ਨਵਾਂਸ਼ਹਿਰ (ਮਨੋਰੰਜਨ ਕਾਲੀਆ ) ਮਾਣਯੋਗ ਜਿਲ੍ਹਾਂ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ ਦੀ ਅਗਵਾਈ ਹੇਠ ਮਿਤੀ 05.09.2025 ਨੂੰ ਪਿੰਡ ਤਾਜੋਵਾਲ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਲੱਗਦੇ ਸਤਲੁਜ ਦਰਿਆ ਦੇ ਬੰਨ ਦਾ ਦੌਰਾ ਕੀਤਾ ਗਿਆ ਅਤੇ ਮੌਕੇ ਤੇ ਮੌਜੂਦ ਪਿੰਡ ਵਾਸੀਆ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ, ਸੀ.ਜੇ.ਐਮ ਸ੍ਰੀ ਮਹੇਸ਼ ਕੁਮਾਰ ਅਤੇ ਕੋਰ ਟੀਮ ਦੇ ਮੈਬਰ ਨਾਲ ਸ਼ਾਮਲ ਸਨ | ਇਸ ਮੌਕੇ ਮਾਣਯੋਗ ਜਿਲ੍ਹਾਂ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ ਵੱਲੋ ਪੈਰਾ ਲੀਗਲ ਵਲੰਟੀਅਰ ਰਾਹੀ ਪ੍ਰਾਪਤ ਪਿੰਡ ਤਾਜੋਵਾਲ ਦੇ ਸਰਪੰਚ ਦੀ ਮੰਗਾਂ ਦੇ ਆਧਾਰ 'ਤੇ ਤਰਪਾਲਾਂ, ਬਿਜਲੀ ਦੀਆਂ ਤਾਰਾਂ, ਪਾਣੀ ਦੀਆਂ ਬੋਤਲਾਂ, ਵਾਹਨਾਂ ਲਈ ਡੀਜ਼ਲ, ਫਲੱਡ ਲਾਈਟਾਂ, ਬੈਟਰੀ ਆਦਿ ਰਾਹਤ ਸਮਾਨ ਦਿੱਤਾ ਗਿਆ | ਇਸ ਮੌਕੇ ਉਹਨ੍ਹਾ ਵੱਲੋ ਦੱਸਿਆ ਗਿਆ ਕਿ ਮਾਨਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਜਾਰੀ ਨਿਰਦੇਸ਼ਾਂ ਅਤੇ ਮਾਣਯੋਗ ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਹਦਾਇਤਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਹੀਦ ਭਗਤ ਸਿੰਘ ਨਗਰ ਵੱਲੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਅਤੇ ਲੋਕਾਂ ਦੀ ਕਿਸੇ ਵੀ ਸੰਭਵ ਤਰੀਕੇ ਨਾਲ ਮਦਦ ਕਰਨ ਲਈ ਬਲਾਕ ਪੱਧਰ ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਸਦਾ ਉਦੇਸ਼ ਹੜ੍ਹ ਤੋਂ ਪ੍ਰਭਾਵਿਤ ਖੇਤਰ ਅਤੇ ਲੋਕਾਂ ਨੂੰ ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨਾ ਹੈ |