Wednesday, February 25, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਗੁਰਦੁਆਰਾ ਸ਼੍ਰੀ ਅਕਾਲਗੜ੍ਹ ਸਾਹਿਬ, ਘੜੂੰਆਂ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ

01 ਨਵੰਬਰ, 2025 11:13 PM

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਨੂੰ ਸਮਰਪਿਤ ਕੀਰਤਨ ਦਰਬਾਰ ਮੌਕੇ ਅੱਜ ਗੁਰੂ ਸਾਹਿਬ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ਼੍ਰੀ ਅਕਾਲਗੜ੍ਹ ਸਾਹਿਬ, ਘੜੂੰਆਂ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਉਪਰੰਤ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਗੁਰਦੁਆਰਾ ਪ੍ਰਬੰਧਕਾਂ (ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਦੀ ਸਰਪ੍ਰਸਤੀ ਅਧੀਨ) ਦੇ ਸਹਿਯੋਗ ਸਦਕਾ ਸਵੇਰੇ 9:30 ਤੋਂ 10:30 ਵਜੇ ਤੱਕ ਬਾਬਾ ਮੋਹਨ ਸਿੰਘ ਜੀ ਵੱਲੋਂ ਕੀਰਤਨ ਕੀਤਾ ਗਿਆ। ਉਪਰੰਤ 10:30 ਤੋਂ 11:30 ਵਜੇ ਤੱਕ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਦੇ ਹੈੱਡ ਗ੍ਰੰਥੀ ਭਾਈ ਹਰਿੰਦਰ ਸਿੰਘ ਜੀ ਵੱਲੋਂ ਗੁਰਬਾਣੀ ਕਥਾ ਦਾ ਪ੍ਰਵਾਹ ਚਲਾਇਆ ਗਿਆ। 11:30 ਤੋਂ ਦੁਪਹਿਰ 12:30 ਵਜੇ ਤੱਕ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਵਰਿੰਦਰ ਸਿੰਘ ਜੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਇਸ ਤੋਂ ਬਾਅਦ ਦੁਪਹਿਰ 12:30 ਤੋਂ 1:00 ਵਜੇ ਤੱਕ ਕੀਰਤਨੀ ਜਥਿਆਂ ਦਾ ਸਨਮਾਨ ਕੀਤਾ ਜਾਵੇਗਾ। ਸਮਾਗਮ ਦਾ ਸਮਾਪਨ ਦੁਪਹਿਰ 1:00 ਤੋਂ 2:00 ਵਜੇ ਤੱਕ ਮਾਛੀਵਾੜਾ ਸਾਹਿਬ ਤੋਂ ਆਏ ਗੁਰਦਿਆਲ ਸਿੰਘ ਹੀਰਾ ਜੀ ਦੇ ਢਾਡੀ ਜਥੇ ਵੱਲੋਂ ਗਾਇਨ ਕੀਤੀਆਂ ਢਾਡੀ ਵਾਰਾਂ ਨਾਲ ਹੋਇਆ।

ਐਮ ਐਲ ਏ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਚੰਨੀ ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਉਣ ਮੌਕੇ ਆਖਿਆ ਕਿ ਘੜੂੰਆਂ ਦੀ ਇਹ ਬਹੁਤ ਹੀ ਪਵਿੱਤਰ ਧਰਤੀ ਹੈ ਜੋ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਅਤੇ ਸਤਵੇਂ ਪਾਤਸ਼ਾਹ ਗੁਰੂ ਹਰ ਰਾਏ ਸਾਹਿਬ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਨਾਲ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਧਾਰਮਿਕ ਅਜ਼ਾਦੀ, ਨਿਆ ਤੇ ਮਨੁੱਖੀ ਅਧਿਕਾਰਾਂ ਲਈ ਦਿੱਤੇ ਗਏ ਸਰਵਉੱਚ ਬਲੀਦਾਨ ਵਜੋਂ ਯਾਦ ਕੀਤਾ।

ਉਨ੍ਹਾਂ ਆਖਿਆ ਕਿ ਧੰਨਵਾਦ ਹੈ ਗੁਰੂ ਸਹਿਬਾਨ ਦਾ, ਜਿਨ੍ਹਾਂ ਨੇ ਸਮੁੱਚੀ ਲੋਕਾਈ ਨੂੰ ਅਨਿਆ ਵਿਰੁੱਧ ਲੜਨ ਅਤੇ ਸੱਚ ਤੇ ਖੜਨ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਬਾਬਰ ਦੇ ਜ਼ੁਲਮਾਂ ਦਾ ਵਿਰੌਧ ਕਰਦਿਆਂ ਗੁਰੂ ਨਾਨਕ ਦੇਵ ਜੀ ਨੇ ਉਸਨੂੰ ਜਾਬਰ ਆਖ ਕੇ ਇਸ ਲੋਕਾਈ ਦੇ ਸਵੈਮਾਣ ਨੂੰ ਕਾਇਮ ਰੱਖਿਆ। ਫਿਰ ਗੁਰੂ ਅਰਜੁਨ ਦੇਵ ਜੀ ਅਤੇ ਫਿਰ ਗੁਰੂ ਤੇਗ ਬਹਾਦਰ ਜੀ ਨੇ ਲੋਕਾਂ ਦੀ ਧਾਰਮਿਕ ਅਜ਼ਾਦੀ ਦੀ ਰੱਖਿਆ ਅਤੇ ਸਮੇਂ ਦੀਆਂ ਜਾਬਰ ਹਕੂਮਤਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਇਸ ਰਸਤੇ ਨੂੰ ਚੁਣਿਆ। ਪੰਡਿਤ ਕਿਰਪਾ ਰਾਮ ਦੀ ਅਗਵਾਈ ਚ ਆਏ ਕਸ਼ਮੀਰੀ ਪੰਡਿਤਾਂ ਪਾਸੋਂ ਮੁਗ਼ਲ ਹਕੂਮਤ ਦੇ ਜ਼ੁਲਮਾਂ ਦੀ ਵਿਅਥਾ ਸੁਣ, ਗੁਰੂ ਤੇਗ ਬਹਾਦਰ ਸਾਹਿਬ ਨੇ ਦਿੱਲੀ ਦੇ ਚਾਂਦਨੀ ਚੌਂਕ ਚ ਆਪਣਾ ਸੀਸ ਦਿੱਤਾ ਉੱਥੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਨੇ ਵੀ ਸ਼ਹੀਦੀ ਪਾਈ।

ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਪੰਡਿਤ ਕਿਰਪਾ ਰਾਮ ਜੀ ਨੇ ਸਿੱਖੀ ਧਾਰਨ ਕੀਤੀ। ਚਮਕੌਰ ਸਾਹਿਬ ਦੀ ਗੜ੍ਹੀ ਚ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਸਿੱਖ ਧਰਮ ਦੀ ਦਿਨੋ-ਦਿਨ ਅਲੋਪ ਹੋ ਰਹੀ ਪਹਿਚਾਣ ਤੇ ਚਿੰਤਾ ਪ੍ਰਗਟਾਈ ਤੇ ਕਿਹਾ ਕਿ ਗੁਰੂ ਸਹਿਬਾਨ ਵੱਲੋਂ ਘਾਲਣਾਵਾਂ ਅਤੇ ਕੁਰਬਾਨੀਆਂ ਦੇ ਕੇ ਚਲਾਏ ਇਸ ਨਿਵੇਕਲੇ ਧਰਮ ਦੀ ਨਿਆਰੀ ਪਹਿਚਾਣ, ਪੱਗ ਅਤੇ ਕੇਸ ਨੂੰ ਬਚਾਉਣ ਲਈ ਮਾਪਿਆਂ ਨੂੰ ਗੰਭੀਰ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਪੱਗ ਅਤੇ ਕੇਸ ਹੀ ਨਾ ਰਹੇ ਤਾਂ ਸਾਡੀ ਹੌਂਦ ਅਤੇ ਪਛਾਣ ਨੂੰ ਵੱਡਾ ਖ਼ਤਰਾ ਖੜ੍ਹਾ ਹੋ ਜਾਵੇਗਾ। ਉਨ੍ਹਾਂ ਮਾਲਵੇ ਦੇ ਕਈ ਜ਼ਿਲ੍ਹਿਆਂ ਵਿੱਚ ਹਿੰਦੂ ਪਰਿਵਾਰਾਂ ਚ ਪਗੜੀ ਸਜਾਉਣ ਦੀ ਰਵਾਇਤ ਦੀ ਉਦਾਹਰਣ ਵੀ ਦਿੱਤੀ।

ਉਨ੍ਹਾਂ ਆਖਿਆ ਕਿ ਸਾਡੇ ਬੱਚਿਆਂ ਨੂੰ ਸਿੱਖ ਧਰਮ ਦੇ ਗੌਰਵਮਈ ਇਤਿਹਾਸ ਨਾਲ ਜੋੜਨ ਦੀ ਲੋੜ ਹੈ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਸਾਹਿਬ ਦੀ ਕਿਰਪਾ ਨਾਲ ਇਸ ਸਾਲ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਸੂਬੇ ਵਿੱਚ ਅਜਿਹੇ ਸਮਾਗਮ ਉਲੀਕੇ ਹਨ।

ਉਨ੍ਹਾਂ ਕਿਹਾ ਕਿ ਘੜੂੰਆਂ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਮ 'ਤੇ ਲਾਇਬ੍ਰੇਰੀ ਬਣਾਏ ਜਾਣ ਤੋਂ ਇਲਾਵਾ 10 ਲੱਖ ਰੁਪਏ ਪਿੰਡ ਦੀ ਫਿਰਨੀ ਵਾਸਤੇ ਸਰਕਾਰ ਵੱਲੋਂ ਦਿੱਤਾ ਗਿਆ ਹੈ।

ਉਨ੍ਹਾਂ ਆਖਿਆ ਕਿ ਇਹ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਲੀਦਾਨ, ਸਿੱਖ ਧਰਮ ਦੇ ਤਿਆਗ ਅਤੇ ਅਸੂਲਾਂ ਅਤੇ ਮਨੁੱਖੀ ਕਦਰਾਂ ਕੀਮਤਾਂ ਪ੍ਰਤੀ ਸ਼ਰਧਾ ਦਾ ਪ੍ਰਤੀਕ ਹੈ ਜਿਸ ਨੂੰ ਜਿੰਨਾ ਸਿਜਦਾ ਕੀਤਾ ਜਾਵੇ ਥੋੜ੍ਹਾ ਹੈ।

ਉਨ੍ਹਾਂ ਇਸ ਮੌਕੇ ਰਾਗੀ ਅਤੇ ਢਾਡੀ ਜੱਥੇ ਨੂੰ ਸਿਰੋਪਾਓ ਭੇਂਟ ਵੀ ਕੀਤੇ। ਇਸ ਮੌਕੇ ਐਸ ਡੀ ਐਮ ਖਰੜ ਸ਼੍ਰੀਮਤੀ ਦਿਵਿਆ ਪੀ, ਕਾਰਜ ਸਾਧਕ ਅਫ਼ਸਰ, ਪ੍ਰਧਾਨ ਅਤੇ ਸਮੂਹ ਨਗਰ ਕੌਂਸਲਰ, ਨਗਰ ਪੰਚਾਇਤ ਘੜੂੰਆਂ ਤੇ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਨੇ ਇਨ੍ਹਾਂ ਕੀਰਤਨ ਸਮਾਗਮਾਂ ਦੌਰਾਨ ਨਾਮਬਾਣੀ ਦਾ ਲਾਹਾ ਲਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ