Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਟਰੌਮਾ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਸੜਕ ਦੁਰਘਨਾਵਾਂ ਵਿਚ ਜ਼ਖਮੀ ਮਰੀਜ਼ਾਂ ਦਾ ਮਿਆਰੀ ਇਲਾਜ ਕਰਨ ਵਾਲਾ ਇਲਾਕੇ ਦਾ ਪ੍ਰਮੁੱਖ ਹਸਪਤਾਲ ਬਣਿਆ

16 ਮਾਰਚ, 2026 05:15 PM

ਬੰਗਾ (ਪਰਸ਼ੋਤਮ ਲਾਲ ਦੜੋਚ) : ਦੁਆਬੇ ਵਿਚ ਪਿਛਲੇ 42 ਸਾਲਾਂ ਤੋਂ ਮਿਆਰੀ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਿਹਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਸੜਕ ਦੁਰਘਨਾਵਾਂ ਵਿਚ ਗੰਭੀਰ ਜਖਮੀ ਮਰੀਜ਼ਾਂ ਦਾ ਵਧੀਆ ਇਲਾਜ ਕਰਨ ਵਾਲਾ ਇਲਾਕੇ ਦਾ ਪ੍ਰਮੁੱਖ ਹਸਪਤਾਲ ਬਣ ਚੁੱਕਾ ਹੈ । ਜਿੱਥੇ ਇਲਾਜ ਲਈ ਪਿਛਲੇ ਦੋ ਮਹੀਨੇ ਵਿਚ 100 ਤੋਂ ਵੱਧ ਅਮਰਜੈਂਸੀ ਕੇਸ ਆਏ । ਇਸ ਸਬੰਧੀ ਮੀਡੀਆ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹਸਪਤਾਲ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਜ਼ਿਲ਼੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਲੰਘਦੇ ਜਲੰਧਰ-ਚੰਡੀਗੜ੍ਹ ਵਾਇਆ ਨਵਾਂਸ਼ਹਿਰ ਮੁੱਖ ਮਾਰਗ 'ਤੇ ਸਥਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ 100 ਬੈੱਡਾਂ ਦੀ ਸਮਰੱਥਾ ਵਾਲਾ ਮਲਟੀ ਸੁਪਰ ਸ਼ਪੈਸ਼ਲਿਸਟੀ ਵਾਲਾ ਹਸਪਤਾਲ ਹੈ ਜਿੱਥੇ ਨਿਊਰੋ ਸਰਜਰੀ, ਆਰਥੋਪੈਡਿਕ ਸਰਜਰੀ, ਇਨਟਰਨਲ ਮੈਡੀਸਨ, ਜਨਰਲ ਸਰਜਰੀ, ਯੂਰੋਲੋਜੀ, ਅੱਖਾਂ ਦੇ ਮਾਹਿਰ, ਨੱਕ ਕੰਨ ਗਲੇ ਦੇ ਮਾਹਿਰ, ਦੰਦਾਂ ਦੇ ਮਾਹਿਰ, ਬੱਚਿਆਂ ਦਾ ਵਿਭਾਗ, ਔਰਤਾਂ ਰੋਗਾਂ ਦੇ ਮਾਹਿਰ ਡਾਕਟਰ ਸਾਹਿਬਾਨ ਦੁਆਰਾ ਮਰੀਜ਼ਾਂ ਨੂੰ ਮਿਆਰੀ ਇਲਾਜ ਦੀ ਸਹੂਲਤ ਮਿਲਦੀ ਹੈ। ਹਸਪਤਾਲ ਵਿਖੇ ਸਥਾਪਿਤ ਬਾਬਾ ਬੁੱਧ ਸਿੰਘ ਟਰੌਮਾ ਸੈਂਟਰ ਵਿਚ ਵੱਖ-ਵੱਖ ਦੁਰਘਟਨਾਵਾਂ ਵਿਚ ਜ਼ਖਮੀ ਮਰੀਜ਼ਾਂ ਦਾ ਜਲਦੀ ਤੇ ਮਿਆਰੀ ਇਲਾਜ ਕਰਨ ਲਈ ਡਿਜੀਟਲ ਸੀ ਟੀ ਸਕੈਨ, ਕਲੀਨਿਕਲ ਲੈਬ, ਮਾਡੂਲਰ ਅਪਰੇਸ਼ਨ ਥੀਏਟਰ, ਵੈਂਟੀਲੇਟਰ, ਕਾਰਡੀਅਕ ਮੋਨੀਟਰਾਂ ਅਤੇ ਆਧੁਨਿਕ ਟਰੌਮਾ ਕੇਅਰ ਐਂਬੂਲੈਂਸ ਅਤੇ ਮਾਹਿਰ ਡਾਕਟਰ ਅਤੇ ਮੈਡੀਕਲ ਸਟਾਫ 24 ਘੰਟੇ ਕਾਰਜਸ਼ੀਲ ਰਹਿੰਦਾ ਹੈ । ਪਿਛਲੇ ਦੋ ਮਹੀਨਿਆਂ ਵਿਚ ਜਨਰਲ ਐਮਰਜੈਂਸੀ ਅਤੇ ਟਰੌਮਾ ਕੇਸਾਂ ਦੀ ਮਿਆਰੀ ਸਾਂਭ ਸੰਭਾਲ ਦੀ ਤਾਜ਼ਾ ਮਿਸਾਲ ਹੈ ਕਿ ਬੀਤੇ ਦਿਨੀ ਬੰਗਾ ਦੇ ਫਲਾਈਉਵਰ ਕੋਲ ਹੋਏ ਸੜਕੀ ਕਾਰ ਹਾਦਸੇ ਵਿਚ ਗੰਭੀਰ ਜ਼ਖਮੀ ਨਕੋਦਰ ਦੇ ਵਾਸੀ ਪਰਿਵਾਰ ਦੇ ਚਾਰ ਮੈਂਬਰ ਆਏ ਸਨ, ਹਸਪਤਾਲ ਵਿਚ ਇੱਕੋ ਛੱਤ ਹੇਠਾਂ ਮਾਹਿਰ ਸ਼ਪੈਲਿਸਟ ਡਾਕਟਰਾਂ ਦੀ ਟੀਮ ਹੋਣ ਕਾਰਨ ਵੇਲੇ ਸਿਰ ਸਹੀ ਦਿਸ਼ਾ ਵਿਚ ਕੀਤੇ ਇਲਾਜ ਕਰਕੇ ਉਕਤ ਮਰੀਜ਼ਾਂ ਦੀ ਜਾਨ ਬਚਾਈ ਸਕੀ । ਇਸ ਮੌਕੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜਸਦੀਪ ਸਿੰਘ ਸੈਣੀ ਨਿਊਰੋ ਸਰਜਨ ਦੀ ਅਗਵਾਈ ਹੇਠ ਡਾ. ਮਾਨਵਦੀਪ ਸਿੰਘ ਬੈਂਸ ਜਨਰਲ ਤੇ ਲੈਪਰੋਸੋਪਿਕ ਸਰਜਨ, ਡਾ. ਪਰਮਿੰਦਰ ਵਾਰੀਆ ਗੋਡੇ, ਮੋਢੇ ਅਤੇ ਚੂਲੇ ਦੀ ਜੋੜ ਬਦਲੀ ਦੇ ਮਾਹਿਰ, ਡਾ ਬਲਵਿੰਦਰ ਸਿੰਘ ਈ ਐਨ ਟੀ ਮਾਹਿਰ, ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ, ਡਾ. ਟੀ ਅਗਰਵਾਲ ਆਈ ਸਰਜਨ ਅਤੇ ਡਾ ਜਗਜੀਤ ਸਿੰਘ ਡੈਂਟਲ ਸਰਜਨ ਵੱਲੋਂ ਮਰੀਜ਼ਾਂ ਦਾ ਇਲਾਜ ਅਤੇ ਅਪਰੇਸ਼ਨ ਕੀਤੇ ਗਏ । ਡਾਕਟਰ ਸਾਹਿਬਾਨ, ਮੈਡੀਕਲ ਅਫਸਰਾਂ ਅਤੇ ਨਰਸਿੰਗ ਸਟਾਫ ਦੀ ਦਿਨ ਰਾਤ ਕੀਤੇ ਅਣਥੱਕ ਯਤਨਾਂ ਸਦਕਾ ਮਰੀਜ਼ਾਂ ਨੂੰ ਨਵਾਂ ਜੀਵਨ ਮਿਲਿਆ । ਸਾਰੇ ਮਰੀਜ਼ ਪੂਰੀ ਤਰ੍ਹਾਂ ਤੰਦਰੁਸਤ ਹੈ । ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ, ਪ੍ਰਧਾਨ ਨੇ ਮਰੀਜ਼ਾਂ ਦਾ ਮਿਆਰੀ ਇਲਾਜ ਕਰਨ ਲਈ ਮੈਡੀਕਲ ਸੁਪਰਡੈਂਟ ਡਾ ਜਸਦੀਪ ਸਿੰਘ ਸੈਣੀ ਅਤੇ ਸਮੂਹ ਡਾਕਟਰ ਸਾਹਿਬਾਨ ਨੂੰ ਵਧਾਈ ਦਿੱਤੀ । ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਨੇ ਉਹਨਾਂ ਦੇ ਮਾਤਾ ਜੀ ਅਤੇ ਦੂਜੇ ਮੈਂਬਰਾਂ ਦਾ ਵਧੀਆ ਇਲਾਜ ਕਰਨ ਲਈ ਸਮੂਹ ਡਾਕਟਰ ਸਾਹਿਬਾਨ, ਸਮੂਹ ਮੈਡੀਕਲ ਅਫਸਰ ਸਾਹਿਬਾਨ, ਨਰਸਿੰਗ ਸਟਾਫ ਅਤੇ ਹਸਪਤਾਲ ਪ੍ਰਬੰਧਕਾਂ ਦਾ ਹਾਰਦਿਕ ਧੰਨਵਾਦ ਕੀਤਾ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ