Monday, February 23, 2026
BREAKING
T20 WC : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 76 ਦੌੜਾਂ ਨਾਲ ਹਰਾਇਆ, ਭਾਰਤੀ ਬੱਲੇਬਾਜ਼ੀ ਬੁਰੀ ਤਰ੍ਹਾਂ ਫਲਾਪ CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ 'ਇਸ ਵਾਰ ਬੀਜੇਪੀ ਸਰਕਾਰ...' ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ PM ਮੋਦੀ ਨੇ ਲਿਖੀ ਖੁੱਲ੍ਹੀ ਚਿੱਠੀ ਪੱਛਮੀ ਬੰਗਾਲ ’ਚ ਫੜਿਆ ਗਿਆ ਪਾਕਿਸਤਾਨੀ ਏਜੰਟ, ਭਾਜਪਾ ਨੇ ਮਮਤਾ ਬੈਨਰਜੀ ਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ IDFC First Bank 'ਚ 590 ਕਰੋੜ ਦਾ ਵੱਡਾ ਫਰੌਡ, ਨਿਵੇਸ਼ਕਾਂ ਦੇ 14,000 ਕਰੋੜ ਡੁੱਬੇ, ਸ਼ੇਅਰ 20% ਡਿੱਗੇ ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ" ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ

ਜਾਣੋ ਜਥੇਦਾਰ ਨੇ CM ਮਾਨ ਨੂੰ ਕੀ ਪੁੱਛੇ ਸਵਾਲ, ਪੜ੍ਹੋ ਪੂਰੀ ਖ਼ਬਰ

15 ਜਨਵਰੀ, 2026 04:50 PM

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਲੈਣ ਉਪਰੰਤ ਜਥੇਦਾਰ ਅਕਾਲ ਤਖ਼ਤ ਕੁਲਦੀਪ ਸਿੰਘ ਗੜਗੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਦੀ ਵਾਇਰਲ ਹੋਈ ਵੀਡੀਓ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਮੁੱਖ ਮੰਤਰੀ ਪਾਸੋਂ ਕੋਈ ਦੋ ਜਾਂਚ ਕਰਨ ਵਾਲੀਆਂ ਲੈਬਾਂ ਦੇ ਨਾਮ ਮੰਗੇ ਗਏ ਹਨ, ਜਿੱਥੋਂ ਵੀਡੀਓ ਦੀ ਜਾਂਚ ਕਰਵਾਈ ਜਾਵੇਗੀ ਅਤੇ ਪੰਥ ਦੇ ਸਾਹਮਣੇ ਸੱਚ ਲਿਆਂਦਾ ਜਾਵੇਗਾ। ਜਥੇਦਾਰ ਨੇ ਕਿਹਾ ਕਿ ਜਦੋਂ ਗਲਤੀ ਕਰਨ ਵਾਲਾ ਰਾਜ ਸੱਤਾ 'ਤੇ ਹੋਵੇ ਤਾਂ ਫਿਰ ਅਕਾਲ ਤਖਤ ਦਾ ਹੋਰ ਫਰਜ਼ ਬਣ ਜਾਂਦਾ ਹੈ ਕਿ ਉਸ ਤੋਂ ਪੁੱਛਗਿੱਛ ਕੀਤੀ ਜਾਵੇ।

 

ਜਥੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਗੋਲਕ, ਸਿੱਖ ਰਹਿਤ ਮਰਿਆਦਾ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇ ਮਸਲੇ 'ਤੇ ਸਪੱਸ਼ਟੀਕਰਨ ਲਿਆ ਹੈ। ਭਗਵੰਤ ਮਾਨ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਨੂੰ ਸਵੀਕਾਰ ਕਰ ਲਿਆ ਗਿਆ ਹੈ ਪਰ ਵਿਵਾਦਤ ਵੀਡੀਓ ਦਾ ਸੱਚ ਸਾਹਮਣੇ ਲਿਆਉਣ ਲਈ ਇਸ ਦੀ ਜਾਂਚ ਕਰਵਾਈ ਜਾਵੇਗੀ। ਜਥੇਦਾਰ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਿੱਖ ਰਹਿਤ ਮਰਿਆਦਾ ਬਾਰੇ ਪੂਰੀ ਜਾਣਕਾਰੀ ਨਹੀਂ ਹੈ, ਤਾਂ ਉਹ ਉਸ 'ਤੇ ਕੋਈ ਬਿਆਨਬਾਜ਼ੀ ਨਾ ਕਰਨ। ਇਸ ਦੇ ਜਵਾਬ ਵਿਚ ਭਗਵੰਤ ਮਾਨ ਨੇ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਸਿੱਖ ਮਸਲਿਆਂ 'ਤੇ ਕੋਈ ਵੀ ਟਿੱਪਣੀ ਨਹੀਂ ਕਰਨਗੇ।

 

ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਭਗਵੰਤ ਮਾਨ ਨੂੰ SGPC ਦੇ ਖਰਚਿਆਂ ਸੰਬੰਧੀ SGPC ਦਾ ਗਜ਼ਟ ਵੀ ਸੌਂਪਿਆ ਗਿਆ, ਜਿਸ ਵਿਚ ਇੱਕ-ਇੱਕ ਪੈਸੇ ਦੇ ਖਰਚੇ ਦੀ ਜਾਣਕਾਰੀ ਦਰਜ ਹੈ। ਜਥੇਦਾਰ ਨੇ ਮਾਨ ਨੂੰ ਕਿਹਾ ਕਿ ਉਹ ਖੁਦ ਵੀ ਇਸ ਨੂੰ ਪੜ੍ਹਨ ਅਤੇ ਆਪਣੇ ਹੋਰਨਾਂ ਆਗੂਆਂ ਨੂੰ ਵੀ ਪੜ੍ਹਾਉਣ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਕਿਸੇ ਨਾਲ ਵੈਰ ਨਹੀਂ ਰੱਖਦਾ ਅਤੇ ਇੱਥੇ ਆਉਣ ਵਾਲੇ ਹਰ ਸ਼ਖਸ ਨੂੰ ਗਲ ਨਾਲ ਲਾਇਆ ਜਾਂਦਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਮੁੱਖ ਮੰਤਰੀ ਦੇ ਸਪੱਸ਼ਟੀਕਰਨ ਤੋਂ ਬਾਅਦ ਹੁਣ ਸਾਰਿਆਂ ਦੀਆਂ ਨਜ਼ਰਾਂ ਅਗਲੇ ਕਦਮ 'ਤੇ ਹਨ। ਜਥੇਦਾਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਸੱਦੀ ਜਾਵੇਗੀ, ਜਿਸ ਵਿਚ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਅਗਲਾ ਹੁਕਮਨਾਮਾ ਜਾਂ ਫੈਸਲਾ ਸੁਣਾਇਆ ਜਾਵੇਗਾ।


ਬੰਗਿਆਂ ਵਾਲੇ ਮਸਲੇ 'ਤੇ ਸਰਕਾਰ ਨੇ ਕਾਹਲੀ ਕੀਤੀ
ਸਿੰਘ ਸਾਹਿਬ ਨੇ ਕਿਹਾ ਕਿ ਬੰਗਿਆਂ ਵਾਲੇ ਮਸਲੇ 'ਤੇ ਸਰਕਾਰ ਬਹੁਤ ਕਾਹਲੀ ਕੀਤੀ ਹੈ। ਬਹੁਤ ਸਾਰੇ ਪਾਵਨ ਸਰੂਪ ਭਾਈ ਚੱਤਰ ਸਿੰਘ ਜੀਵਨ ਸਿੰਘ ਹੁਰਾਂ ਅਤੇ ਦਮਦਮੀ ਟਕਸਾਲ ਤੋਂ ਵੀ ਛਪਦੇ ਰਹੇ ਹਨ। ਬਹੁਤ ਸਾਰੇ ਗੁਰਦੁਆਰਾ ਸਾਹਿਬ ਵਿਚ ਅਖੰਡ ਪਾਠ ਸਾਹਿਬ ਦੇ ਪਾਠਾਂ ਦੀਆਂ ਲੜੀਆਂ ਚੱਲਦੀਆਂ, ਬਹੁਤ ਸਾਰੇ ਸਰੂਪ ਅਜਿਹੇ ਹਨ। ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਚ ਸਰੂਪ ਸ਼ਸ਼ੋਭਿਤ ਹਨ, ਕਈਆਂ ਨੇ ਸਰੂਪਾਂ ਦੀਆਂ ਰਸੀਦਾਂ ਨਹੀਂ ਸਾਂਭੀਆਂ ਹੁੰਦੀਆਂ, ਕਈਆਂ ਦੇ ਨੰਬਰ ਲੱਗੇ ਹੁੰਦੇ ਪਰ ਜਿਨ੍ਹਾਂ ਦੀ ਰਸੀਦ ਨਹੀਂ ਸੰਭਾਲੀ ਗਈ ਇਸ ਦਾ ਮਤਲਬ ਇਹ ਨਹੀਂ ਕਿ ਉਹ ਅਣਅਧਿਕਾਰਤ ਹਨ। ਉਹ ਗੁਰਦੁਆਰਾ ਸਾਹਿਬ ਵਿਚ ਹੈ ਤੇ ਉਹ ਸਰੂਪ ਵੀ ਸੱਚੇ ਪਾਤਸ਼ਾਹ ਦਾ ਹੈ। ਪਹਿਲਾਂ ਇੰਝ ਵੀ ਹੁੰਦਾ ਸੀ ਕਿ ਜਦੋਂ ਕਿਸੇ ਦੀ ਮੰਨਤ ਪੂਰੀ ਹੁੰਦੀ ਸੀ ਤਾਂ ਉਹ ਕਹਿੰਦਾ ਸੀ ਅਸੀਂ ਗੁਰਦੁਆਰਾ ਸਾਹਿਬ ਵਿਚ ਮਹਾਰਾਜ ਦਾ ਸਰੂਪ ਭੇਂਟ ਕਰਾਂਗੇ ਪਰ ਜਦੋਂ ਬੇਅਦਬੀਆਂ ਦਾ ਦੌਰ ਸ਼ੁਰੂ ਹੋਇਆ ਤਾਂ ਨਿਯਮ ਬਦਲ ਦਿੱਤੇ ਗਏ। ਸਿਰਫ ਸਮਝਣ ਦੀ ਲੋੜ ਹੈ ਕਿ ਗੁਰੂ ਸਾਹਿਬ ਦਾ ਕੋਈ ਸਰੂਪ ਅਣਅਧਿਕਾਰਤ ਨਹੀਂ ਹੈ। ਇਸ ਤੋਂ ਇਲਾਵਾ ਜਿਹੜੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਕੁਤਾਹੀਆਂ ਕੀਤੀਆਂ ਗਈਆਂ ਸਨ, ਉਨ੍ਹਾਂ 'ਤੇ ਪਹਿਲਾਂ ਹੀ ਕਾਰਵਾਈ ਹੋ ਚੁੱਕੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'

ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਸੁਨਾਮ ਵਿੱਚ ਸਿਟੀ ਮਮਡੀਆ ਪ੍ਰੈਸ ਕਲੱਬ ਦੀ ਮੀਟਿੰਗ, ਮੀਡੀਆ ਸਮੱਸਿਆਵਾਂ ਤੇ ਸਮਾਜ ਸੇਵਾ ’ਤੇ ਚਰਚਾ

ਸੁਨਾਮ ਵਿੱਚ ਸਿਟੀ ਮਮਡੀਆ ਪ੍ਰੈਸ ਕਲੱਬ ਦੀ ਮੀਟਿੰਗ, ਮੀਡੀਆ ਸਮੱਸਿਆਵਾਂ ਤੇ ਸਮਾਜ ਸੇਵਾ ’ਤੇ ਚਰਚਾ

ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ

ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ