Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਸਮੇਂ ਤੱਥਾਂ ਨੂੰ ਘੋਖ ਕੇ ਦਰਜ ਕਰਵਾਓ : ਡਾ. ਰੇਨੂੰ ਅਗਰਵਾਲ

03 ਫ਼ਰਵਰੀ, 2026 04:50 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਅਫਸਰ ਡਾ. ਰੇਣੂ ਮਿੱਤਲ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ ਨਾਲ ਸਬੰਧਿਤ ਕੰਮਕਾਜ ਦੀ ਸਮੀਖਿਆ ਲਈ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦਾ ਮੁੱਖ ਮਕਸਦ ਜ਼ਿਲ੍ਹੇ ਅੰਦਰ ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਗਲਤੀ-ਰਹਿਤ ਬਣਾਉਣਾ ਸੀ।
 
ਮੀਟਿੰਗ ਦੌਰਾਨ ਜ਼ਿਲ੍ਹਾ ਸਿਹਤ ਅਫਸਰ ਡਾ. ਰੇਣੂ ਮਿੱਤਲ ਨੇ ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਤਾਇਨਾਤ ਸਾਰੇ ਸਿਹਤ ਕਰਮਚਾਰੀਆਂ ਨੂੰ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਜਨਮ ਦੀਆਂ 100 ਫੀਸਦੀ ਘਟਨਾਵਾਂ ਦੀ ਰਜਿਸਟ੍ਰੇਸ਼ਨ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਯਕੀਨੀ ਬਣਾਈ ਜਾਵੇ ਤਾਂ ਜੋ ਕਿਸੇ ਵੀ ਬੱਚੇ ਨੂੰ ਭਵਿੱਖ ਵਿੱਚ ਦਸਤਾਵੇਜ਼ੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਰੇਣੂ ਮਿੱਤਲ ਨੇ ਕਿਹਾ ਕਿ ਘਰਾਂ ਵਿੱਚ ਵਾਪਰਨ ਵਾਲੀਆਂ ਜਨਮ ਦੀਆਂ ਘਟਨਾਵਾਂ ਦੀ ਰਜਿਸਟ੍ਰੇਸ਼ਨ ਕਰਦੇ ਸਮੇਂ ਉਸ ਦੀ ਜੈਨੁਅਨਨੈੱਸ ਦੀ ਪੂਰੀ ਤਰ੍ਹਾਂ ਜਾਂਚ ਅਤੇ ਤਸਦੀਕ ਕਰਨੀ ਲਾਜ਼ਮੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗਲਤ ਰਜਿਸਟ੍ਰੇਸ਼ਨ ਜਾਂ ਦੁਰਵਰਤੋਂ ਨੂੰ ਰੋਕਿਆ ਜਾ ਸਕੇ।
 
ਮੀਟਿੰਗ ਦੌਰਾਨ ਇਹ ਵੀ ਹਦਾਇਤ ਦਿੱਤੀ ਗਈ ਕਿ ਸਾਲ 2025 ਨਾਲ ਸਬੰਧਿਤ ਜਨਮ ਤੇ ਮੌਤ ਦਾ ਸਾਰਾ ਰਿਕਾਰਡ ਨਿਰਧਾਰਿਤ ਫਾਰਮੈਟ ਅਨੁਸਾਰ ਸਮੇਂ ਸਿਰ ਭੇਜਣਾ ਯਕੀਨੀ ਬਣਾਇਆ ਜਾਵੇ। ਡਾ. ਮਿੱਤਲ ਨੇ ਕਿਹਾ ਕਿ ਰਿਕਾਰਡ ਭੇਜਣ ਵਿੱਚ ਦੇਰੀ ਜਾਂ ਅਧੂਰੀ ਜਾਣਕਾਰੀ ਸਰਕਾਰੀ ਕੰਮਕਾਜ ਵਿੱਚ ਰੁਕਾਵਟ ਪੈਦਾ ਕਰਦੀ ਹੈ। ਇਸ ਲਈ ਰਿਕਾਰਡ ਦੀ ਗੁਣਵੱਤਾ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ।
 
ਉਨ੍ਹਾਂ ਨੇ ਸਪਸ਼ਟ ਤੌਰ ’ਤੇ ਦੱਸਿਆ ਕਿ ਜਨਮ ਤੇ ਮੌਤ ਦੇ ਫਿਜ਼ੀਕਲ ਰਿਕਾਰਡ ਅਤੇ ਆਨਲਾਈਨ ਪੋਰਟਲ ’ਤੇ ਅਪਲੋਡ ਕੀਤੇ ਡਾਟਾ ਵਿੱਚ ਕਿਸੇ ਵੀ ਤਰ੍ਹਾਂ ਦਾ ਮਿਸਮੈਚ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਸਾਰੇ ਕਰਮਚਾਰੀਆਂ ਨੂੰ ਡਾਟਾ ਐਂਟਰੀ ਦੌਰਾਨ ਪੂਰੀ ਸਾਵਧਾਨੀ ਵਰਤਣ ਅਤੇ ਨਿਯਮਤ ਤੌਰ ’ਤੇ ਰਿਕਾਰਡ ਦੀ ਜਾਂਚ ਕਰਨ ਲਈ ਕਿਹਾ।
 
ਮੀਟਿੰਗ ਦੌਰਾਨ ਹਾਜ਼ਰ ਕਰਮਚਾਰੀਆਂ ਵੱਲੋਂ ਆਪਣੇ-ਆਪਣੇ ਖੇਤਰਾਂ ਨਾਲ ਸਬੰਧਿਤ ਪ੍ਰਗਤੀ ਰਿਪੋਰਟਾਂ ਵੀ ਪੇਸ਼ ਕੀਤੀਆਂ ਗਈਆਂ ਅਤੇ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਡਾ. ਰੇਣੂ ਮਿੱਤਲ ਨੇ ਉਨ੍ਹਾਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।
 
ਅੰਤ ਵਿੱਚ ਡਾ. ਰੇਣੂ ਮਿੱਤਲ ਨੇ ਕਿਹਾ ਕਿ ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ ਸਰਕਾਰ ਦੀ ਇੱਕ ਮਹੱਤਵਪੂਰਨ ਸੇਵਾ ਹੈ, ਜਿਸ ਨਾਲ ਨਾਗਰਿਕਾਂ ਦੇ ਕਾਨੂੰਨੀ ਅਧਿਕਾਰ ਜੁੜੇ ਹੋਏ ਹਨ। ਇਸ ਲਈ ਸਾਰੇ ਸਿਹਤ ਕਰਮਚਾਰੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਇਮਾਨਦਾਰੀ ਅਤੇ ਤਨਦਿਹੀ ਨਾਲ ਆਪਣਾ ਫਰਜ਼ ਨਿਭਾਉਣ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਸਹਾਇਕ ਸੁਖਵਿੰਦਰਪਾਲ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ