਗਈ ਰਣਨੀਤੀ ਉਨ੍ਹਾਂ 'ਤੇ ਹੀ ਭਾਰੀ ਪੈ ਸਕਦੀ ਹੈ? ਸੂਤਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਪਰਗਟ ਸਿੰਘ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਦਿੱਲੀ ਪਹੁੰਚ ਕੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਉਸ ਧੜੇ ਦੀ ਪਹਿਲੀ ਅਧਿਕਾਰਕ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ, ਜੋ ਪਿਛਲੇ ਕੁੱਝ ਸਮੇਂ ਤੋਂ ਪੰਜਾਬ ਕਾਂਗਰਸ ਨਾਲ ਜੁੜੇ ਕਈ ਫ਼ੈਸਲਿਆਂ 'ਤੇ ਵੱਖਰਾ ਰੁਖ ਅਪਣਾਉਂਦਾ ਆ ਰਿਹਾ ਹੈ। ਇਸ ਤੋਂ ਪਹਿਲਾਂ ਚੰਨੀ ਅਤੇ ਰੰਧਾਵਾ ਦੀ ਸੀਨੀਅਰ ਕਾਂਗਰਸੀ ਆਗੂ ਰਣਦੀਪ ਸਿੰਘ ਸੂਰਜੇਵਾਲਾ ਨਾਲ ਵੀ ਮੁਲਾਕਾਤ ਹੋ ਚੁੱਕੀ ਹੈ। ਹਾਲਾਂਕਿ ਸਿਆਸੀ ਗਲਿਆਰਿਆਂ ਵਿੱਚ ਸਭ ਤੋਂ ਵੱਧ ਚਰਚਾ ਇਸ ਗੱਲ ਦੀ ਹੈ ਕਿ ਹੁਣ ਤੱਕ ਰਾਹੁਲ ਗਾਂਧੀ ਨੇ ਚੰਨੀ ਧੜੇ ਨਾਲ ਸਿੱਧੀ ਮੁਲਾਕਾਤ ਨਹੀਂ ਕੀਤੀ। ਇਸ ਕਾਰਨ ਪੂਰੇ ਘਟਨਾਕ੍ਰਮ ਨੂੰ ਵੱਖਰੇ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ। ਪਾਰਟੀ ਦੇ ਅੰਦਰ ਇਸ ਨੂੰ ਇੱਕ ਸੰਦੇਸ਼ ਵਜੋਂ ਵੀ ਲਿਆ ਜਾ ਰਿਹਾ ਹੈ ਕਿ ਕਾਂਗਰਸ ਹਾਈਕਮਾਨ ਇਸ ਵੇਲੇ ਦਬਾਅ ਦੀ ਸਿਆਸਤ ਅੱਗੇ ਝੁਕਣ ਦੇ ਮੂਡ 'ਚ ਨਹੀਂ ਹੈ।


ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨੇ ਪੰਜਾਬ ਨਾਲ ਜੁੜੇ ਮਾਮਲਿਆਂ ਬਾਰੇ ਆਪਣੀ ਸਪੱਸ਼ਟ ਰਾਏ ਪਾਰਟੀ ਲੀਡਰਸ਼ਿਪ ਅੱਗੇ ਰੱਖ ਦਿੱਤੀ ਹੈ। ਇਹ ਵੀ ਚਰਚਾ ਹੈ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਦਾ ਚੰਡੀਗੜ੍ਹ ਦੌਰਾ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਅਤੇ ਫਿਲਹਾਲ ਚੰਨੀ ਧੜੇ ਨਾਲ ਕੋਈ ਵੱਖਰੀ ਮੀਟਿੰਗ ਤੈਅ ਨਹੀਂ ਕੀਤੀ ਗਈ। ਇਸ ਤੋਂ ਇਹ ਸੰਕੇਤ ਵੀ ਮਿਲ ਰਹੇ ਹਨ ਕਿ ਪਾਰਟੀ ਪਹਿਲ ਦੇ ਆਧਾਰ 'ਤੇ ਸੰਗਠਨਕ ਅਨੁਸ਼ਾਸਨ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਉਹ ਲਗਾਤਾਰ ਜ਼ਿਲ੍ਹਾ ਪੱਧਰੀ ਆਗੂਆਂ, ਵਰਕਰਾਂ ਅਤੇ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਵੜਿੰਗ ਸੰਗਠਨ 'ਚ ਆਪਣੀ ਪਕੜ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਇਹ ਸੰਦੇਸ਼ ਦੇਣਾ ਚਾਹੁੰਦੇ ਹਨ ਕਿ ਅਧਿਕਾਰਤ ਲੀਡਰਸ਼ਿਪ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਜਾਰੀ ਹਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਕਾਂਗਰਸ ਹਾਈਕਮਾਨ ਕਿਸੇ ਵੀ ਤਰ੍ਹਾਂ ਦੀ ਸਮਾਂਤਰ ਸਿਆਸਤ ਜਾਂ ਜਨਤਕ ਦਬਾਅ ਬਣਾਉਣ ਦੀ ਕੋਸ਼ਿਸ਼ ਨੂੰ ਅਨੁਸ਼ਾਸਨਹੀਣਤਾ ਵਜੋਂ ਲੈਂਦੀ ਹੈ ਤਾਂ ਆਉਣ ਵਾਲੇ ਦਿਨਾਂ 'ਚ ਕੋਈ ਵੱਡਾ ਫ਼ੈਸਲਾ ਸਾਹਮਣੇ ਆ ਸਕਦਾ ਹੈ।


ਹਾਲਾਂਕਿ ਪਾਰਟੀ ਵੱਲੋਂ ਅਜੇ ਤੱਕ ਕਿਸੇ ਕਾਰਵਾਈ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ, ਪਰ ਦਿੱਲੀ 'ਚ ਚੱਲ ਰਹੀਆਂ ਮੀਟਿੰਗਾਂ ਨੇ ਸਿਆਸੀ ਚਰਚਾਵਾਂ ਨੂੰ ਤੇਜ਼ ਕਰ ਦਿੱਤਾ ਹੈ। ਪਾਰਟੀ ਅੰਦਰ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਲੀਡਰਸ਼ਿਪ ਪੰਜਾਬ ਇਕਾਈ 'ਚ ਲਗਾਤਾਰ ਸਾਹਮਣੇ ਆ ਰਹੀ ਧੜੇਬੰਦੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਅਜਿਹੇ ਵਿੱਚ ਜੋ ਵੀ ਫ਼ੈਸਲਾ ਹੋਵੇਗਾ, ਉਸ ਦਾ ਮੁੱਖ ਮਕਸਦ ਸੰਗਠਨ ਨੂੰ ਇਕਜੁੱਟ ਰੱਖਣਾ ਅਤੇ ਚੋਣੀ ਤਿਆਰੀਆਂ ਨੂੰ ਮਜ਼ਬੂਤ ਕਰਨਾ ਹੋਵੇਗਾ। ਫਿਲਹਾਲ ਸਾਰਿਆਂ ਦੀਆਂ ਨਜ਼ਰਾਂ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਅਗਲੇ ਕਦਮ 'ਤੇ ਟਿਕੀਆਂ ਹੋਈਆਂ ਹਨ। ਜੇਕਰ ਹਾਈਕਮਾਨ ਅਨੁਸ਼ਾਸਨ ਦੇ ਮਾਮਲੇ 'ਚ ਸਖ਼ਤ ਰੁਖ ਅਪਣਾਉਂਦੀ ਹੈ ਤਾਂ ਇਹ ਪੰਜਾਬ ਕਾਂਗਰਸ ਲਈ ਵੱਡਾ ਸੰਦੇਸ਼ ਹੋਵੇਗਾ। ਜੇਕਰ ਗੱਲਬਾਤ ਰਾਹੀਂ ਹੱਲ ਕੱਢਿਆ ਜਾਂਦਾ ਹੈ ਤਾਂ ਇਹ ਵੀ ਸਪੱਸ਼ਟ ਹੋ ਜਾਵੇਗਾ ਕਿ ਕਾਂਗਰਸ ਟਕਰਾਅ ਦੀ ਥਾਂ ਸੰਤੁਲਨ ਅਤੇ ਸਹਿਮਤੀ ਦੀ ਰਾਜਨੀਤੀ ਨੂੰ ਤਰਜ਼ੀਹ ਦੇਣਾ ਚਾਹੁੰਦੀ ਹੈ। ਹੁਣ ਸਭ ਤੋਂ ਵੱਡਾ ਸਵਾਲ ਇਹੀ ਹੈ ਕਿ ਕੀ ਚੰਨੀ ਧੜੇ ਦੀ ਰਣਨੀਤੀ ਕਾਮਯਾਬ ਹੋਵੇਗੀ ਜਾਂ ਰਾਹੁਲ ਗਾਂਧੀ ਅਜਿਹਾ ਫ਼ੈਸਲਾ ਲੈਣਗੇ, ਜੋ ਪੰਜਾਬ ਕਾਂਗਰਸ ਦੀ ਭਵਿੱਖੀ ਦਿਸ਼ਾ ਹੀ ਤੈਅ ਕਰ ਦੇਵੇ? ਇਸ ਦਾ ਜਵਾਬ ਆਉਣ ਵਾਲੇ ਇੱਕ-ਦੋ ਦਿਨਾਂ 'ਚ ਮਿਲ ਸਕਦਾ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ

ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ

PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ

PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ ਨੇ ਲਿਆ ਹਿੱਸਾ

PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ ਨੇ ਲਿਆ ਹਿੱਸਾ