ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਜੀਆਂ ਦੀਆਂ ਹਦਾਇਤਾਂ ਤਹਿਤ ਅਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਅਤੇ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਜੀਆਂ ਦੇ ਨਿਰਦੇਸ਼ਾਂ ਤਹਿਤ ਅੱਜ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ ਕਾਹਮਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ।ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਜ਼ ਸ਼੍ਰੀ ਅਵਤਾਰ ਚੰਦ ਚੁੰਬਰ, ਸ਼੍ਰੀਮਤੀ ਜਸਵਿੰਦਰ ਕੌਰ ਰਾਣੀ, ਸ਼੍ਰੀ ਜੋਗਾ ਸਿੰਘ ਅਤੇ ਸ਼੍ਰੀ ਰਵਜੋਤ ਸਿੰਘ ਚੁੰਬਰ ਵੱਲੋਂ ਦੱਸਿਆ ਗਿਆ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਸਮਾਜ ਵਿੱਚ ਮਾਨਸਿਕ ਰੋਗਾਂ ਨਾਲ ਜੁੜੀਆਂ ਧਾਰਨਾਵਾਂ ਨੂੰ ਦੂਰ ਕਰਨਾ ਅਤੇ ਪੀੜਤਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦੇਣਾ ਸੀ।
ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੱਸਿਆ ਕਿ ਮਾਨਸਿਕ ਰੋਗਾਂ ਨਾਲ ਪੀੜਤ ਵਿਅਕਤੀਆਂ ਨੂੰ ਸਮਾਜ ਵਿੱਚ ਬਰਾਬਰ ਦੇ ਅਧਿਕਾਰ ਅਤੇ ਸਨਮਾਨ ਦੇਣ ਲਈ 'ਮਾਨਸਿਕ ਸਿਹਤ ਸੰਭਾਲ ਐਕਟ' (Mental Healthcare Act) ਬਣਾਇਆ ਗਿਆ ਹੈ। ਅਥਾਰਟੀ ਵੱਲੋਂ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਅਜਿਹੇ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਡਾਕਟਰੀ ਸਹੂਲਤਾਂ ਮਿਲ ਸਕਣ। ਸਮਾਜਿਕ ਬਰਾਬਰੀ: ਮਾਨਸਿਕ ਰੋਗਾਂ ਨਾਲ ਪੀੜਤ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਕਾਨੂੰਨੀ ਅਪਰਾਧ ਹੈ।
* ਸਿਹਤ ਅਤੇ ਇਲਾਜ ਦਾ ਅਧਿਕਾਰ: ਹਰੇਕ ਪੀੜਤ ਵਿਅਕਤੀ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਨਮਾਨਜਨਕ ਇਲਾਜ ਅਤੇ ਕੌਂਸਲਿੰਗ ਪ੍ਰਾਪਤ ਕਰਨ ਦਾ ਪੂਰਾ ਅਧਿਕਾਰ ਹੈ।
* ਮੁਫ਼ਤ ਹੈਲਪਲਾਈਨ: ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮਦਦ ਜਾਂ ਸਲਾਹ ਲਈ ਅਥਾਰਟੀ ਦੇ ਟੋਲ-ਫ੍ਰੀ ਨੰਬਰ 15100 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸੈਮੀਨਾਰ ਦੌਰਾਨ ਦੱਸਿਆ ਗਿਆ ਕਿ ਸਮਾਜ ਦਾ ਕੋਈ ਵੀ ਲੋੜਵੰਦ ਨਾਗਰਿਕ ਮੁਫ਼ਤ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ