Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਜਾ ਰਹੇ ਹੋ ਦਿੱਲੀ ਤਾਂ ਪੜ੍ਹ ਲਓ ਇਹ ਖ਼ਬਰ, ਸੁਪਰੀਮ ਕੋਰਟ ਨੇ 'ਗ੍ਰੀਨ ਟੈਕਸ' ਵਧਾਉਣ ਨੂੰ ਦਿੱਤੀ ਹਰੀ ਝੰਡੀ

13 ਮਾਰਚ, 2026 07:35 PM

ਨਵੀਂ ਦਿੱਲੀ : ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਅਤੇ ਟ੍ਰੈਫਿਕ ਜਾਮ ਤੋਂ ਨਿਜਾਤ ਦਿਵਾਉਣ ਲਈ ਸੁਪਰੀਮ ਕੋਰਟ ਨੇ ਇੱਕ ਵੱਡਾ ਅਤੇ ਸਖ਼ਤ ਫੈਸਲਾ ਲਿਆ ਹੈ। ਅਦਾਲਤ ਨੇ ਦਿੱਲੀ ਦੀਆਂ ਸੜਕਾਂ ਦੀ ਵਰਤੋਂ ਕਰਨ ਵਾਲੇ ਬਾਹਰੀ ਵਪਾਰਕ (Commercial) ਵਾਹਨਾਂ 'ਤੇ ਲੱਗਣ ਵਾਲੇ 'ਗ੍ਰੀਨ ਟੈਕਸ' (Green Tax) ਵਿੱਚ ਭਾਰੀ ਵਾਧਾ ਕਰਨ ਨੂੰ ਲੈ ਕੇ ਮਨਜ਼ੂਰੀ ਦੇ ਦਿੱਤੀ ਹੈ। ਇਸ ਵਾਧੇ ਦੀਆਂ ਨਵੀਆਂ ਦਰਾਂ 1 ਅਪ੍ਰੈਲ 2026 ਤੋਂ ਲਾਗੂ ਹੋਣਗੀਆਂ।

ਹੁਣ 2600 ਦੀ ਥਾਂ ਦੇਣੇ ਪੈਣਗੇ 4000 ਰੁਪਏ
ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਸਭ ਤੋਂ ਵੱਡਾ ਅਸਰ ਉਨ੍ਹਾਂ ਭਾਰੀ ਵਾਹਨਾਂ ਅਤੇ ਟਰੱਕਾਂ 'ਤੇ ਪਵੇਗਾ, ਜੋ ਦਿੱਲੀ ਨੂੰ ਸਿਰਫ਼ ਇੱਕ 'ਸ਼ਾਰਟਕੱਟ' ਵਜੋਂ ਵਰਤਦੇ ਹਨ। ਮਤਲਬ ਸਪੱਸ਼ਟ ਹੈ ਜਿਹੜੇ ਭਾਰੀ ਵਾਹਨ ਯਾਨੀ ਟ੍ਰੱਕ ਪਹਿਲਾਂ 2600 ਰੁਪਏ ਟੈਕਸ ਦਿੰਦੇ ਸਨ, ਹੁਣ ਉਨ੍ਹਾਂ ਨੂੰ 4000 ਰੁਪਏ ਤੱਕ ਭੁਗਤਾਨ ਕਰਨਾ ਪਵੇਗਾ। ਕਾਰ ਅਤੇ ਵੈਨ ਵਰਗੇ ਹਲਕੇ ਵਪਾਰਕ ਵਾਹਨਾਂ ਨੂੰ ਹੁਣ ਲਗਭਗ 2000 ਰੁਪਏ ਦਾ ਚਾਰਜ ਦੇਣਾ ਹੋਵੇਗਾ। ਇਸਦਾ ਸਭ ਤੋਂ ਵੱਧ ਅਸਰ ਉਨ੍ਹਾਂ ਟਰੱਕਾਂ ਅਤੇ ਵਾਹਨਾਂ 'ਤੇ ਪਵੇਗਾ ਜੋ ਦਿੱਲੀ ਵਿੱਚ ਸਾਮਾਨ ਉਤਾਰਨ ਲਈ ਨਹੀਂ ਆਉਂਦੇ, ਸਗੋਂ ਸ਼ਹਿਰ ਦੀਆਂ ਸੜਕਾਂ ਨੂੰ ਸਿਰਫ਼ ਸ਼ਾਰਟਕੱਟ ਵਜੋਂ ਵਰਤਦੇ ਹਨ ਅਤੇ ਦੂਜੇ ਰਾਜਾਂ ਵੱਲ ਜਾਂਦੇ ਹਨ।

ਕਿਉਂ ਲਿਆ ਗਿਆ ਇਹ ਸਖ਼ਤ ਫੈਸਲਾ?
ਅਦਾਲਤ ਅਤੇ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਬਹੁਤ ਸਾਰੇ ਵਪਾਰਕ ਵਾਹਨ ਦਿੱਲੀ ਵਿੱਚ ਸਾਮਾਨ ਉਤਾਰਨ ਨਹੀਂ ਆਉਂਦੇ, ਸਗੋਂ ਸ਼ਹਿਰ ਦੇ ਅੰਦਰੂਨੀ ਰਸਤਿਆਂ ਰਾਹੀਂ ਦੂਜੇ ਰਾਜਾਂ ਵਿੱਚ ਜਾਣ ਲਈ ਦਿੱਲੀ ਦੀਆਂ ਸੜਕਾਂ ਦੀ ਵਰਤੋਂ ਕਰਦੇ ਹਨ। ਇਸ ਨਾਲ ਸ਼ਹਿਰ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਵਧਦੀ ਹੈ। ਵਾਹਨਾਂ ਦੇ ਧੂਏਂ ਕਾਰਨ ਪ੍ਰਦੂਸ਼ਣ ਦਾ ਪੱਧਰ ਖ਼ਤਰਨਾਕ ਹੱਦ ਤੱਕ ਪਹੁੰਚ ਜਾਂਦਾ ਹੈ।

ਐਕਸਪ੍ਰੈਸਵੇਅ ਦੀ ਵਰਤੋਂ ਲਈ ਕੀਤਾ ਜਾਵੇਗਾ ਉਤਸ਼ਾਹਿਤ
ਸਰਕਾਰ ਚਾਹੁੰਦੀ ਹੈ ਕਿ ਭਾਰੀ ਵਾਹਨ ਦਿੱਲੀ ਦੇ ਅੰਦਰ ਵੜਨ ਦੀ ਬਜਾਏ ਸ਼ਹਿਰ ਦੇ ਬਾਹਰ ਬਣੇ ਪੈਰੀਫੇਰਲ ਐਕਸਪ੍ਰੈਸਵੇਅ ਅਤੇ ਬਾਈਪਾਸ ਦੀ ਵਰਤੋਂ ਕਰਨ। ਜਦੋਂ ਦਿੱਲੀ ਦੇ ਅੰਦਰੋਂ ਗੁਜ਼ਰਨਾ ਮਹਿੰਗਾ ਹੋ ਜਾਵੇਗਾ, ਤਾਂ ਵਾਹਨ ਚਾਲਕ ਆਪਣੇ ਆਪ ਬਾਹਰੀ ਰਸਤਿਆਂ ਦੀ ਚੋਣ ਕਰਨਗੇ, ਜਿਸ ਨਾਲ ਦਿੱਲੀ ਵਾਸੀਆਂ ਨੂੰ ਸਾਫ਼ ਹਵਾ ਅਤੇ ਜਾਮ ਮੁਕਤ ਸੜਕਾਂ ਮਿਲ ਸਕਣਗੀਆਂ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ