Tuesday, April 21, 2026
BREAKING
ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ 'ਟਰੰਪ ਜੋ ਜੰਗ 'ਚ ਨਾ ਜਿੱਤ ਸਕੇ, ਉਸ ਨੂੰ ਮੇਜ਼ 'ਤੇ ਵੀ..... ' ; ਈਰਾਨੀ ਰਾਜਦੂਤ ਦਾ ਵੱਡਾ ਦਾਅਵਾ 'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ ਟਰੰਪ ਦੇ ਫੈਸਲੇ ਨੂੰ ਕੋਰਟ ਨੇ ਦੱਸਿਆ ਗੈਰ-ਕਾਨੂੰਨੀ, ਹੁਣ ਦੇਣਾ ਪਵੇਗਾ 166 ਅਰਬ ਡਾਲਰ ਦਾ ਹਰਜਾਨਾ ਸ਼ਾਂਤੀ ਬਹਾਲੀ ਲਈ ਮਿਲ ਕੇ ਕਰਾਂਗੇ ਕੰਮ! ਸ਼ਰੀਫ਼ ਤੇ ਪੇਜੇਸ਼ਕੀਆਨ ਵਿਚਾਲੇ ਹੋਈ ਅਹਿਮ ਗੱਲਬਾਤ Strait of Hormuz ਦੇ ਫਿਰ ਬੰਦ ਹੋਣ ਕਾਰਨ ਨਿਵੇਸ਼ਕਾਂ ਦੀ ਵਧੀ ਚਿੰਤਾ, ਸ਼ੇਅਰ ਬਾਜ਼ਾਰ 'ਚ ਸਪਾਟ ਕਾਰੋਬਾਰ ਟੀ-ਸੀਰੀਜ਼ ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਭਰਾ ਦਰਸ਼ਨ ਕੁਮਾਰ ਦਾ ਦੇਹਾਂਤ ਚੰਡੀਗੜ੍ਹ 'ਚ ਹੀਟਵੇਵ ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਅਗਲੇ 3 ਦਿਨਾਂ ਲਈ ਦਿੱਤਾ ਅਲਰਟ

ਪੰਜਾਬ

ਜਲੰਧਰ 'ਚ ਕਤਲ ਕੀਤੀ ਕੁੜੀ ਦੇ ਘਰ ਪਹੁੰਚੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਆਪ ਕੀਤੀ ਅੰਤਿਮ ਅਰਦਾਸ

27 ਨਵੰਬਰ, 2025 01:53 PM

ਜਲੰਧਰ/ਸ੍ਰੀ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਬੀਤੇ ਦਿਨੀਂ ਜਲੰਧਰ ਵਿਚ ਕਤਲ ਕੀਤੀ ਗਈ 13 ਸਾਲਾ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਪਰਿਵਾਰ ਵੱਲੋਂ ਆਪਣੇ ਗ੍ਰਹਿ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਪੁੱਜੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਬੱਚੀ ਦੀ ਆਤਮਿਕ ਸ਼ਾਂਤੀ ਲਈ ਖੁਦ ਅਰਦਾਸ ਕੀਤੀ ਅਤੇ ਹਾਜ਼ਰ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ। ਇਸ ਦੌਰਾਨ ਜਥੇਦਾਰ ਗੜਗੱਜ ਨੇ ਪਰਿਵਾਰ ਪਾਸੋਂ ਸਮੁੱਚੀ ਘਟਨਾ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚੀ ਸਿੱਖ ਕੌਮ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਦੋਸ਼ੀ ਵਿਅਕਤੀ ਦੀ ਸ਼ੈਤਾਨ ਸੋਚ ਹੈ ਅਤੇ ਇਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਅਤੇ ਹਿਰਦਿਆਂ ਨੂੰ ਵਲੂੰਧਰਣ ਵਾਲੀ ਹੈ ਕਿਉਂਕਿ 13 ਸਾਲ ਦੀ ਬੱਚੀ ਨੂੰ ਬਹੁਤ ਹੀ ਦਰਿੰਦਗੀ ਦੇ ਨਾਲ ਕਤਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਹ ਖਾਸਾ ਹੈ ਕਿ ਇੱਥੇ ਧੀਆਂ ਨੂੰ ਬਹੁਤ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਭਾਵੇਂ ਇੱਥੇ ਜੰਗਾਂ ਵੀ ਹੋਈਆਂ ਤਾਂ ਕਿਸੇ ਦੀ ਧੀ ਭੈਣ ਨਾਲ ਕੋਈ ਅਜਿਹਾ ਨਹੀਂ ਕਰਦਾ।

ਜਥੇਦਾਰ ਗੜਗੱਜ ਨੇ ਕਿਹਾ ਕਿ ਜਦੋਂ ਪਰਿਵਾਰ ਨੂੰ ਬੱਚੀ ਨਹੀਂ ਲੱਭ ਰਹੀ ਸੀ ਤਾਂ ਪੁਲਸ ਨੂੰ ਜਾਣਕਾਰੀ ਦਿੱਤੀ ਅਤੇ ਪੁਲਸ ਅਧਿਕਾਰੀ ਦੋਸ਼ੀ ਵਿਅਕਤੀ ਦੀ ਘਰੋਂ ਬਾਰੀਕੀ ਨਾਲ ਜਾਂਚ ਕਰੇ ਬਿਨਾਂ ਹੀ ਵਾਪਸ ਆ ਗਏ। ਬਾਅਦ ਵਿਚ ਹੋਰ ਸਖ਼ਤੀ ਹੋਣ ਉੱਤੇ ਬੱਚੀ ਦੀ ਲਾਸ਼ ਦੋਸ਼ੀ ਦੇ ਘਰੋਂ ਹੀ ਮਿਲੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਵਿਚ ਸ਼ੁਰੂ ਵਿਚ ਅਣਗਹਿਲੀ ਵਰਤਣ ਵਾਲੇ ਸਬੰਧਤ ਪੁਲਸ ਅਧਿਕਾਰੀ ਬਰਖਾਸਤ ਕੀਤੇ ਜਾਣੇ ਚਾਹੀਦੇ ਹਨ, ਕਿਉਂਕਿ ਇਸ ਮਾਮਲੇ ਵਿਚ ਦੇਰੀ ਨਹੀਂ ਸੀ ਹੋਣੀ ਚਾਹੀਦੀ। ਜਥੇਦਾਰ ਗੜਗੱਜ ਨੇ ਕਿਹਾ ਕਿ ਦੋਸ਼ੀ ਵਿਅਕਤੀ ਸਮਾਜ ਵਿਚ ਇਕ ਦਰਿੰਦਾ ਹੈ ਜਿਸ ਨੂੰ ਕਾਨੂੰਨ ਮੁਤਾਬਕ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦਰਿੰਦੇ ਭਾਵੇਂ ਉਹ ਕਿਸੇ ਵੀ ਸੂਬੇ ਜਾਂ ਧਰਮ ਦੇ ਹੋਣ, ਉਨ੍ਹਾਂ ਨੂੰ ਜੇਕਰ ਫਾਂਸੀ ਹੋਵੇਗੀ ਤਾਂ ਅਜਿਹੇ ਪਾਪ ਦੁਨੀਆ ਤੋਂ ਰੁਕਣਗੇ। ਉਨ੍ਹਾਂ ਕਿਹਾ ਇਨਸਾਫ਼ ਦੀ ਲੜਾਈ ਵਿਚ ਉਹ ਪਰਿਵਾਰ ਦੇ ਨਾਲ ਹਨ। ਜਥੇਦਾਰ ਗੜਗੱਜ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸਮਾਜ ਵਿਚ ਅਜਿਹੇ ਦਰਿੰਦਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਅਪਰਾਧ ਪੰਜਾਬ ਦਾ ਖਾਸਾ ਨਹੀਂ।

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ