Sunday, October 25, 2026
BREAKING
• 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ • ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ • 4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ • PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ' • ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ • ਝੋਟਾ ਕਤਲ ਕਾਂਡ ਦੀ ਜਾਂਚ ਤੇਜ਼, CBI ਦੀਆਂ 3 ਟੀਮਾਂ ਵੱਖ-ਵੱਖ ਪਹਿਲੂਆਂ ਦੀ ਕਰ ਰਹੀਆਂ ਜਾਂਚ

ਦੁਨੀਆਂ

'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ

20 ਅਪ੍ਰੈਲ, 2026 07:21 PM

ਜਾਪਾਨ ਵਿੱਚ ਸੋਮਵਾਰ ਸ਼ਾਮ ਆਏ 7.5 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਤੋਂ ਬਾਅਦ ਦੇਸ਼ ਸੁਨਾਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਭੂਚਾਲ ਕਾਰਨ ਜਾਪਾਨ ਬੁਰੀ ਤਰ੍ਹਾਂ ਕੰਬ ਗਿਆ ਤੇ ਇਸ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਸ਼ਕਤੀਸ਼ਾਲੀ ਭੂਚਾਲ ਮਗਰੋਂ ਜਾਪਾਨ ਦੇ ਪ੍ਰਧਾਨ ਮੰਤਰੀ ਸਾਨੇ ਤਾਕਾਇਚੀ ਨੇ ਦੇਸ਼ ਵਾਸੀਆਂ ਦੇ ਨਾਂ ਐਕਸ 'ਤੇ ਇਕ ਪੋਸਟ ਸਾਂਝੀ ਕਰਦਿਆਂ ਅਹਿਮ ਸੰਦੇਸ਼ ਜਾਰੀ ਕੀਤਾ ਹੈ। ਇਸ ਪੋਸਟ 'ਚ ਉਨ੍ਹਾਂ ਨੇ ਸੁਨਾਮੀ ਦੇ ਖ਼ਤਰੇ ਦੇ ਮੱਦੇਨਜ਼ਰ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਹੈ।


ਆਪਣੀ ਪੋਸਟ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਜ਼ਬਰਦਸਤ ਭੂਚਾਲ ਮਗਰੋਂ ਜਾਰੀ ਕੀਤੀ ਗਈ ਸੁਨਾਮੀ ਦੀ ਚਿਤਾਵਨੀ ਅਜੇ ਵੀ ਜਾਰੀ ਹੈ। ਪ੍ਰਭਾਵਿਤ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਪਹਾੜੀ ਇਲਾਕਿਆਂ ਜਾਂ ਉੱਚੀਆਂ ਇਮਾਰਤਾਂ ਵੱਲ ਚਲੇ ਜਾਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਚਿਤਾਵਨੀ ਹਟਾਈ ਨਹੀਂ ਜਾਂਦੀ, ਲੋਕ ਸੁਰੱਖਿਅਤ ਥਾਵਾਂ ਤੋਂ ਬਾਹਰ ਨਾ ਨਿਕਲਣ।


ਉਨ੍ਹਾਂ ਨੇ ਅੱਗੇ ਕਿਹਾ ਕਿ ਰਾਤ 7:30 ਵਜੇ ਹੋਕਾਈਡੋ ਅਤੇ ਸਾਨਰੀਕੂ ਦੇ ਤੱਟਵਰਤੀ ਖੇਤਰਾਂ ਲਈ ਇੱਕ ਵਿਸ਼ੇਸ਼ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਲੋਕਾਂ ਨੂੰ ਅਗਲੇ ਇੱਕ ਹਫ਼ਤੇ ਤੱਕ ਪੂਰੀ ਤਰ੍ਹਾਂ ਚੌਕਸ ਰਹਿਣ ਲਈ ਕਿਹਾ ਗਿਆ ਹੈ ਕਿਉਂਕਿ ਭੂਚਾਲ ਦੇ ਹੋਰ ਝਟਕੇ ਆ ਸਕਦੇ ਹਨ।


ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਆਪਣਾ ਜ਼ਰੂਰੀ ਸਾਮਾਨ ਹਰ ਵੇਲੇ ਨਾਲ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਦੁਬਾਰਾ ਝਟਕੇ ਮਹਿਸੂਸ ਹੁੰਦੇ ਹਨ, ਤਾਂ ਬਿਨਾਂ ਕਿਸੇ ਦੇਰੀ ਦੇ ਸਮੁੰਦਰੀ ਕੰਢੇ ਨੇੜਲੇ ਇਲਾਕਿਆਂ ਨੂੰ ਖਾਲੀ ਕਰ ਦਿੱਤਾ ਜਾਵੇ। ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਇਸ ਆਫ਼ਤ ਨਾਲ ਨਜਿੱਠਣ 'ਚ ਪੂਰੀ ਤਰ੍ਹਾਂ ਜੁਟੀ ਹੋਈ ਹੈ ਤੇ ਭੂਚਾਲ ਕਾਰਨ ਹੋਏ ਨੁਕਸਾਨ ਦੀ ਅਪਡੇਟ ਜਾਰੀ ਕੀਤੀ ਜਾਵੇਗੀ।

 

Have something to say? Post your comment

ਅਤੇ ਦੁਨੀਆਂ ਖਬਰਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ