ਸ਼੍ਰੀਨਗਰ : ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨੇ ਇਕ ਟਿਕਾਣੇ ਤੋਂ ਭਾਰੀ ਮਾਤਰਾ 'ਚ ਗੋਲਾ-ਬਾਰੂਦ ਬਰਾਮਦ ਹੋਇਆ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਬਾਰਾਮੂਲਾ ਦੇ ਚੰਦੂਸਾ ਖੇਤਰ 'ਚ ਨੀਲਸਰ ਬਾਗ 'ਚ ਇਕ ਗੁਪਤ ਟਿਕਾਣੇ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ 'ਤੇ ਪੁਲਸ, ਫ਼ੌਜ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਨੇ ਸ਼ਨੀਵਾਰ ਨੂੰ ਇਕ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਤਲਾਸ਼ੀ ਦੌਰਾਨ 14 ਰਾਕੇਟ-ਚਾਲਿਤ ਗ੍ਰਨੇਡ ਅਤੇ 9 ਬੂਸਟਰ ਬਰਾਮਦ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਮਾਮਲੇ ਦਾ ਨੋਟਿਸ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।