Wednesday, September 23, 2026
BREAKING
ਮੁੱਖ ਮੰਤਰੀ ਸਿਹਤ ਯੋਜਨਾ ਪਰਿਵਾਰਾਂ ਲਈ ਮਹੱਤਵਪੂਰਨ ਸਿਹਤ ਸੁਰੱਖਿਆ ਕਵਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ 11ਵਾਂ ਆਯੁਰਵੇਦ ਦਿਵਸ ਮਨਾਇਆ ਗਿਆ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਮਾਹ ਤਹਿਤ ਬੱਚਿਆਂ ਅਤੇ ਮਾਪਿਆਂ ਨੂੰ ਕੀਤਾ ਜਾ ਰਿਹਾ ਜਾਗਰੂਕ ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ ਪੀਆਈਬੀ ਵੱਲੋਂ ‘ਵਾਰਤਾ’ ਦੇ ਜ਼ਰੀਏ ਨਸ਼ਾ ਮੁਕਤ ਭਾਰਤ, ਠੋਸ ਕਚਰਾ ਪ੍ਰਬੰਧਨ ਅਤੇ ਪੋਸ਼ਣ ਅਭਿਆਨ ‘ਤੇ ਜਨਸੰਪਰਕ ਨੂੰ ਮਜ਼ਬੂਤ ਕਰਨ ਲਈ ਮੀਡੀਆ ਅਤੇ ਮਾਹਰਾਂ ਵਿਚਕਾਰ ਮੰਚ ਸਾਂਝਾ ਕੀਤਾ ਗਿਆ ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ 'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..! ਰਾਸ਼ਟਰਪਤੀ ਨੇ ਸਟਾਰਜ਼ ਨੂੰ ਕੀਤੀ ਅਪੀਲ

ਪੰਜਾਬ

ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ

ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ

23 ਸਤੰਬਰ, 2026 06:21 PM
ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਝੋਨੇ ਦੀ ਕਟਾਈ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ, ਨਾੜ ਅਤੇ ਹੋਰ ਫਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਅੱਗ ਲਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਵੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਹੁਕਮ 1 ਅਕਤੂਬਰ ਤੋਂ 15 ਨਵੰਬਰ 2026 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਜਾਰੀ ਹੁਕਮਾਂ ਵਿੱਚ ਕਿਹਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਵਾਤਾਵਰਨ ਪ੍ਰਦੂਸ਼ਣ ਦੇ ਨਾਲ-ਨਾਲ ਜੀਵ-ਜੰਤੂਆਂ, ਆਲੇ-ਦੁਆਲੇ ਖੜ੍ਹੀਆਂ ਫਸਲਾਂ ਅਤੇ ਸੜਕਾਂ ਕਿਨਾਰੇ ਲੱਗੇ ਦਰੱਖਤਾਂ ਨੂੰ ਨੁਕਸਾਨ ਪਹੁੰਚਣ ਦਾ ਖਤਰਾ ਰਹਿੰਦਾ ਹੈ। ਇਸ ਨਾਲ ਲੋਕਾਂ ਦੀ ਸਿਹਤ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਕਟਾਈ ਦੌਰਾਨ ਕੰਬਾਈਨ ਮਸ਼ੀਨਾਂ 'ਤੇ ਸੁਪਰ ਐਸ.ਐਮ.ਐਸ. ਸਿਸਟਮ ਚਾਲੂ ਹਾਲਤ ਵਿੱਚ ਰੱਖਣਾ ਲਾਜ਼ਮੀ ਕੀਤਾ ਹੈ। ਸੁਪਰ ਐਸ.ਐਮ.ਐਸ. ਤੋਂ ਬਿਨਾਂ ਕੰਬਾਈਨ ਮਸ਼ੀਨ ਚਲਾਉਣ 'ਤੇ ਪੂਰਨ ਪਾਬੰਦੀ ਰਹੇਗੀ।

ਇਸ ਦੇ ਨਾਲ ਹੀ ਜ਼ਿਲ੍ਹੇ ਦੀ ਹੱਦ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ 'ਤੇ ਰੋਕ ਰਹੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਰਾਤ ਸਮੇਂ ਕਟਾਈ ਅਤੇ ਘੱਟ ਪੱਕੇ ਜਾਂ ਵੱਧ ਨਮੀ ਵਾਲੇ ਝੋਨੇ ਦੀ ਕਟਾਈ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਦੀ ਵਿਕਰੀ ਦੌਰਾਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਨਿਰਧਾਰਤ ਸਮੇਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਪਰਿਵਾਰਾਂ ਲਈ ਮਹੱਤਵਪੂਰਨ ਸਿਹਤ ਸੁਰੱਖਿਆ ਕਵਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਪਰਿਵਾਰਾਂ ਲਈ ਮਹੱਤਵਪੂਰਨ ਸਿਹਤ ਸੁਰੱਖਿਆ ਕਵਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ 11ਵਾਂ ਆਯੁਰਵੇਦ ਦਿਵਸ ਮਨਾਇਆ ਗਿਆ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ 11ਵਾਂ ਆਯੁਰਵੇਦ ਦਿਵਸ ਮਨਾਇਆ ਗਿਆ

ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਮਾਹ ਤਹਿਤ ਬੱਚਿਆਂ ਅਤੇ ਮਾਪਿਆਂ ਨੂੰ ਕੀਤਾ ਜਾ ਰਿਹਾ ਜਾਗਰੂਕ

ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਮਾਹ ਤਹਿਤ ਬੱਚਿਆਂ ਅਤੇ ਮਾਪਿਆਂ ਨੂੰ ਕੀਤਾ ਜਾ ਰਿਹਾ ਜਾਗਰੂਕ

ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ

ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST

ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST

ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ

ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ

ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ

ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ

ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ

ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ