ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹੇ ਦੇ ਮਾਪਿਆਂ, ਵਿਦਿਆਰਥੀਆਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਵੱਧ ਤੋਂ ਵੱਧ ਯੋਗ ਵਿਦਿਆਰਥੀ *ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 2027* ਰਾਹੀਂ ਛੇਵੀਂ ਜਮਾਤ ਵਿੱਚ ਦਾਖਲੇ ਲਈ ਨਿਰਧਾਰਤ ਸਮੇਂ ਦੇ ਅੰਦਰ ਔਨਲਾਈਨ ਅਰਜ਼ੀ ਭਰਨ।
ਉਨ੍ਹਾਂ ਦੱਸਿਆ ਕਿ ਨਵੋਦਿਆ ਵਿਦਿਆਲਿਆ ਸਮਿਤੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ *ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 2027 ਦਾ ਆਯੋਜਨ 28 ਨਵੰਬਰ 2026* ਨੂੰ ਕੀਤਾ ਜਾਵੇਗਾ।
ਇਸ ਪ੍ਰੀਖਿਆ ਲਈ *ਔਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਅਰਜ਼ੀ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਜੁਲਾਈ 2026* ਨਿਰਧਾਰਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਵਿਦਿਆਰਥੀ ਆਪਣੀ ਔਨਲਾਈਨ ਅਰਜ਼ੀ ਨਵੋਦਿਆ ਵਿਦਿਆਲਿਆ ਦੀ ਅਧਿਕਾਰਤ ਵੈੱਬਸਾਈਟ
https://navodya.gov.in ਰਜਿਸਟ੍ਰੇਸ਼ਨ ਕਰ ਸਕਦੇ ਹਨ।
*ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਜਵਾਹਰ ਨਵੋਦਿਆ ਵਿਦਿਆਲਿਆ ਪੇਂਡੂ ਅਤੇ ਮੈਰਿਟੋਰੀਅਸ ਵਿਦਿਆਰਥੀਆਂ ਨੂੰ *ਮੁਫ਼ਤ, ਗੁਣਵੱਤਾ ਵਾਲੀ ਅਤੇ ਰਿਹਾਇਸ਼ੀ ਸਿੱਖਿਆ* ਪ੍ਰਦਾਨ ਕਰਦਾ ਹੈ। ਇਸ ਵਿੱਚ ਖਾਣਾ, ਰਹਿਣਾ, ਕਿਤਾਬਾਂ ਅਤੇ ਵਰਦੀ ਸਮੇਤ ਸਾਰੀਆਂ ਸਹੂਲਤਾਂ ਭਾਰਤ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਹਨ।
ਇਸ ਲਈ ਇਸ ਯੋਜਨਾ ਦੀ ਜਾਣਕਾਰੀ ਜ਼ਿਲ੍ਹੇ ਦੇ ਹਰ ਯੋਗ ਅਤੇ ਲੋੜਵੰਦ ਵਿਦਿਆਰਥੀ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਕੋਈ ਵੀ ਯੋਗ ਬੱਚਾ ਇਸ ਸੁਨਹਿਰੀ ਮੌਕੇ ਤੋਂ ਵਾਂਝਾ ਨਾ ਰਹਿ ਜਾਵੇ।
ਡਿਪਟੀ ਕਮਿਸ਼ਨਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਰਜਿਸਟ੍ਰੇਸ਼ਨ ਆਖਰੀ ਮਿਤੀ ਦਾ ਇੰਤਜ਼ਾਰ ਕਰਨ ਦੀ ਬਜਾਏ ਸਮੇਂ ਸਿਰ ਪੂਰਾ ਕਰਨ। ਕਿਸੇ ਵੀ ਤਕਨੀਕੀ ਜਾਂ ਹੋਰ ਜਾਣਕਾਰੀ ਲਈ ਜਵਾਹਰ ਨਵੋਦਿਆ ਵਿਦਿਆਲਿਆ, ਪੌਜੇਵਾਲ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।