Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਜ਼ਿਲ੍ਹੇ ਵਿੱਚ ਪਰਾਲੀ ਲੱਗਣ ਦੇ ਸਿਰਫ 2 ਮਾਮਲੇ ਆਏ ਸਾਹਮਣੇ, 65 ਫੀਸ਼ਦੀ ਤੋਂ ਵੱਧ ਵਾਢੀ ਮੁਕੰਮਲ 

27 ਅਕਤੂਬਰ, 2025 07:03 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਦੀ ਰਿਪੋਰਟ ਮੁਤਾਬਕ 26 ਅਕਤੂਬਰ ਤੱਕ ਜਿਲੇ ਵਿੱਚ ਸਿਰਫ 02 ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਦਕਿ ਪਿਛਲੇ ਸਾਲ ਹੁਣ ਤੱਕ 04 ਅੱਗ ਲੱਗਣ ਦੀਆਂ ਘਟਨਾਵਾਂ ਜਿਲ੍ਹੇ ਵਿੱਚ ਆਈਆਂ ਸਨ। 
 
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਾਫੀ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 65% ਏਰੀਏ ਵਿੱਚ ਵਾਢੀ ਪੂਰੀ ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ, ਜਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਅਤੇ ਮਾਹਰਾਂ ਦੀ ਅਗਵਾਈ ਵਿੱਚ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਦੀ ਸਾਂਭ ਸੰਭਾਲ ਵੀ ਵਧੀਆ ਢੰਗ ਨਾਲ ਜਾਰੀ ਹੈ ।  
 
 ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਚੱਲ ਰਹੀ ਮੁਹਿੰਮ ਤਹਿਤ ਬੇਲਰ ਮਸ਼ੀਨ ਰਾਹੀਂ ਐਕਸ ਸੀਟੂ ਮੈਨੇਜਮੈਂਟ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ। ਉਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 2700 ਤੋਂ ਵੱਧ ਮਸ਼ੀਨਾਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਉਪਲਬਧ ਹਨ। ਉਹਨਾ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜਿਹੜੇ ਕਿਸਾਨਾਂ ਕੋਲ ਬੇਲਰ ਮਸ਼ੀਨ ਨਹੀਂ ਪਹੁੰਚ ਰਹੀ ਉਹ ਕਿਸਾਨ ਇਨ-ਸੀਟੂ ਮੈਨੇਜਮੈਂਟ ਰਾਹੀਂ ਸੁਪਰ ਸੀਡਰ/ਹੈਪੀ ਸੀਡਰ/ਸਮਾਰਟ ਸੀਡਰ/ਸਰਫੇਸ ਸੀਡਰ ਮਸ਼ੀਨ ਨਾਲ ਕਣਕ ਦੀ ਬਜਾਈ ਕਰਨ। ਉਹਨਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹੇ ਵਿੱਚ ਪਰਾਲੀ ਦੀ ਸਾਂਭ ਸੰਭਾਲ ਲਈ ਲੋੜ ਅਨੁਸਾਰ ਮਸ਼ੀਨਾਂ ਉਪਲਬਧ ਹਨ। ਉਹਨਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ agrimachinerypb.com ਪੋਰਟਲ ਤੇ ਐਸ.ਸੀ. ਕਿਸਾਨਾਂ ਵੱਲੋਂ ਦਰਖਾਸਤਾਂ ਦੀ ਮੰਗ 03 ਨਵੰਬਰ ਤੱਕ ਕੀਤੀ ਗਈ ਹੈ, ਇਸ ਸਕੀਮ ਵਿੱਚ ਵੱਧ ਤੋਂ ਵੱਧ ਕਿਸਾਨ ਅਪਲਾਈ ਕਰਨ ਤਾਂ ਜੋ ਕਿ ਉਹਨਾਂ ਨੂੰ ਮਸ਼ੀਨਾਂ ਤੇ ਸਬਸਿਡੀ ਮੁਹਈਆ ਕਰਵਾਈ ਜਾ ਸਕੇ।ਜੇਕਰ ਕਿਸੇ ਕਿਸਾਨ ਨੂੰ ਇਸ ਸਬੰਧੀ ਤਕਨੀਕੀ ਜਾਣਕਾਰੀ ਚਾਹੀਦੀ ਹੈ ਤਾਂ ਉਹ ਕਿਸਾਨ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦਾ ਹੈ । 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.