Friday, July 18, 2025
BREAKING
ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 9 ਸੀਨੀਅਰ ਅਫ਼ਸਰਾਂ ਦੇ ਤਬਾਦਲੇ, LIST 'ਚ ਪੜ੍ਹੋ ਪੂਰੇ ਵੇਰਵੇ ਟੋਲ ਟੈਕਸ 'ਤੇ ਮਿਲੇਗੀ ਵੱਡੀ ਰਾਹਤ! ਇਹ ਹੈ ਸਰਕਾਰ ਦਾ ਨਵਾਂ ਪਲਾਨ ਵੱਡੀ ਖ਼ਬਰ ; ਬੰਦ ਹੋਣਗੀਆਂ ਸਰਹੱਦੀ ਚੌਕੀਆਂ ! Donald Trump ਕਰਨਗੇ ਪਾਕਿਸਤਾਨ ਦਾ ਦੌਰਾ! ਪਾਕਿ ਮੀਡੀਆ ਦਾ ਦਾਅਵਾ ਜਰਮਨੀ ਨੇ ਰੂਸੀ ਹੈਕਰਾਂ ਵਿਰੁੱਧ ਸ਼ੁਰੂ ਕੀਤਾ 'ਆਪ੍ਰੇਸ਼ਨ ਈਸਟਵੁੱਡ' ਸਲਮਾਨ ਖਾਨ ਨੇ ਦਰਸ਼ਕਾਂ ਨੂੰ ਕੀਤੀ ਸੋਨਾਕਸ਼ੀ ਸਿਨਹਾ ਦੀ ਫਿਲਮ 'ਨਿਕਿਤਾ ਰਾਏ' ਦੇਖਣ ਦੀ ਅਪੀਲ ਕਦੇ ਵੀ ਕੰਮ ਦੀ ਕੁਆਲਿਟੀ ਨਾਲ ਸਮਝੌਤਾ ਨਹੀਂ ਕਰਦਾ ਹੋਮਬਲੇ ਫਿਲਮਜ਼ : ਪ੍ਰਭਾਸ ਸਾਤਵਿਕ-ਚਿਰਾਗ ਜਾਪਾਨ ਓਪਨ ਵਿੱਚ ਹਾਰੇ ਭਾਰਤ ਦੀ ਅੰਡਰ-20 ਮਹਿਲਾ ਟੀਮ ਨੇ ਦੋਸਤਾਨਾ ਮੈਚ ਵਿੱਚ ਉਜ਼ਬੇਕਿਸਤਾਨ ਨੂੰ 4-1 ਨਾਲ ਹਰਾਇਆ ਪ੍ਰੋ ਲੀਗ ਵਿੱਚ ਮਾੜਾ ਪ੍ਰਦਰਸ਼ਨ ਭਾਰਤੀ ਟੀਮ ਲਈ ਚੇਤਾਵਨੀ ਹੈ: ਸ਼੍ਰੀਜੇਸ਼

ਪੰਜਾਬ

ਜ਼ਿਲੇ ‘ਚ ਮਾਈਨਿੰਗ ਵਾਲੀਆਂ ਸਾਈਟਾਂ ਦੀ ਹੋਵੇ ਰੈਗੂਲਰ ਚੈਕਿੰਗ, 15 ਦਿਨਾਂ ਬਾਅਦ ਲਈ ਜਾਵੇਗੀ ਰਿਪੋਰਟ: ਡਿਪਟੀ ਕਮਿਸ਼ਨਰ

16 ਜੁਲਾਈ, 2025 01:06 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ)  : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਇੱਥੇ ਜ਼ਿਲਾ ਪੱਧਰੀ ਮਾਈਨਿੰਗ ਕਮੇਟੀ ਨਾਲ ਮਾਈਨਿੰਗ ਦੀ ਸਮੀਖਿਆ ਕਰਦਿਆਂ ਨਿਰਦੇਸ਼ ਦਿੱਤੇ ਕਿ ਸੰਬੰਧਤ ਵਿਭਾਗਾਂ ਵੱਲੋਂ ਜ਼ਿਲੇ ਦੀਆਂ ਮਾਈਨਿੰਗ ਸਾਈਟਾਂ ਦੀ ਰੈਗੂਲਰ ਚੈਕਿੰਗ ਕਰਕੇ ਹਰ 15 ਦਿਨਾਂ ਬਾਅਦ ਵਿਸਥਾਰਤ ਰਿਪੋਰਟ ਦਿੱਤੀ ਜਾਵੇ।

ਜ਼ਿਲਾ ਪੱਧਰੀ ਟਾਸਕ ਫੋਰਸ ਵਿੱਚ ਸ਼ਾਮਲ ਵਿਭਾਗਾਂ ਦੇ ਅਧਿਕਾਰੀਆਂ ਨਾਲ  ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਸਟ੍ਰਿਕਟ ਮਾਈਨਿੰਗ ਫਾਊਂਡੇਸ਼ਨ ਦੀ ਮੀਟਿੰਗ ਦੌਰਾਨ ਮਾਈਨਿੰਗ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਹਾ ਜ਼ਿਲੇ ਦੀਆਂ ਸਾਰੀਆਂ ਸਾਈਟਾਂ ‘ਤੇ ਮਾਈਨਿੰਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਾਂਝੇ ਤੌਰ ‘ਤੇ ਰੈਗੂਲਰ ਚੈਕਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ ਜ਼ਿਲੇ ਵਿੱਚ ਮਾਈਨਿੰਗ ਗਤੀਵਿਧੀਆਂ ‘ਤੇ ਪੈਨੀ ਨਜ਼ਰ ਰੱਖੀ ਜਾਵੇ ਤਾਂ ਜੋ ਕਿਤੇ ਵੀ ਨਾਜਾਇਜ਼ ਮਾਈਨਿੰਗ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਵਾਲੇ ਮਾਮਲਿਆਂ ਵਿੱਚ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ।

ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਓਵਰਲੋਡ ਅਤੇ ਨਾਜਾਇਜ਼ ਮਾਈਨਿੰਗ ਵਾਲੇ ਵ੍ਹੀਕਲਾਂ ਵਿਰੁੱਧ ਮੌਕੇ ‘ਤੇ ਹੀ ਚਾਲਾਨ ਕੱਟੇ ਜਾ ਰਹੇ ਹਨ ਜਿਸ ਤਹਿਤ ਲੰਘੀ ਅਪ੍ਰੈਲ ਤੋਂ ਲੈ ਕੇ 30 ਜੂਨ ਤੱਕ ਚਾਲਾਨ ਕੱਟ ਕੇ 5,08,075 ਰੁਪਏ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਪੱਧਰੀ ਟਾਸਕ ਫੋਰਸ ਵੱਲੋਂ ਮਾਈਨਿੰਗ ਅਤੇ ਡੀਸਿਲਟਿੰਗ ਵਾਲੀਆਂ ਸਾਈਟਾਂ ਦੀ ਜਲਦ ਚੈਕਿੰਗ ਅਮਲ ਵਿੱਚ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲੇ ਵਿੱਚ ਭੱਠਾ ਮਾਲਕਾਂ ਵੱਲ ਖੜੀ ਬਕਾਇਆ ਰਿਕਵਰੀ ਦੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ। ਬਰਸਾਤੀ ਸੀਜ਼ਨ ਦੌਰਾਨ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਅਮਲ ਵਿੱਚ ਲਿਆਂਦੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਦਰਿਆ ਸਤਲੁਜ ਜਾਂ ਕਿਸੇ ਡਰੇਨ ਵਿੱਚ ਪਾੜ ਪੈਂਦਾ ਹੈ ਤਾਂ ਇਨ੍ਹਾਂ ਨੂੰ ਜਿਓ ਬੈਗਾਂ ਦੀ ਵਰਤੋਂ ਰਾਹੀਂ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੀਓ ਬੈਗ ਅਤੇ ਜੰਬੋ ਬੈਗਾਂ ਦੀ ਢੁਕਵੀਂ ਗਿਣਤੀ ਵਿੱਚ ਵਿਵਸਥਾ ਨੂੰ ਅਗਾਊਂ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਵੀ ਹੰਗਾਮੀ ਹਾਲਤ ਵੇਲੇ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ, ਨਵਾਂਸ਼ਹਿਰ ਦੇ ਐਸ.ਡੀ.ਐਮ. ਅਨਮਜੋਤ ਕੌਰ, ਬਲਾਚੌਰ ਦੇ ਐਸ.ਡੀ. ਐਮ. ਇੰਦਰ ਪਾਲ ਤੋਂ ਇਲਾਵਾ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 9 ਸੀਨੀਅਰ ਅਫ਼ਸਰਾਂ ਦੇ ਤਬਾਦਲੇ, LIST 'ਚ ਪੜ੍ਹੋ ਪੂਰੇ ਵੇਰਵੇ

ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 9 ਸੀਨੀਅਰ ਅਫ਼ਸਰਾਂ ਦੇ ਤਬਾਦਲੇ, LIST 'ਚ ਪੜ੍ਹੋ ਪੂਰੇ ਵੇਰਵੇ

ਮਿਰਗੀ ਦੇ ਮਰੀਜ਼ਾਂ ਲਈ ਦਵਾਈ ਦੀ ਇਕ ਵੀ ਡੋਜ 'ਮਿਸ' ਕਰਨਾ ਖ਼ਤਰਨਾਕ : ਡਾ. ਗਗਨਦੀਪ ਸਿੰਘ

ਮਿਰਗੀ ਦੇ ਮਰੀਜ਼ਾਂ ਲਈ ਦਵਾਈ ਦੀ ਇਕ ਵੀ ਡੋਜ 'ਮਿਸ' ਕਰਨਾ ਖ਼ਤਰਨਾਕ : ਡਾ. ਗਗਨਦੀਪ ਸਿੰਘ

ਬੇਅਦਬੀਆਂ ਸਬੰਧੀ ਕਾਂਗਰਸ ਦੀ ਰਾਜਨੀਤੀ ਜੱਗ ਜਾਹਿਰ ਹੋਈ – ਸੁਖਦੀਪ ਸ਼ੁਕਾਰ

ਬੇਅਦਬੀਆਂ ਸਬੰਧੀ ਕਾਂਗਰਸ ਦੀ ਰਾਜਨੀਤੀ ਜੱਗ ਜਾਹਿਰ ਹੋਈ – ਸੁਖਦੀਪ ਸ਼ੁਕਾਰ

ਜਿਲ੍ਹਾਂ ਕਾੰਨੂਨੀ ਸੇਵਾਵਾਂ ਅਥਾਰਟੀ,ਸ.ਭ.ਸ ਨਗਰ ਵੱਲੋ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਪਿੰਡ ਰਟੈਂਡਾ 'ਚ ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਮਨਾਇਆ ਅਤੇ ਪੋਕਸੋ ਵਿਕਟਿਮ ਡੀ- ਫੈਕਟੋ ਵਿਕਟਿਮ ਬਾਰੇ ਜਾਗਰੂਕਤ ਕੀਤਾ ਗਿਆ  

ਜਿਲ੍ਹਾਂ ਕਾੰਨੂਨੀ ਸੇਵਾਵਾਂ ਅਥਾਰਟੀ,ਸ.ਭ.ਸ ਨਗਰ ਵੱਲੋ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਪਿੰਡ ਰਟੈਂਡਾ 'ਚ ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਮਨਾਇਆ ਅਤੇ ਪੋਕਸੋ ਵਿਕਟਿਮ ਡੀ- ਫੈਕਟੋ ਵਿਕਟਿਮ ਬਾਰੇ ਜਾਗਰੂਕਤ ਕੀਤਾ ਗਿਆ  

ਸੁਰੱਖਿਅਤ ਜਣੇਪੇ ਲਈ ਸਹੀ ਸਮੇਂ 'ਤੇ ਉਚਿੱਤ ਫੈਸਲਾ ਲੈਣਾ ਬਹੁਤ ਮਹੱਤਵਪੂਰਨ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਸੁਰੱਖਿਅਤ ਜਣੇਪੇ ਲਈ ਸਹੀ ਸਮੇਂ 'ਤੇ ਉਚਿੱਤ ਫੈਸਲਾ ਲੈਣਾ ਬਹੁਤ ਮਹੱਤਵਪੂਰਨ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪਾਸ ਆਊਟ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਦੇ ਅਨੂਕੁਲ ਬਣਾਉਣ ਲਈ ਵਿਸ਼ੇਸ਼ ਸੈਮੀਨਾਰ

ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪਾਸ ਆਊਟ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਦੇ ਅਨੂਕੁਲ ਬਣਾਉਣ ਲਈ ਵਿਸ਼ੇਸ਼ ਸੈਮੀਨਾਰ

ਯੋਗਾ ਨਾਲ ਹੋ ਰਹੇ ਲਾਭ ਤਹਿਤ ਵੱਡੀ ਗਿਣਤੀ ਵਿੱਚ ਯੋਗਾ ਕਲਾਸਾਂ ਵਿੱਚ ਭਾਗ ਲੈ ਰਹੇ ਨੇ ਲੋਕ- ਐਸ.ਡੀ.ਐਮ. ਦਿਵਿਆ ਪੀ

ਯੋਗਾ ਨਾਲ ਹੋ ਰਹੇ ਲਾਭ ਤਹਿਤ ਵੱਡੀ ਗਿਣਤੀ ਵਿੱਚ ਯੋਗਾ ਕਲਾਸਾਂ ਵਿੱਚ ਭਾਗ ਲੈ ਰਹੇ ਨੇ ਲੋਕ- ਐਸ.ਡੀ.ਐਮ. ਦਿਵਿਆ ਪੀ

ਗੁਰਦਾਸਪੁਰ ਵਾਸੀਆਂ ਲਈ ਵੱਡੀ ਖ਼ਬਰ, ਮਿਲਣਗੀਆਂ ਨਵੀਆਂ ਸਹੂਲਤਾਂ

ਗੁਰਦਾਸਪੁਰ ਵਾਸੀਆਂ ਲਈ ਵੱਡੀ ਖ਼ਬਰ, ਮਿਲਣਗੀਆਂ ਨਵੀਆਂ ਸਹੂਲਤਾਂ

ਸਿਵਲ ਸਰਜਨ ਵੱਲੋਂ ਕੁਰਾਲੀ ਦੇ ਸਰਕਾਰੀ ਹਸਪਤਾਲ ਦਾ ਦੌਰਾ

ਸਿਵਲ ਸਰਜਨ ਵੱਲੋਂ ਕੁਰਾਲੀ ਦੇ ਸਰਕਾਰੀ ਹਸਪਤਾਲ ਦਾ ਦੌਰਾ

ਅਮਰੀਕਾ ਦਾ Visa ਦਿਵਾਉਣ ਦੇ ਸੁਫ਼ਨੇ ਦਿਖਾ ਕੇ ਠੱਗ ਲਏ 1 ਕਰੋੜ 40 ਲੱਖ ਰੁਪਏ

ਅਮਰੀਕਾ ਦਾ Visa ਦਿਵਾਉਣ ਦੇ ਸੁਫ਼ਨੇ ਦਿਖਾ ਕੇ ਠੱਗ ਲਏ 1 ਕਰੋੜ 40 ਲੱਖ ਰੁਪਏ