Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ

09 ਜੁਲਾਈ, 2026 05:43 PM

ਜਲੰਧਰ : ਜਲੰਧਰ ਵਿਖੇ ਐਨਕਾਊਂਟਰ ਹੋਣ ਦੀ ਖ਼ਬਰ ਮਿਲੀ ਹੈ। ਪਿੰਡ ਸ਼ਾਹਪੁਰ 'ਚ ਪੁਲਸ ਅਤੇ ਇਕ ਸ਼ੂਟਰ ਵਿਚਕਾਰ ਜ਼ਬਰਦਸਤ ਮੁਕਾਬਲਾ ਹੋਇਆ। ਜਾਣਕਾਰੀ ਮੁਤਾਬਕ ਗੋਲੀਬਾਰੀ ਸੀ. ਆਈ. ਏ. ਸਟਾਫ਼ ਅਤੇ ਲੱਕੀ ਪਟਿਆਲ ਦੇ ਸ਼ੂਟਰ ਵਿਚਕਾਰ ਹੋਈ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੀ. ਆਈ. ਏ. ਟੀਮ ਨੇ ਇਕ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਸ਼ੂਟਰ ਨੂੰ ਫੜਨ ਲਈ ਨਾਕਾਬੰਦੀ ਕੀਤੀ ਹੋਈ ਸੀ। ਮੁਲਜ਼ਮ ਨੇ ਪੁਲਸ ਨੂੰ ਵੇਖ ਕੇ ਮੋਟਰਾਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪਿੱਛਾ ਕਰਦੇ ਹੋਏ ਦੋਸ਼ੀ ਦਾ ਮੋਟਰਸਾਈਕਲ ਫਿਸਲ ਗਿਆ।


ਸ਼ੂਟਰ ਨੇ ਫਿਰ ਪੁਲਸ 'ਤੇ ਫਾਇਰਿੰਗ ਕੀਤੀ। ਇਸ ਦੌਰਾਨ ਪੁਲਸ ਨੇ ਵੀ ਜਵਾਈ ਕਾਰਵਾਈ ਕੀਤੀ। ਪੁਲਸ ਮੁਕਾਬਲੇ 'ਚ ਸ਼ੂਟਰ ਜ਼ਖ਼ਮੀ ਹੋ ਗਿਆ। ਮੁਲਜ਼ਮ ਦੀ ਪਛਾਣ ਯੋਧ ਸਿੰਘ ਯੋਧਾ ਉਰਫ਼ ਲੱਬੂ ਵਜੋਂ ਹੋਈ ਹੈ, ਜੋਕਿ ਸ਼ਾਹਕੋਟ ਦਾ ਰਹਿਣ ਵਾਲਾ ਹੈ। ਸੀ. ਪੀ. ਨੇ ਦੱਸਿਆ ਕਿ ਉਕਤ ਦੋਸ਼ੀ ਨੇ ਦੋ ਤੋਂ ਤਿੰਨ ਮਹੀਨੇ ਪਹਿਲਾਂ ਵਰਦਾਨ ਹਸਪਤਾਲ ਦੇ ਗੇਟ 'ਤੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ।


ਮੁਲਜ਼ਮ ਤੋਂ ਘਟਨਾ ਦੌਰਾਨ ਵਰਤਿਆ ਗਿਆ ਹੈਲਮੇਟ ਅਤੇ ਪਿਸਤੌਲ ਵੀ ਬਰਾਮਦ ਕੀਤੀ ਹੈ। ਪੁਲਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਮੋਗਾ ਅਤੇ ਹੋਰ ਥਾਵਾਂ 'ਤੇ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਯੋਧਾ ਮੋਗਾ ਅਤੇ ਮੋਹਾਲੀ ਸਮੇਤ ਹੋਰ ਥਾਵਾਂ 'ਤੇ ਪੁਲਸ ਨੂੰ ਲੋੜੀਂਦਾ ਹੈ। ਦੋਸ਼ੀ ਨੇ ਲੱਕੀ ਪਟਿਆਲ ਦੇ ਇਸ਼ਾਰੇ 'ਤੇ ਹਸਪਤਾਲ ਦੇ ਬਾਹਰ ਫਾਇਰਿੰਗ ਕੀਤੀ ਸੀ। ਜਾਂਚ ਦੌਰਾਨ ਦੋਸ਼ੀ ਦੇ ਹੋਰ ਸਾਥੀਆਂ ਬਾਰੇ ਵੀ ਪਤਾ ਲਗਾਇਆ ਲੱਗਾ ਹੈ।


ਮੁਲਜ਼ਮ ਨੇ ਦੱਸਿਆ ਕਿ ਮਨੀ ਡ੍ਰੇਲ ਜ਼ਰੀਏ ਪੈਸੇ ਕਿੱਥੇ ਜਾਂਦੇ ਹਨ ਅਤੇ ਉਸ ਨੂੰ ਕੌਣ ਸੰਭਾਲਦਾ ਹੈ, ਇਸ ਦੇ ਬਾਰੇ ਵਿਚ ਵੀ 2 ਤੋਂ 3 ਲੋਕਾਂ ਬਾਰੇ ਦੱਸਿਆ ਹੈ। ਪੁਲਸ ਜਲਦੀ ਹੀ ਦੋਸ਼ੀਆਂ ਵਿਰੁੱਧ ਕਾਰਵਾਈ ਕਰੇਗੀ। ਵਰਦਾਨ ਹਸਪਤਾਲ ਫਾਇਰਿੰਗ ਮਾਮਲੇ ਦਾ ਮੁੱਖ ਦੋਸ਼ੀ ਕੈਨੇਡਾ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਹਸਪਤਾਲ ਨਾਲ ਲਗਾਤਾਰ ਵਿਵਾਦ ਚੱਲ ਰਿਹਾ ਸੀ।


ਅਜਿਹੇ ਵਿਚ ਉਕਤ ਵਿਅਕਤੀ ਨੇ ਹਸਪਤਾਲ 'ਤੇ ਗੋਲੀਬਾਰੀ ਕਰਨ ਲਈ ਕਥਿਤ ਤੌਰ 'ਤੇ ਪੈਸੇ ਦਿੱਤੇ ਸਨ। ਇਸ ਲਈ ਉਸ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਦੋਸ਼ੀ ਕ੍ਰਿਮੀਨਲ ਪ੍ਰੋਸੀਜ਼ਰ ਕੋਡ (POCSO) ਦੀ ਧਾਰਾ 107 ਦੇ ਤਹਿਤ ਇਕ ਰਜਿਸਟਰਡ ਅਪਰਾਧੀ ਹੈ ਅਤੇ ਜਾਂਚ ਤੋਂ ਪਤਾ ਲੱਗਾ ਹੈ ਕਿ ਲੱਖਾਂ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਦੋਸ਼ੀ ਤੋਂ ਪੁੱਛਗਿੱਛ ਵਿਚ ਪਤਾ ਲੱਗੇਗਾ ਕਿ ਉਸ ਨੂੰ ਕੰਮ ਦੇ ਬਦਲੇ ਕਿੰਨੇ ਪੈਸੇ ਮਿਲੇ ਸਨ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ