Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਜਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਵਿੱਚ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ

31 ਮਾਰਚ, 2026 03:00 PM

ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) : ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਮਾਣਯੋਗ ਸਹਾਇਕ ਡਿਪਟੀ ਕਮਿਸ਼ਨਰ (ਡੀ) ਸ਼੍ਰੀ ਨਿਕਾਸ ਕੁਮਾਰ ਦੀ ਪ੍ਰਧਾਨਗੀ ਵਿੱਚ ਮਿਨੀ ਸਕੱਤਰੇਤ ਦੇ ਅਸ਼ੋਕ ਚੱਕਰਾ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ।ਇਸ ਮੌਕੇ ਸਿਵਲ ਸਰਜਨ ਡਾ. ਮਨਦੀਪ ਕਮਲ, ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਸਮੂਹ ਜਿਲਾ ਪ੍ਰੋਗਰਾਮ ਅਫ਼ਸਰ, ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਅਧਿਕਾਰੀ/ਕਰਮਚਾਰੀ ਸ਼ਾਮਿਲ ਹੋਏ। ਇਸ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਸਕੀਮਾਂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਸਮੀਖਿਆ ਕੀਤੀ ਗਈ ਅਤੇ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਰੂਟ ਲੈਵਲ ਤੱਕ ਦਿੱਤੀਆਂ ਜਾਣ।

ਮੀਟਿੰਗ ਦੀ ਸ਼ੁਰੂਆਤ ਕਰਦਿਆਂ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਦੇ ਤਹਿਤ ਬਹੁਤ ਸਾਰੇ ਲੋਕਾਂ ਦੇ ਹੈਲਥ ਕਾਰਡ ਬਣ ਚੁੱਕੇ ਹਨ ਅਤੇ ਜਲਦ ਹੀ ਅਸੀਂ ਮਿੱਥੇ ਹੋਏ ਟੀਚੇ ਨੂੰ ਪੂਰਾ ਕਰ ਲਵਾਂਗੇ।ਜਿਸ ਦੇ ਅਧੀਨ ਹਰੇਕ ਪਰਿਵਾਰ ਦਾ 10 ਲੱਖ ਤੱਕ ਦਾ ਮੁਫ਼ਤ ਇਲਾਜ ਕੀਤਾ ਜਾਣਾ ਹੈ। ਉਹਨਾਂ ਦੱਸਿਆ ਕਿ ਏ.ਡੀ.ਸੀ. ਸਾਹਿਬ ਵੱਲੋਂ ਸਿਹਤ ਸੰਸਥਾਵਾਂ ਨੂੰ 100 ਫ਼ੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਅਤੇ ਟੀਕਾਕਰਨ ਦਾ ਸਾਰਾ ਰਿਕਾਰਡ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ ਗਏ। ਪਰਿਵਾਰ ਨਿਯੋਜਨ ਅਤੇ ਮਾਂ ਤੇ ਬਾਲ ਸਿਹਤ ਸੇਵਾਵਾਂ, ਗਰਭਵਤੀ ਮਾਵਾਂ ਦਾ ਮਹੀਨਾਵਾਰ ਚੈਕਅਪ ਯਕੀਨੀ ਬਣਾਉਣ ਅਤੇ ਹਾਈ-ਰਿਸਕ ਕੇਸਾਂ ਦਾ ਮਾਹਿਰ ਡਾਕਟਰਾਂ ਵੱਲੋਂ ਹਰੇਕ ਮਹੀਨੇ ਦੀ 9 ਅਤੇ 23 ਤਰੀਕ ਨੂੰ ਚੈਕਅਪ ਕਰਵਾਉਣ ‘ਤੇ ਵੀ ਜ਼ੋਰ ਦਿੱਤਾ ਗਿਆ। ਔਰਤਾਂ ਦੇ ਸਰਵਾਈਕਲ ਕੈਂਸਰ ਨੂੰ ਖ਼ਤਮ ਕਰਨ ਲਈ ਐਚ.ਪੀ.ਵੀ. ਵੈਕਸੀਨੇਸ਼ਨ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਗਏ। ਜਿਸ ਦੇ ਤਹਿਤ 14 ਸਾਲ ਤੱਕ ਦੀਆਂ ਬੱਚੀਆਂ ਦਾ ਟੀਕਾਕਰਨ ਕੀਤਾ ਜਾਵੇਗਾ ਤਾਂ ਜੋ ਇਸ ਬਿਮਾਰੀ ਤੋਂ ਬਚ ਸਕਣ। ਸਰਕਾਰ ਵੱਲੋਂ ਸਰਵਾਈਕਲ ਕੈਂਸਰ ਖ਼ਤਮ ਕਰਨ ਲਈ 2030 ਤੱਕ ਦਾ ਟੀਚਾ ਰੱਖਿਆ ਗਿਆ ਹੈ। 

ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦਾ ਚੈੱਕਅਪ, ਦਵਾਈਆਂ ਦੀ ਪੂਰਤੀ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਨ ਲਈ ਆਦੇਸ਼ ਦਿੱਤੇ ਗਏ। ਉਹਨਾਂ ਦੱਸਿਆ ਕਿ

ਮੀਟਿੰਗ ਵਿੱਚ ਹੋਰ ਪ੍ਰੋਗਰਾਮਾਂ ਤੋਂ ਇਲਾਵਾਂ ਲੋਕਾਂ ਨੂੰ ਨੈਸ਼ਨਲ ਵੈਕਟਰ ਬੋਂਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਖਾਸ ਕਰਕੇ ਡੇਂਗੂ ਤੇ ਮਲੇਰੀਏ ਤੋਂ ਬਚਾਅ ਸਬੰਧੀ ਜਾਗਰੂਕ ਕਰਨ, ਟੀਬੀ ਕੰਟਰੋਲ ਪ੍ਰੋਗਰਾਮ, ਲੈਪਰੋਸੀ ਕੰਟਰੋਲ ਪ੍ਰੋਗਰਾਮ, ਤੰਬਾਕੂ ਕੰਟਰੋਲ ਪ੍ਰੋਗਰਾਮ, ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਆਦਿ ਦੀ ਵੀ ਸਮੀਖਿਆ ਕੀਤੀ ਗਈ ਅਤੇ ਪ੍ਰੋਗਰਾਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਕਰਨ ਲਈ ਨਿਰਦੇਸ਼ ਦਿੱਤੇ ਗਏ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ