ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਦੌਰੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ 125 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।
ਹਰੇ ਰੰਗ ਦੀ ਦਸਤਾਰ ਸਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਟੇਜ਼ ਉਤੇ ਪਹੁੰਚਣ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਾਲ ਅਤੇ ਕ੍ਰਿਪਾਨ ਦੇ ਕੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਵੀ ਭੇਟ ਕੀਤੀ ਗਈ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5470 ਕਰੋੜ ਰੁਪਏ ਤੋਂ ਵੱਧ ਦੇ ਰੇਲ ਅਤੇ ਸੜਕ ਬੁਨਿਆਦੀ ਢਾਂਚੇ (ਇਨਫਰਾਸਟਰੱਕਚਰ) ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਦਾ ਉਦੇਸ਼ ਖੇਤਰ ਵਿਚ ਸੰਪਰਕ (ਕੁਨੈਕਟੀਵਿਟੀ) ਨੂੰ ਮਜ਼ਬੂਤ ਕਰਨਾ, ਯਾਤਰੀਆਂ ਦੀ ਸਹੂਲਤ ਵਿਚ ਸੁਧਾਰ ਕਰਨਾ ਅਤੇ ਆਰਥਿਕ ਵਿਕਾਸ ਨੂੰ ਰਫ਼ਤਾਰ ਦੇਣਾ ਹੈ।