Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਜਥੇਦਾਰ ਗੜਗੱਜ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਨਾਨਕਸ਼ਾਹੀ ਸੰਮਤ 558 ਦਾ ਕੈਲੰਡਰ ਜਾਰੀ

06 ਮਾਰਚ, 2026 08:06 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਨਕਸ਼ਾਹੀ ਸੰਮਤ 558 (ਸੰਨ 2026-27) ਦਾ ਕੈਲੰਡਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ ਸ੍ਰੀ ਕੀਰਤਪੁਰ ਸਾਹਿਬ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ।

ਕੈਲੰਡਰ ਜਾਰੀ ਕਰਨ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਜਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖਾਂ ਦਾ ਨਵਾਂ ਵਰ੍ਹਾ 1 ਚੇਤ ਤੋਂ ਸ਼ੁਰੂ ਹੁੰਦਾ ਹੈ ਅਤੇ ਇਸ ਦਿਨ ਹਰ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮ ਕਰਕੇ ਇਸ ਦੀ ਆਰੰਭਤਾ ਕਰਨੀ ਚਾਹੀਦੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਨੂੰ ਮਾਣ ਹੈ ਕਿ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦਾ ਆਪਣਾ ਕੈਲੰਡਰ ਹੈ ਅਤੇ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਸਿੱਖ ਜਗਤ ਨੂੰ ਨਾਨਕਸ਼ਾਹੀ ਕੈਲੰਡਰ ਹਰ ਗੁਰੂ-ਘਰ ਅਤੇ ਆਪੋ-ਆਪਣੇ ਘਰਾਂ ਵਿਚ ਲਗਾਉਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਾਲ ਭਗਤ ਰਵਿਦਾਸ ਜੀ ਦਾ 650 ਸਾਲਾ ਜਨਮ ਦਿਹਾੜਾ ਅਤੇ ਸ੍ਰੀ ਕੀਰਤਪੁਰ ਸਾਹਿਬ ਦਾ 400 ਸਾਲਾ ਸਥਾਪਨਾ ਦਿਵਸ ਕੌਮ ਵੱਲੋਂ ਚੜ੍ਹਦੀ ਕਲਾ ਅਤੇ ਪੰਥਕ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸ਼ਤਾਬਦੀ ਸਬੰਧੀ ਭਾਈਚਾਰੇ ਨਾਲ ਮਿਲ ਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ।

ਇਸੇ ਤਰ੍ਹਾਂ ਹੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਨੂੰ ਵੀ ਸਮੂਹ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਦੇ ਸਹਿਯੋਗ ਨਾਲ ਯਾਦਗਾਰੀ ਬਨਾਉਣ ਵਾਸਤੇ ਕਾਰਜ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਭਾਈ ਤਾਰਾ ਸਿੰਘ ਵਾਂ ਦੇ 300 ਸਾਲਾ ਸ਼ਹੀਦੀ ਸ਼ਤਾਬਦੀ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 11 ਤੋਂ 14 ਮਾਰਚ 2026 ਤੱਕ ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਸ਼ਤਾਬਦੀ ਸਮਾਗਮ ਹੋਣਗੇ। ਉਨ੍ਹਾਂ ਜਿਥੇ ਸੰਗਤਾਂ ਨੂੰ ਇਨ੍ਹਾਂ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ, ਉਥੇ ਹੀ ਨਾਨਕਸ਼ਾਹੀ ਸੰਮਤ 558 ਦੀ ਆਰੰਭਤਾ ਮੌਕੇ 13 ਮਾਰਚ ਦੀ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਗੁਰਮਤਿ ਸਮਾਗਮ ਵਿਚ ਪੁੱਜਣ ਲਈ ਵੀ ਕਿਹਾ। ਐਡਵੋਕੇਟ ਧਾਮੀ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 558 ਦੀ ਸਿੱਖ ਜਗਤ ਨੂੰ ਵਧਾਈ ਦਿੱਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੇਜਰ ਸਿੰਘ ਢਿੱਲੋਂ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਫੁੰਮਣ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਹਰਪਾਲ ਸਿੰਘ ਜੱਲ੍ਹਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਇੰਚਾਰਜ ਰਾਜਵਿੰਦਰ ਸਿੰਘ ਜੋਗਾ, ਬਗੀਚਾ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ