Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲੇਗੀ 1500 ਰੁਪਏ ਪ੍ਰਤੀ ਏਕੜ ਸਨਮਾਨ ਰਾਸ਼ੀ: ਡਿਪਟੀ ਕਮਿਸ਼ਨਰ

08 ਜੁਲਾਈ, 2025 05:14 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵਲੋਂ ਚਲਾਈ ਗਈ ‘ਪਾਣੀ ਬਚਾਓ ਪੰਜਾਬ ਬਚਾਓ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਸੱਦਾ ਦਿੰਦਿਆ ਕਿਹਾ ਕਿ ਇਸ ਤਕਨੀਕ ਰਾਹੀਂ ਸੁਖਾਲੀ ਬਿਜਾਈ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਨੂੰ ਵੀ ਬਚਾਇਆ ਜਾ ਸਕਦਾ ਹੈ। 

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਸਿੱਧੀ ਬਿਜਾਈ ਨੂੰ ਹੋਰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਨਮਾਨ ਰਾਸ਼ੀ ਵੀ ਮੁਹੱਇਆ ਕਰਵਾਈ ਜਾ ਰਹੀ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਇਸ ਤਕਨੀਕ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਵਿਭਾਗ ਦੇ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਇਸ ਸਬੰਧੀ ਜ਼ਿਲ੍ਹਾ ਖੇਤੀਬਾੜੀ ਅਤੇ ਕਿਸਾਨ ਭਲਾਈ ਦਫ਼ਤਰ ਦੀ ਵੀ ਮਦਦ ਲਈ ਜਾ ਸਕਦੀ ਹੈ।

ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਰਕੇਸ਼ ਕੁਮਾਰ ਸ਼ਰਮਾ ਨੇ ਸਿੱਧੀ ਬਿਜਾਈ ਬਾਰੇ ਵਿਸਥਾਰ ਵਿੱਚ ਦੱਸਿਆ ਕਿ ਪਿਛਲੇ ਸਾਲ ਦੀ ਤਰਜ਼ ’ਤੇ ਇਸ ਸਾਲ ਵੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਸਨਮਾਨ ਰਾਸ਼ੀ ਵਿਭਾਗ ਦੇ ਪੋਰਟਲ https://agrimachinerypb.com ਰਾਹੀਂ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਸਮਤੀ ਦੀ ਫਸਲ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ ਅਤੇ ਜਿਹੜੇ ਕਿਸਾਨ ਬਾਸਮਤੀ ਦੀ ਸਿੱਧੀ ਬਿਜਾਈ ਕਰ ਰਹੇ ਹਨ ਉਨ੍ਹਾਂ ਨੂੰ ਸਰਕਾਰ ਵੱਲੋਂ 1500 ਪ੍ਰਤੀ ਏਕੜ ਦੀ ਰਾਸ਼ੀ ਮੁਹਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ 82 ਕਿਸਾਨਾਂ ਵਲੋਂ 803.75 ਏਕੜ ਦੇ ਰਕਬੇ ਵਿੱਚ ਸਫਲਤਾ ਪੂਰਵਕ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਣਾਇਆ ਗਿਆ ਸੀ ਜਿਸ ‘ਤੇ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ 11,01,075 ਰੁਪਏ ਦੀ ਰਾਸ਼ੀ ਕਿਸਾਨਾਂ ਨੂੰ ਪੋਰਟਲ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਮੁਹੱਈਆ ਕਰਵਾਈ ਗਈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਅਤੇ ਇਸ ਸਬੰਧੀ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। 

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾ ਰਹੇ ਕਿਸਾਨ ਜ਼ਿਲ੍ਹਾ ਖੇਤੀਬਾੜੀ ਅਤੇ ਕਿਸਾਨ ਭਲਾਈ ਦਫ਼ਤਰ ਦੇ ਬਲਾਕਾਂ ਵਿੱਚ ਸੰਪਰਕ ਕਰਕੇ ਆਪਣੇ ਆਪ ਨੂੰ ਪੋਰਟਲ ’ਤੇ ਰਜਿਸਟਰ ਜ਼ਰੂਰ ਕਰਵਾਉਣ ਜਿਸ ਨਾਲ ਉਨ੍ਹਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ