Sunday, July 12, 2026
BREAKING
ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਭਾਰਤ ਨੇ ਕੀਤੀ ਸਖ਼ਤ ਨਿਖੇਧੀ ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3 ਨੌਜਵਾਨਾਂ ਨੇ ਕੀਤਾ ਆਤਮ-ਦਾਹ, PM ਦੇ ਅਸਤੀਫ਼ੇ ਦੀ ਉੱਠੀ ਮੰਗ ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ... ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ ਵਧਾਈ ਸਿਆਸੀ ਚਰਚਾ

ਪੰਜਾਬ

ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ

12 ਜੁਲਾਈ, 2026 06:19 PM

ਜਲੰਧਰ : ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਜਸਵੰਤ ਸਿੰਘ ਖਾਲੜਾ, ਜਿਨ੍ਹਾਂ ਨੂੰ ਉਸ ਸਮੇਂ ਦੀ ਜ਼ਾਲਮ ਸਰਕਾਰ ਨੇ ਕੋਹ-ਕੋਹ ਕੇ ਸਿਰਫ਼ ਇਸ ਲਈ ਸ਼ਹੀਦ ਕਰ ਦਿੱਤਾ ਸੀ ਕਿਉਂਕਿ ਉਹ ਹਜ਼ਾਰਾਂ ਨਿਰਦੋਸ਼ ਸਿੱਖਾਂ, ਜਿਨ੍ਹਾਂ ਨੂੰ ਲਾਵਾਰਿਸ ਲਾਸ਼ਾਂ ਬਣਾ ਦਿੱਤਾ ਗਿਆ ਸੀ, ਦੇ ਮਾਮਲਿਆਂ ਨੂੰ ਨੰਗਾ ਕਰਨਾ ਚਾਹੁੰਦੇ ਸਨ, ਦੇ ਜੀਵਨ ’ਤੇ ਬਣੀ ਫ਼ਿਲਮ 'ਸਤਲੁਜ' 'ਤੇ ਪਾਬੰਦੀ ਲਾਉਣ ਖ਼ਿਲਾਫ਼ ਜਲੰਧਰ ਦੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਜਿਨ੍ਹਾਂ ਵਿਚ ਸਿੱਖ, ਹਿੰਦੂ, ਮੁਸਲਿਮ ਅਤੇ ਵਾਲਮੀਕਿ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਸ਼ਾਮਲ ਸਨ, ਵੱਲੋਂ ਸਿੱਖ ਤਾਲਮੇਲ ਕਮੇਟੀ ਅਤੇ ਆਗਾਜ਼ ਐੱਨ. ਜੀ. ਓ. ਦੀ ਅਗਵਾਈ ਵਿਚ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ।

ਰੋਸ ਮਾਰਚ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ ਪੁਲੀ ਅਲੀ ਮੁਹੱਲਾ ਜਲੰਧਰ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼੍ਰੀ ਰਾਮ ਚੌਕ (ਕੰਪਨੀ ਬਾਗ਼ ਚੌਕ) ਵਿਖੇ ਸਮਾਪਤ ਹੋਇਆ, ਜਿੱਥੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਫ਼ਿਲਮ ’ਤੇ ਪਾਬੰਦੀ ਲਾਉਣ ਦੀ ਨਿੰਦਾ ਕੀਤੀ ਅਤੇ ਇਸ ਨੂੰ ਤੁਰੰਤ ਰਿਲੀਜ਼ ਕਰਨ ਦੀ ਮੰਗ ਕੀਤੀ। ਰੋਸ ਮਾਰਚ ਵਿਚ ਸ਼ਾਮਲ ਹੋਏ ਲੋਕਾਂ ਨੇ ਵੱਖ-ਵੱਖ ਨਾਅਰੇ ਲਿਖੇ ਬੈਨਰ ਫੜੇ ਹੋਏ ਸਨ।

ਸਿੱਖ ਤਾਲਮੇਲ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੱਢਾ ਨੇ ਕਿਹਾ ਕਿ ਸ. ਖਾਲੜਾ ਨੇ ਪੰਜਾਬ ਦੇ ਇਤਿਹਾਸ ਦੇ ਉਸ ਦਰਦਨਾਕ ਕਾਲੇ ਦੌਰ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਵੱਲੋਂ ਕੀਤੇ ਯਤਨਾਂ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ ਸੀ, ਜਿਨ੍ਹਾਂ ਦੇ ਨੌਜਵਾਨ ਪੁੱਤਰ ਲਾਪਤਾ ਕਰ ਦਿੱਤੇ ਗਏ ਸਨ ਪਰ ਦੁਖਦਾਈ ਪਹਿਲੂ ਇਹ ਹੈ ਕਿ ਲੋਕਾਂ ਦੀ ਆਸ ਬਣੇ ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸ. ਖਾਲੜਾ ਨੂੰ ਵੀ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ. ਖਾਲੜਾ ਦੇ ਜੀਵਨ ’ਤੇ ਬਣੀ ਇਸ ਫ਼ਿਲਮ ਵਿਚ ਇਤਿਹਾਸ ਦੇ ਤੱਥਾਂ, ਮਨੁੱਖੀ ਅਧਿਕਾਰਾਂ ਅਤੇ ਸਮਾਜਿਕ ਸੱਚਾਈ ਨੂੰ ਸਾਹਮਣੇ ਲਿਆਂਦਾ ਗਿਆ ਹੈ, ਜਿਸ ਨੂੰ ਰੋਕਣ ਦੀ ਬਜਾਏ ਖੁੱਲ੍ਹੇ ਮਨ ਨਾਲ ਦੇਖਿਆ ਅਤੇ ਵਿਚਾਰਿਆ ਜਾਣਾ ਚਾਹੀਦਾ ਹੈ।

ਰੋਸ ਮਾਰਚ ਦੀ ਅਗਵਾਈ ਕਰਨ ਵਾਲਿਆਂ ਵਿਚ ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ, ਪਰਮਪ੍ਰੀਤ ਸਿੰਘ ਵਿੱਟੀ, ਮਹਿੰਦਰਪਾਲ ਸਿੰਘ ਬਿਨਾਕਾ ਵੀ ਸ਼ਾਮਲ ਸਨ। ਮਾਰਚ ਵਿਚ ਵੱਖ-ਵੱਖ ਗੁਰੂਘਰਾਂ ਦੇ ਅਹੁਦੇਦਾਰ ਸਰਬਜੀਤ ਸਿੰਘ ਰਾਜਪਾਲ, ਕੰਵਲਜੀਤ ਸਿੰਘ ਓਬਰਾਏ ਰਜਿੰਦਰ ਸਿੰਘ ਮਿਗਲਾਨੀ, ਹਰਭਜਨ ਸਿੰਘ ਸੈਣੀ, ਹਰਜੋਤ ਸਿੰਘ ਲੱਕੀ, ਸਤਪਾਲ ਸਿੰਘ ਸਿਦਕੀ, ਪਰਮਜੀਤ ਸਿੰਘ ਮਿੱਠੂ ਬਸਤੀ, ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖਾਲਸਾ, ਅਮਨਦੀਪ ਸਿੰਘ ਏਕਤਾ ਵਿਹਾਰ, ਜਤਿੰਦਰ ਸਿੰਘ ਕੋਹਲੀ, ਜਸਬੀਰ ਸਿੰਘ ਬੱਗਾ, ਜੋਗਿੰਦਰ ਸਿੰਘ ਜੋਗੀ ਤੇ ਹਰਪ੍ਰੀਤ ਸਿੰਘ ਰੌਬਿਨ ਸ਼ਾਮਲ ਸਨ।

ਇਸ ਤੋਂ ਗੁਰਵਿੰਦਰ ਸਿੰਘ ਸਿੱਧੂ, ਗੁਰਦੀਪ ਸਿੰਘ ਕਾਲੀਆ ਕਾਲੋਨੀ, ਹਰਪ੍ਰੀਤ ਸਿੰਘ ਸੋਨੂੰ, ਹਰਵਿੰਦਰ ਸਿੰਘ ਚਿਟਕਾਰਾ, ਅਰਵਿੰਦਰਪਾਲ ਸਿੰਘ ਬਬਲੂ, ਪ੍ਰੀਤਮ ਸਿੰਘ ਬੰਟੀ ਰਾਠੌਰ, ਰਣਜੀਤ ਸਿੰਘ ਬੋਨੀ, ਸ਼ੈਰੀ ਚੱਢਾ, ਅਮਰਜੀਤ ਸਿੰਘ ਮੰਗਾ, ਜਰਨੈਲ ਸਿੰਘ ਜੈਲਾ, ਗੁਰਜੀਤ ਸਿੰਘ ਪੋਪਲੀ, ਰਜਿੰਦਰ ਸਿੰਘ ਰੀਹਲ, ਗਗਨਦੀਪ ਸਿੰਘ ਨਾਗੀ, ਭੁਪਿੰਦਰ ਸਿੰਘ ਖਾਲਸਾ, ਮੁਹੰਮਦ ਅਲੀ, ਲੱਕੀ ਨਾਹਰ, ਰਜਿੰਦਰ ਸਿੰਘ ਸੱਗੂ, ਰਜਿੰਦਰ ਸਿੰਘ ਬੈਂਸ, ਸਰਬਜੀਤ ਸਿੰਘ ਨੰਨੂ, ਲੱਕੀ ਧੀਮਾਨ, ਜਗਜੀਤ ਸਿੰਘ ਜੱਗੀ, ਬਲਵਿੰਦਰ ਸਿੰਘ ਐਡਵੋਕੇਟ, ਐਡਵੋਕੇਟ ਨਈਮ ਖਾਨ, ਮਜ਼ਹਰ ਆਲਮ, ਆਬਿਦ ਸਲਮਾਨੀ, ਮੁਹੰਮਦ ਸਿਕੰਦਰ, ਸਰਫਰਾਜ਼ ਖਾਨ, ਸ਼ਕੀਲ ਖਾਨ ਆਦਿ ਮੁਸਲਿਮ, ਵਾਲਮੀਕਿ ਅਤੇ ਹਿੰਦੂ ਭਾਈਚਾਰੇ ਤੋਂ ਇਲਾਵਾ ਸਿੱਖ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ...

ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ...

ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ

ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ

ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ

ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ

ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ ਵਧਾਈ ਸਿਆਸੀ ਚਰਚਾ

ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ ਵਧਾਈ ਸਿਆਸੀ ਚਰਚਾ

​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ

​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ

​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ,

​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ,

​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ

​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ