Saturday, June 13, 2026
BREAKING
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ ਵਾਤਾਵਰਣ ਪ੍ਰੇਮੀ ਰਾਮ ਸਿੰਘ ਨਹੀਂ ਰਹੇ ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਸਿਹਤ

ਜਵਾਨ ਲੋਕਾਂ ਦੇ ਦਿਲ 'ਤੇ ਭਾਰੀ ਪੈ ਰਹੀ ਹੈ 'ਸਰਦੀ', ਬਚਣ ਲਈ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

20 ਦਸੰਬਰ, 2024 06:36 PM

ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਨੌਜਵਾਨਾਂ ਵਿੱਚ ਦਿਲ ਨਾਲ ਸਬੰਧਤ ਸਮੱਸਿਆਵਾਂ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਡਾਕਟਰਾਂ ਮੁਤਾਬਕ ਠੰਢ ਦੇ ਮੌਸਮ ਵਿਚ ਨਾੜੀਆਂ ਦਾ ਸੁੰਗੜ ਜਾਣਾ ਅਤੇ ਦਿਲ 'ਤੇ ਦਬਾਅ ਵਧਣਾ ਇਨ੍ਹਾਂ ਸਮੱਸਿਆਵਾਂ ਦਾ ਵੱਡਾ ਕਾਰਨ ਬਣ ਰਹੇ ਹਨ। 20 ਤੋਂ 35 ਸਾਲ ਦੀ ਉਮਰ ਦੇ ਨੌਜਵਾਨਾਂ ਵਿੱਚ ਦਿਲ ਦੇ ਦੌਰੇ ਅਤੇ ਦਿਲ ਨਾਲ ਸਬੰਧਤ ਹੋਰ ਸਮੱਸਿਆਵਾਂ ਦੇ ਮਾਮਲੇ ਚਿੰਤਾਜਨਕ ਹਨ। ਹਾਰਟ ਡਿਜ਼ੀਜ਼ ਇੰਸਟੀਚਿਊਟ ਅਨੁਸਾਰ ਹਰ ਰੋਜ਼ 200 ਦੇ ਕਰੀਬ ਮਰੀਜ਼ ਆ ਰਹੇ ਹਨ ਜਿਨ੍ਹਾਂ ਨੂੰ ਪਹਿਲਾਂ ਕਦੇ ਵੀ ਦਿਲ ਸਬੰਧੀ ਕੋਈ ਸਮੱਸਿਆ ਨਹੀਂ ਸੀ।

ਸਰਦੀਆਂ 'ਚ ਫਟੀਆਂ ਅੱਡੀਆਂ ਤੋਂ ਨਿਜ਼ਾਤ ਪਾਉਣ ਲਈ ਅਪਣਾਓ ਇਹ ਕਾਰਗਰ ਘਰੇਲੂ ਨੁਸਖ਼ੇ
ਸਰਦੀਆਂ ਵਿੱਚ ਠੰਡ ਦਾ ਸਿੱਧਾ ਅਸਰ ਸਰੀਰ ਦੀਆਂ ਨਸਾਂ ਉੱਤੇ ਪੈਂਦਾ ਹੈ। ਹੱਥਾਂ ਅਤੇ ਲੱਤਾਂ ਦੀਆਂ ਨਾੜੀਆਂ ਸੁੰਗੜ ਜਾਂਦੀਆਂ ਹਨ, ਜੋ ਦਿਲ ਨੂੰ ਖੂਨ ਦੇ ਪ੍ਰਵਾਹ ਵਿਚ ਰੁਕਾਵਟ ਪਾਉਂਦੀਆਂ ਹਨ ਅਤੇ ਦਿਲ 'ਤੇ ਵਾਧੂ ਦਬਾਅ ਪਾਉਂਦੀਆਂ ਹਨ। ਦਿਲ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਠੰਢ 'ਚ ਬਲੱਡ ਪ੍ਰੈਸ਼ਰ ਵਧਣ ਦੀ ਜ਼ਿਆਦਾ ਸੰਭਾਵਨਾ ਹੁੰਦੀ ਹੈ, ਜਿਸ ਨਾਲ ਦਿਲ ਦੇ ਦੌਰੇ ਦਾ ਖਤਰਾ ਵਧ ਸਕਦਾ ਹੈ। ਇਸ ਤੋਂ ਇਲਾਵਾ ਅਨਿਯਮਿਤ ਰੋਜ਼ਾਨਾ ਰੁਟੀਨ, ਜੰਕ ਫੂਡ, ਸਿਗਰਟਨੋਸ਼ੀ, ਸ਼ਰਾਬ ਦਾ ਸੇਵਨ ਅਤੇ ਕਸਰਤ ਦੀ ਕਮੀ ਵੀ ਨੌਜਵਾਨਾਂ ਵਿੱਚ ਦਿਲ ਨਾਲ ਜੁੜੀਆਂ ਸਮੱਸਿਆਵਾਂ ਦੇ ਮੁੱਖ ਕਾਰਨ ਬਣ ਰਹੇ ਹਨ।

ਦਿਲ ਨੂੰ ਸਿਹਤਮੰਦ ਰੱਖਣ ਦੇ ਤਰੀਕੇ
ਗਰਮ ਕੱਪੜੇ ਪਹਿਨੋ : ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਗਰਮ ਕੱਪੜੇ ਪਾਓ ਤਾਂ ਜੋ ਨਸਾਂ 'ਤੇ ਠੰਢ ਦਾ ਪ੍ਰਭਾਵ ਘੱਟ ਜਾਵੇ।
ਸੰਤੁਲਿਤ ਭੋਜਨ ਖਾਓ: ਘਿਓ, ਬਦਾਮ, ਅਖਰੋਟ ਅਤੇ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਚੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰੋ। ਤਲੇ ਹੋਏ ਅਤੇ ਜੰਕ ਫੂਡ ਤੋਂ ਪਰਹੇਜ਼ ਕਰੋ।

ਕਸਰਤ: ਰੋਜ਼ਾਨਾ 30 ਮਿੰਟ ਹਲਕੀ ਕਸਰਤ ਕਰੋ। ਇਹ ਦਿਲ ਦੀ ਕੰਮ ਕਰਨ ਦੀ ਸਮਰੱਥਾ ਨੂੰ ਵਧਾਉਣ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ।
ਨਸ਼ੇ ਤੋਂ ਬਚੋ: ਸਿਗਰੇਟ ਅਤੇ ਸ਼ਰਾਬ ਦਾ ਸੇਵਨ ਦਿਲ ਦੀ ਸਿਹਤ 'ਤੇ ਬੁਰਾ ਪ੍ਰਭਾਵ ਪਾਉਂਦਾ ਹੈ।
ਤਣਾਅ ਤੋਂ ਦੂਰ ਰਹੋ : ਤਣਾਅ ਦਿਲ ਦੇ ਦੌਰੇ ਦਾ ਖ਼ਤਰਾ ਵਧਾਉਂਦਾ ਹੈ, ਇਸ ਲਈ ਯੋਗਾ ਅਤੇ ਧਿਆਨ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਓ।
ਬਲੱਡ ਪ੍ਰੈਸ਼ਰ ਦੀ ਨਿਗਰਾਨੀ ਕਰੋ : ਸਰਦੀਆਂ ਵਿੱਚ ਨਿਯਮਿਤ ਤੌਰ 'ਤੇ ਆਪਣੇ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਦੀ ਜਾਂਚ ਕਰਵਾਓ।

Have something to say? Post your comment

ਅਤੇ ਸਿਹਤ ਖਬਰਾਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ