Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਰਾਸ਼ਟਰੀ

ਜਨਹਿੱਤ ਪਟੀਸ਼ਨ ਹੁਣ ਬਣੀ ‘ਪੈਸਾ ਹਿੱਤ ਪਟੀਸ਼ਨ’ : ਸੁਪਰੀਮ ਕੋਰਟ

06 ਮਈ, 2026 06:34 PM

ਨਵੀਂ ਦਿੱਲੀ : ਜਨਹਿੱਤ ਪਟੀਸ਼ਨਾਂ ਦੀ ਦੁਰਵਰਤੋਂ ’ਤੇ ਟਿੱਪਣੀ ਕਰਦਿਆਂ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਜਨਹਿੱਤ ਪਟੀਸ਼ਨ (ਪੀ. ਆਈ. ਐੱਲ.) ਹੁਣ ‘ਪੈਸਾ ਹਿੱਤ ਪਟੀਸ਼ਨ’, ‘ਨਿੱਜੀ (ਪ੍ਰਾਈਵੇਟ) ਹਿੱਤ ਪਟੀਸ਼ਨ’, ‘ਪ੍ਰਚਾਰ (ਪਬਲੀਸਿਟੀ) ਹਿੱਤ ਪਟੀਸ਼ਨ’ ਅਤੇ ‘ਸਿਆਸੀ (ਪੋਲੀਟੀਕਲ) ਹਿੱਤ ਪਟੀਸ਼ਨ’ ਬਣ ਗਈ ਹੈ। ਇਹ ਟਿੱਪਣੀ 9 ਜੱਜਾਂ ਦੇ ਸੰਵਿਧਾਨਕ ਬੈਂਚ ਨੇ ਉਸ ਸਮੇਂ ਕੀਤੀ, ਜਦੋਂ ਉਹ ਕੇਰਲ ਦੇ ਸਬਰੀਮਾਲਾ ਮੰਦਰ ਸਮੇਤ ਧਾਰਮਿਕ ਸਥਾਨਾਂ ’ਤੇ ਔਰਤਾਂ ਨਾਲ ਹੋਣ ਵਾਲੇ ਵਿਤਕਰੇ ਅਤੇ ਵੱਖ-ਵੱਖ ਧਰਮਾਂ ਵਿਚ ਧਾਰਮਿਕ ਆਜ਼ਾਦੀ ਦੇ ਦਾਇਰੇ ਨਾਲ ਸਬੰਧਤ ਪਟੀਸ਼ਨਾਂ ਦੀ ਸੁਣਵਾਈ ਕਰ ਰਹੇ ਸਨ।

ਬੈਂਚ ’ਚ ਚੀਫ਼ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਬੀ. ਵੀ. ਨਾਗਰਤਨਾ, ਜਸਟਿਸ ਐੱਮ. ਐੱਮ. ਸੁੰਦਰੇਸ਼, ਜਸਟਿਸ ਅਹਿਸਾਨੁੱਦੀਨ ਅਮਾਨੁੱਲਾ, ਜਸਟਿਸ ਅਰਵਿੰਦ ਕੁਮਾਰ, ਜਸਟਿਸ ਆਗਸਟੀਨ ਜਾਰਜ ਮਸੀਹ, ਜਸਟਿਸ ਪ੍ਰਸੰਨਾ ਬੀ. ਵਰਾਲੇ, ਜਸਟਿਸ ਆਰ. ਮਹਾਦੇਵਨ ਅਤੇ ਜਸਟਿਸ ਜੋਏਮਾਲਿਆ ਬਾਗਚੀ ਸ਼ਾਮਲ ਸਨ। ਸਿਖਰਲੀ ਅਦਾਲਤ ਨੇ ਕੇਰਲ ਦੇ ਸਬਰੀਮਾਲਾ ਮੰਦਰ ਵਿਚ 10 ਤੋਂ 50 ਸਾਲ ਦੀਆਂ ਔਰਤਾਂ ਦੇ ਦਾਖਲੇ ’ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ‘ਇੰਡੀਅਨ ਯੰਗ ਲਾਇਰਜ਼ ਐਸੋਸੀਏਸ਼ਨ’ ਦੀ 2006 ਦੀ ਜਨਹਿੱਤ ਪਟੀਸ਼ਨ ਦੇ ਮਕਸਦ ’ਤੇ ਸਵਾਲ ਉਠਾਇਆ। ‘ਇੰਡੀਅਨ ਯੰਗ ਲਾਇਰਜ਼ ਐਸੋਸੀਏਸ਼ਨ’ ਦੀ ਨੁਮਾਇੰਦਗੀ ਕਰ ਰਹੇ ਵਕੀਲ ਰਵੀ ਪ੍ਰਕਾਸ਼ ਗੁਪਤਾ ਨੇ ਦਲੀਲ ਦਿੱਤੀ ਕਿ ਜਨਹਿੱਤ ਪਟੀਸ਼ਨ ਜੂਨ 2006 ਵਿਚ ਪ੍ਰਕਾਸ਼ਿਤ ਚਾਰ ਅਖ਼ਬਾਰਾਂ ਦੇ ਲੇਖਾਂ ’ਤੇ ਆਧਾਰਿਤ ਸੀ।

ਇਸ ’ਤੇ ਚੀਫ਼ ਜਸਟਿਸ ਨੇ ਟਿੱਪਣੀ ਕੀਤੀ ਕਿ ਜਨਹਿੱਤ ਪਟੀਸ਼ਨ ਨੂੰ ਸਿੱਧੇ ਤੌਰ ’ਤੇ ਖਾਰਜ ਕਰ ਦੇਣਾ ਚਾਹੀਦਾ ਸੀ। ਬੈਂਚ ਨੇ ਕਿਹਾ ਕਿ ਇਹ ਲੇਖ ਜਨਹਿੱਤ ਪਟੀਸ਼ਨ ਦਾਇਰ ਕਰਨ ਦਾ ਅਾਧਾਰ ਕਿਵੇਂ ਦਿੰਦਾ ਹੈ? ਜਨਹਿੱਤ ਪਟੀਸ਼ਨਾਂ ਦਾਇਰ ਕਰਵਾਉਣ ਲਈ ਲੇਖ ਲਿਖਵਾਉਣਾ ਆਸਾਨ ਹੈ। ਜਸਟਿਸ ਨਾਗਰਤਨਾ ਨੇ ਕਿਹਾ ਕਿ ਅਸੀਂ ਹਾਈ ਕੋਰਟਾਂ ਅਤੇ ਸੁਪਰੀਮ ਕੋਰਟ ਵਿਚ ਆਮ ਜਨਤਾ ਲਈ ਜਨਹਿੱਤ ਪਟੀਸ਼ਨਾਂ ’ਤੇ ਸੁਣਵਾਈ ਕਰਦੇ ਰਹੇ ਹਾਂ, ਨਾ ਕਿ ਅਖ਼ਬਾਰਾਂ ਵਿਚ ਛਪੇ ਲੇਖਾਂ ਲਈ। ਉਨ੍ਹਾਂ ਕਿਹਾ ਕਿ ਜਨਹਿੱਤ ਪਟੀਸ਼ਨ ਹੁਣ ਨਿੱਜੀ ਹਿੱਤ ਪਟੀਸ਼ਨ, ਪ੍ਰਚਾਰ ਹਿੱਤ ਪਟੀਸ਼ਨ, ਪੈਸਾ ਹਿੱਤ ਪਟੀਸ਼ਨ ਅਤੇ ਸਿਆਸੀ ਹਿੱਤ ਪਟੀਸ਼ਨ ਬਣ ਗਈ ਹੈ। ਇਨ੍ਹਾਂ ਸਾਰਿਆਂ ਨੂੰ ਜਨਹਿੱਤ ਪਟੀਸ਼ਨ ਕਿਹਾ ਜਾਂਦਾ ਹੈ ਪਰ ਅਸੀਂ ਸਿਰਫ਼ ਅਸਲ ਅਤੇ ਪ੍ਰਮਾਣਿਕ ਜਨਹਿੱਤ ਪਟੀਸ਼ਨਾਂ ’ਤੇ ਹੀ ਸੁਣਵਾਈ ਕਰਦੇ ਹਾਂ। ਉਨ੍ਹਾਂ ਇਹ ਵੀ ਦੱਸਿਆ ਕਿ ਚੀਫ਼ ਜਸਟਿਸ ਨੂੰ ਹਰ ਰੋਜ਼ ਸੈਂਕੜੇ ਪੱਤਰ ਮਿਲਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਇਨ੍ਹਾਂ ਸਾਰੇ ਪੱਤਰਾਂ ਨੂੰ ਜਨਹਿੱਤ ਪਟੀਸ਼ਨਾਂ ਵਿਚ ਬਦਲਿਆ ਜਾ ਸਕਦਾ ਹੈ। ਮਾਮਲੇ ਵਿਚ ਸੁਣਵਾਈ ਜਾਰੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ

ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ

ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ ਕਿਹਾ-'ਕੋਈ ਇਤਰਾਜ਼ ਨਹੀਂ'

ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ ਕਿਹਾ-'ਕੋਈ ਇਤਰਾਜ਼ ਨਹੀਂ'

ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ

ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ

ਓਮ ਬਿਰਲਾ ਨੂੰ ਮਿਲੇ ਰਾਹੁਲ ਤੇ ਕਈ ਹੋਰ ਵਿਰੋਧੀ ਨੇਤਾ, ਵਿਦਿਆਰਥੀਆਂ ਦੇ ਮਾਮਲੇ 'ਤੇ ਕੀਤੀ ਚਰਚਾ ਦੀ ਮੰਗ

ਓਮ ਬਿਰਲਾ ਨੂੰ ਮਿਲੇ ਰਾਹੁਲ ਤੇ ਕਈ ਹੋਰ ਵਿਰੋਧੀ ਨੇਤਾ, ਵਿਦਿਆਰਥੀਆਂ ਦੇ ਮਾਮਲੇ 'ਤੇ ਕੀਤੀ ਚਰਚਾ ਦੀ ਮੰਗ

CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ

CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ